ਅਦਾਕਾਰੀ ਦੇ ਮਾਮਲੇ ਵਿੱਚ ਇਹਨਾਂ ਦਾ ਨਹੀਂ ਕੋਈ ਮੁਕਾਬਲਾ, ਤੁਹਾਡੀ ਨਜ਼ਰ 'ਚ ਹੈ ਕੌਣ ਹੈ ਬੈਸਟ 

Written by  Rupinder Kaler   |  May 10th 2019 02:40 PM  |  Updated: May 10th 2019 02:40 PM

ਅਦਾਕਾਰੀ ਦੇ ਮਾਮਲੇ ਵਿੱਚ ਇਹਨਾਂ ਦਾ ਨਹੀਂ ਕੋਈ ਮੁਕਾਬਲਾ, ਤੁਹਾਡੀ ਨਜ਼ਰ 'ਚ ਹੈ ਕੌਣ ਹੈ ਬੈਸਟ 

ਪੰਜਾਬੀ ਰੰਗ ਮੰਚ ਜਿਸ ਨੇ ਦੇਸ਼ ਤੇ ਪੰਜਾਬ ਨੂੰ ਕਈ ਮਜੇ ਹੋਏ ਅਦਾਕਾਰ ਤੇ ਹੀਰੋਇਨਾਂ ਦਿੱਤੀਆਂ ਹਨ । ਇਹਨਾਂ ਅਦਾਕਾਰਾਂ ਦੀ ਅੱਜ ਵੀ ਪੰਜਾਬੀ ਫ਼ਿਲਮ ਇੰਡਸਟਰੀ ਤੇ ਬਾਲੀਵੁੱਡ ਵਿੱਚ ਤੂਤੀ ਬੋਲਦੀ ਹੈ । ਇਸ ਆਰਟੀਕਲ ਵਿੱਚ ਤੁਹਾਨੂੰ ਤਿੰਨ ਅਜਿਹੀਆਂ ਫ਼ਿਲਮੀ ਹਸਤੀਆਂ ਨਾਲ ਮਿਲਾਵਾਂਗੇ ਜਿਹੜੀਆਂ ਆਪਣੀ ਅਦਾਕਾਰੀ ਨਾਲ ਪੂਰੀ ਫ਼ਿਲਮ ਤੇ ਛਾ ਜਾਂਦੀਆਂ ਹਨ । ਇਹਨਾਂ ਦੀ ਅਦਾਕਾਰੀ ਦੇ ਅੱਗੇ ਫ਼ਿਲਮ ਦੇ ਹੀਰੋ ਹੀਰੋਇਨ ਵੀ ਫਿੱਕੇ ਪੈ ਜਾਂਦੇ ਹਨ ।

nirmal rishi nirmal rishi

ਸਭ ਤੋਂ ਪਹਿਲਾਂ ਗੱਲ ਨਿਰਮਲ ਰਿਸ਼ੀ ਦੀ ਕਰਦੇ ਹਾਂ ਜਿਹੜੇ ਕਿ ਪਾਲੀਵੁੱਡ ਵਿੱਚ ਤਾਰੇ ਵਾਂਗ ਚਮਕਦੇ ਹਨ । ਨਿਰਮਲ ਰਿਸ਼ੀ ਨੇ ਪਾਲੀਵੁੱਡ ਵਿੱਚ ਕਦਮ ਹਰਪਾਲ ਟਿਵਾਣੇ ਦੀ ਫਿਲਮ ਲੌਂਗ ਦਾ ਲਿਸ਼ਕਾਰਾ ਨਾਲ ਰੱਖਿਆ ਸੀ । ਇਹ ਉਹਨਾਂ ਦੀ ਪਹਿਲੀ ਫ਼ਿਲਮ ਹੈ । ਇਸ ਫ਼ਿਲਮ ਵਿੱਚ ਉਹਨਾਂ ਦਾ ਕਿਰਦਾਰ ਗਲਾਬੋ ਮਾਸੀ ਸੀ ਜਿਹੜਾ ਕਿ ਲੋਕਾਂ ਨੂੰ ਖੂਬ ਪਸੰਦ ਆਇਆ ਸੀ । ਨਿਰਮਲ ਰਿਸੀ ਦੇ ਮੁਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਜਨਮ 1943  ਨੂੰ ਮਾਨਸਾ ਜਿਲ੍ਹੇ ਦੇ ਪਿੰਡ ਖੀਵੇ ਕਲਾ ਦੇ ਰਹਿਣ ਵਾਲੇ ਬਲਦੇਵ ਕਿਸ਼ਨ ਰਿਸ਼ੀ ਦੇ ਘਰ ਹੋਇਆ । ਨਿਰਮਲ ਰਿਸ਼ੀ ਆਪਣੀਆਂ ਤਿੰਨੇ ਭੈਣਾਂ 'ਚ ਸਭ ਤੋਂ ਛੋਟੀ ਹੈ ਉਹਨਾਂ ਨੂੰ ਛੋਟੀ ਉਮਰ ਤੋਂ ਹੀ ਥਿਏਟਰ ਕਰਨ ਦਾ ਸ਼ੌਂਕ ਸੀ ।

https://www.youtube.com/watch?v=xCMzrpWB744

ਪਰ ਇਸ ਦੇ ਨਾਲ ਹੀ ਉਹ ਐੱਨ.ਸੀ.ਸੀ. ਬੈਸਟ ਸ਼ੂਟਰ ਵੀ ਰਹੇ ਹਨ । ਇਸ ਤੋਂ ਇਲਾਵਾ ਖੋ-ਖੋ ਦੀ ਵਧੀਆ ਖਿਡਾਰਨ ਤੇ ਅਥਲੀਟ ਵੀ ਰਹਿ ਚੁੱਕੇ ਹਨ । ਉਹਨਾਂ ਨੇ ਆਪਣੀ ਗ੍ਰੈਜੁਏਸ਼ਨ ਦੀ ਪੜਾਈ ਸ਼੍ਰੀ ਗੰਗਾਨਗਰ ਤੋਂ ਪੂਰੀ ਕੀਤੀ ਸੀ । ਇਸ ਤੋਂ ਇਲਾਵਾ ਉਹਨਾਂ ਨੇ ਪਟਿਆਲਾ ਦੇ ਫਿਜੀਕਲ ਕਾਲਜ ਤੋਂ ਟ੍ਰੇਨਿੰਗ ਵੀ ਲਈ ਹੈ । ਇੱਥੇ ਹੀ ਉਹਨਾਂ ਦੀ ਮੁਲਾਕਾਤ ਫਿਲਮ ਨਿਰਦੇਸ਼ਕ ਹਰਪਾਲ ਸਿੰਘ ਟਿਵਾਣਾ ਅਤੇ ਨੀਨਾ ਟਿਵਾਣਾ ਨਾਲ ਹੋਈ ਜਿਸ ਤੋਂ ਬਾਅਦ ਉਹ ਰੰਗ ਮੰਚ ਦੀ ਦੁਨੀਆ ਨਾਲ ਜੁੜ ਗਏ । ਨਿਰਮਲ ਰਿਸ਼ੀ ਨੇ ਹਰਪਾਲ ਟਿਵਾਣਾ ਦੀ ਟੀਮ ਨਾਲ ਮਿਲ ਕੇ ਕਈ ਡਰਾਮੇ ਕੀਤੀ । ਉਸ ਸਮੇਂ ਉਹਨਾਂ ਦੀ ਟੀਮ ਵਿੱਚ ਰਾਜ ਬੱਬਰ, ਓਮ ਪੁਰੀ ਤੇ ਸਰਦਾਰ ਸੋਹੀ ਸ਼ਾਮਿਲ ਸਨ ।

https://www.youtube.com/watch?v=zZJRh9EZpDI

ਇਸ ਦੌਰਾਨ ਹਰਪਾਲ ਟਿਵਾਣਾ ਨੇ ਲੌਂਗ ਦਾ ਲਿਸ਼ਕਾਰਾ ਫਿਲਮ ਬਣਾਈ ਜਿਸ ਵਿੱਚ ਨਿਰਮਲ ਰਿਸ਼ੀ ਨੇ ਗੁਲਾਬੋ ਮਾਸੀ ਦਾ ਕਿਰਦਾਰ ਨਿਭਾਇਆ ਤੇ ਇਸੇ ਕਿਰਦਾਰ ਕਰਕੇ ਉਹਨਾਂ ਨੂੰ ਜਿਆਦਾਤਰ ਲੋਕ ਗੁਲਾਬੋ ਮਾਸੀ ਦੇ ਨਾਂ ਨਾਲ ਜਾਣਦੇ ਹਨ । ਇਸ ਫਿਲਮ ਦੀ ਕਾਮਯਾਬੀ ਤੋਂ ਬਾਅਦ ਉਹਨਾਂ ਨੂੰ ਬਾਲੀਵੁੱਡ ਤੋਂ ਵੀ ਕਈ ਆਫਰ ਆਏ ਸਨ ਪਰ ਉਹ ਥਿਏਟਰ ਦੇ ਨਾਲ ਨਾਲ ਨੌਕਰੀ ਵੀ ਕਰਦੇ ਸਨ ਜਿਸ ਕਰਕੇ ਉਹਨਾਂ ਨੇ ਇਹਨਾਂ ਆਫਰ ਨੂੰ ਠੁਕਰਾ ਦਿੱਤਾ ।

https://www.youtube.com/watch?v=yUdMWIQuRag

ਨਿਰਮਲ ਰਿਸ਼ੀ ਹੁਣ ਤੱਕ ੭੦  ਦੇ ਲਗਭਗ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ । ਉਹਨਾਂ ਦੀਆਂ ਸੁਪਰ ਹਿੱਟ ਫਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਇਹਨਾਂ ਵਿੱਚ ਲੌਂਗ ਦਾ ਲਿਸ਼ਕਾਰਾ, ਉੱਚਾ ਦਰ ਬਾਬੇ ਨਾਨਕ ਦਾ , ਦੀਵਾ ਬਲੇ ਸਾਰੀ ਰਾਤ, ਨਿੱਕਾ ਜੈਲਦਾਰ, ਲਵ ਪੰਜਾਬ, ਅੰਗਰੇਜ਼ ਸਮੇਤ ਹੋਰ ਕਈ ਫਿਲਮਾਂ ਹਨ । ਇਸ ਤੋਂ ਇਲਾਵਾ ਉਹਨਾਂ ਨੇ ਬਾਲੀਵੁੱਡ ਫਿਲਮ ਦੰਗਲ ਵਿੱਚ ਵੀ ਵਧੀਆ ਭੁਮਿਕਾ ਨਿਭਾਈ ਹੈ । ਇਸ ਤੋਂ ਇਲਾਵਾ ਨਿਰਮਲ ਰਿਸ਼ੀ ਹੁਣ ਤੱਕ ਚਾਰ ਡਰਾਮੇ ਵੀ ਲਿਖ ਚੁੱਕੇ ਹਨ ।ਉਹਨਾਂ ਦੀ ਅਦਾਕਾਰੀ ਕਰਕੇ ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ । ਇਸ ਤੋਂ ਇਲਾਵਾ ਉਹਨਾਂ ਨੂੰ ਹੋਰ ਵੀ ਕਈ ਅਵਾਰਡ ਮਿਲ ਚੁੱਕੇ ਹਨ ।

gurpreet bhangu gurpreet bhangu

ਅਦਾਕਾਰਾ ਨਿਰਮਲ ਰਿਸ਼ੀ ਤੋਂ ਬਾਅਦ ਜੇਕਰ ਕਿਸੇ ਦਾ ਨਾਂ ਲਿਆ ਜਾ ਸਕਦਾ ਹੈ ਤਾਂ ਉਹ ਗੁਰਪ੍ਰੀਤ ਕੌਰ ਭੰਗੂ ਹੈ । ਗੁਰਪ੍ਰੀਤ ਕੌਰ ਭੰਗੂ ਜਿਸ ਤਰ੍ਹਾਂ ਆਪਣੇ ਕਿਰਦਾਰ ਵਿੱਚ ਖੁੱਬ ਕੇ ਪਰਦੇ ਤੇ ਆਉਂਦੀ ਹੈ ਤਾਂ ਹਰ ਕੋਈ ਉਸ ਦੀ ਅਦਾਕਾਰੀ ਦਾ ਕਾਇਲ ਹੋ ਜਾਂਦਾ ਹੈ । ਪਿੰਡ ਪੱਧਰ ਤੋਂ ਉੱਭਰੀ ਇਸ ਅਦਾਕਾਰਾ ਦਾ ਜਨਮ 13  ਮਈ, 1959  ਨੂੰ ਬਠਿੰਡਾ ਦੇ ਪਿੰਡ ਕਾਹਨ ਸਿੰਘ ਵਾਲਾ ਦੇ ਰਹਿਣ ਵਾਲੇ ਸੁਖਦੇਵ ਸਿੰਘ ਸਿੱਧੂ ਦੇ ਘਰ ਮਾਤਾ ਸੁਰਜੀਤ ਕੌਰ ਦੀ ਕੁੱਖੋਂ ਹੋਇਆ ਸੀ । ਸਕੂਲ ਤੇ ਕਾਲਜ ਦੀ ਪੜ੍ਹਾਈ ਤੋਂ ਬਾਅਦ ਗੁਰਪ੍ਰੀਤ ਭੰਗੂ ਦਾ ਵਿਆਹ ਸਵਰਨ ਸਿੰਘ ਭੰਗੂ ਨਾਲ ਹੋ ਗਿਆ। ਵਿਆਹ ਤੋਂ ਬਾਅਦ ਉਹ ਨਾਟਕਾਂ ਵਿਚ ਵੱਖ ਵੱਖ ਕਿਰਦਾਰ ਨਿਭਾਉਂਦੀ ਰਹੀ ਪਰ ਇਸ ਸਭ ਦੇ ਚਲਦੇ 1987  ਉਹ ਸਰਕਾਰੀ ਅਧਿਆਪਕਾ ਦੇ ਤੌਰ ਤੇ ਭਰਤੀ ਹੋ ਗਏ ।

https://www.youtube.com/watch?v=eNpp4SYYfik

ਕਾਲਜ ਵਿੱਚ ਵਿਦਿਆਰਥੀ ਜੱਥੀਬੰਦੀ ਦੀ ਸਿਰ ਕੱਢ ਆਗੂ ਹੋਣ ਕਰਕੇ ਉਹਨਾਂ ਨੇ ਇਲਾਕੇ ਦੇ ਨੌਜਵਾਨਾਂ ਨਾਲ ਮਿਲਕੇ 1996 ਵਿੱਚ 'ਚੇਤਨਾ ਕਲਾ ਮੰਚ ਸ੍ਰੀ ਚਮਕੌਰ ਸਾਹਿਬ' ਦੀ ਸਥਾਪਨਾ ਕੀਤੀ। ਇਸ ਦੌਰਾਨ ਗੁਰਪ੍ਰੀਤ ਭੰਗੂ ਦੀ ਮੁਲਾਕਾਤ ਪੰਜਾਬੀ ਨਾਟਕਾਂ ਦੇ ਬਾਬਾ ਬੋਹੜ ਗੁਰਸ਼ਰਨ ਸਿੰਘ ਨਾਲ ਹੋ ਗਈ । ਉਹਨਾਂ ਦੀ ਅਗਵਾਈ ਵਿੱਚ ਭੰਗੂ ਨੇ ਚੰਡੀਗੜ੍ਹ ਸਕੂਲ ਆਫ ਡਰਾਮਾ ਵਿੱਚ ਵੀ ਕੰਮ ਕੀਤਾ ਤੇ ਵੱਖ ਵੱਖ ਨਾਟ ਮੰਡਲੀਆਂ ਨਾਲ ਮਿਲਕੇ ਗੁਰਸ਼ਰਨ ਸਿੰਘ, ਪ੍ਰੋ: ਅਜਮੇਰ ਸਿੰਘ ਔਲਖ ਵਰਗੇ ਵੱਡੇ ਨਾਟਕਕਾਰਾਂ ਦੇ ਨਾਟਕਾਂ ਵਿੱਚ ਕਈ ਕਿਰਦਾਰ ਨਿਭਾਏ ।

https://www.youtube.com/watch?v=fGmMUK2J2EQ

ਇਸ ਤੋਂ ਇਲਾਵਾ ਗੁਰਪ੍ਰੀਤ ਭੰਗੂ ਨੇ ਗੁਰਦਿਆਲ ਸਿੰਘ ਅਤੇ ਵਰਿਆਮ ਸੰਧੂ ਦੀਆਂ ਲਿੱਖਤਾਂ ਤੇ ਬਣੀਆਂ ਫਿਲਮਾਂ ਜਿਵੇ 'ਅੰਨੇ ਘੋੜੇ ਦਾ ਦਾਨ' ਅਤੇ 'ਚੌਥੀ ਕੂਟ' ਵਿੱਚ ਵੀ ਯਾਦਗਾਰੀ ਭੂਮਿਕਾਵਾਂ ਨਿਭਾਈਆਂ । ਇਸੇ ਤਰ੍ਹਾਂ ਉਹਨਾਂ ਨੇ ਇਲਾਵਾ 'ਤਰਕ ਦੀ ਸਾਣ 'ਤੇ' ਅਤੇ 'ਕੱਚ ਦੀਆਂ ਵੰਗਾਂ' ਸੀਰੀਅਲਾਂ ਵਿਚ ਅਤੇ ਅਨੇਕਾਂ ਟੈਲੀ-ਫਿਲਮਾਂ ਵਿਚ ਕੰਮ ਕੀਤਾ। ਟੈਲੀ-ਫ਼ਿਲਮਾਂ ਕਰਦੇ ਕਰਦੇ ਗੁਰਪ੍ਰੀਤ ਭੰਗੂ ਨੂੰ ਪਾਲੀਵੁੱਡ ਤੇ ਬਾਲੀਵੁੱਡ ਵਿੱਚ ਵੀ ਕੰਮ ਮਿਲਣਾ ਸ਼ੁਰੂ ਹੋ ਗਿਆ । ਹਿੰਦੀ ਫ਼ਿਲਮ 'ਮੌਸਮ', 'ਮਿੱਟੀ' ਅਤੇ 'ਸ਼ਰੀਕ' ਵਿੱਚ ਉਹਨਾਂ ਦੀ ਬਾਕਮਾਲ ਅਦਾਕਾਰੀ ਦੇਖਣ ਨੂੰ ਮਿਲੀ । ਫ਼ਿਲਮ 'ਅਰਦਾਸ', 'ਅੰਬਰਸਰੀਆ', ਅਤੇ 'ਵਿਸਾਖੀ ਲਿਸਟ' ਹੋਰ ਅਨੇਕਾਂ ਪੰਜਾਬੀ ਫ਼ਿਲਮਾਂ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੀ ਹੈ । ਗੁਰਪ੍ਰੀਤ ਭੰਗੂ ਤੋਂ ਬਿਨ੍ਹਾਂ ਕੋਈ ਵੀ ਪੰਜਾਬੀ ਫ਼ਿਲਮ ਅਧੂਰੀ ਲੱਗਦੀ ਹੈ ।

rupinder rupi rupinder rupi

ਰੁਪਿੰਦਰ ਰੂਪੀ ਪੰਜਾਬੀ ਫ਼ਿਲਮਾਂ ਦੀ ਉਹ ਅਦਾਕਾਰਾ ਹੈ ਜਿਸ ਨੇ ਅਪਣੀ ਅਦਾਕਾਰੀ ਨਾਲ ਪਾਲੀਵੁੱਡ ਵਿੱਚ ਵੱਖਰੀ ਪਹਿਚਾਣ ਬਣਾਈ ਹੈ । ਉਹਨਾਂ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਜਨਮ 18 ਨਵੰਬਰ 1965 ਨੂੰ ਪੰਜਾਬ ਦੇ ਸ਼ਹਿਰ ਬਰਨਾਲਾ ਵਿੱਚ ਹੋਇਆ ਸੀ । ਰੁਪਿੰਦਰ ਰੂਪੀ ਨੂੰ ਅਦਾਕਾਰੀ ਦਾ ਸ਼ੌਂਕ ਸ਼ੁਰੂ ਤੋਂ ਹੀ ਸੀ । ਇਹੀ ਸ਼ੌਂਕ ਉਹਨਾਂ ਨੂੰ ਥਿਏਟਰ ਵੱਲ ਖਿੱਚ ਲਿਆਇਆ, ਪੰਜਾਬ ਰੰਗਮੰਚ ਨਾਲ ਜੁੜਕੇ ਉਹਨਾਂ ਨੇ ਪੰਜਾਬ ਸਮੇਤ ਦੇਸ਼ ਦੇ ਹੋਰ ਸੂਬਿਆਂ ਵਿੱਚ ਕਈ ਨਾਟਕ ਖੇਡੇ ।ਪੰਜਾਬੀ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਤੋਂ ਬਿਨ੍ਹਾਂ ਕੋਈ ਵੀ ਫ਼ਿਲਮ ਅਧੂਰੀ ਲੱਗਦੀ ਹੈ ।

https://www.youtube.com/watch?v=Nw84dTpTPBI

ਉਹਨਾਂ ਦੀਆਂ ਕੁਝ ਹਿੱਟ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਲੜੀ ਵਿੱਚ ਸਭ ਤੋਂ ਪਹਿਲਾਂ ਮੰਨਤ ਫ਼ਿਲਮ ਆਉਂਦੀ ਹੈ । ਇਸੇ ਤਰ੍ਹਾਂ ਰੁਪਿੰਦਰ ਗਾਂਧੀ-੨, ਦਾਣਾ ਪਾਣੀ, ਲਾਵਾਂ ਫੇਰੇ, ਪੰਜਾਬ ਸਿੰਘ, ਆਸੀਸ ਫ਼ਿਲਮ ਸਮੇਤ ਹੋਰ ਬਹੁਤ ਸਾਰੀਆਂ ਹਿੱਟ ਫ਼ਿਲਮਾਂ ਵਿੱਚ ਕੰਮ ਕੀਤਾ ਹੈ । ਫ਼ਿਲਮ ਆਸੀਸ ਦੀ ਗੱਲ ਕੀਤੀ ਜਾਵੇ ਤਾਂ ਇਸ ਫ਼ਿਲਮ ਵਿੱਚ ਰੁਪਿੰਦਰ ਰੂਪੀ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ ਸੀ ਇਸੇ ਲਈ ਉਹਨਾਂ ਨੂੰ ਪੀਟੀਸੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ ।

https://www.youtube.com/watch?v=eNpp4SYYfik

ਰੁਪਿੰਦਰ ਰੂਪੀ ਨੇ ੯੦  ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ ਹੈ । ਹਰ ਫ਼ਿਲਮ ਵਿੱਚ ਉਹ ਵੱਖਰੇ ਕਰੈਕਟਰ ਵਿੱਚ ਨਜ਼ਰ ਆਏ ਹਨ । ਵੱਡੇ ਪਰਦੇ ਤੇ ਕੰਮ ਕਰਨ ਦੇ ਨਾਲ ਨਾਲ ਰੁਪਿੰਦਰ ਰੂਪੀ ਨੇ ਛੋਟੇ ਪਰਦੇ ਤੇ ਵੀ ਕੰਮ ਕੀਤਾ ਹੈ ।ਉਹਨਾਂ ਨੇ ਟੀਵੀ ਸੀਰੀਅਲ ਸੁਫ਼ਨਿਆਂ ਦੇ ਸੁਦਾਗਰ ਵਿੱਚ ਕੰਮ ਕੀਤਾ ਹੈ । ਇਸ ਤੋਂ ਇਲਾਵਾ ਉਹ ਰੇਡਿਓ ਐੱਫ ਐੱਮ ਵਿੱਚ ਵੀ ਕੰਮ ਕਰ ਚੁੱਕੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network