
ਆਪਣੀ ਦਮਦਾਰ ਆਵਾਜ਼ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੇ ਪੰਜਾਬੀ ਗਾਇਕ ਨਿਰਵੈਰ ਪੰਨੂ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਜੀ ਹਾਂ ਉਹ‘Don't Know Why’ ਟਾਈਟਲ ਹੇਠ ਰੋਮਾਂਟਿਕ ਗੀਤ ਲੈ ਕੇ ਆਏ ਨੇ।


ਇਸ ਗੀਤ ਨੂੰ ਨਿਰਵੈਰ ਪੰਨੂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ। ਇਸ ਗੀਤ ਦੇ ਬੋਲ ਖੁਦ ਨਿਰਵੈਰ ਪੰਨੂ ਨੇ ਹੀ ਲਿਖੇ ਨੇ ਤੇ ਮਿਊਜ਼ਿਕ ‘BYG BYRD’ ਨੇ ਦਿੱਤਾ ਹੈ। ਇਸ ਗੀਤ ਨੂੰ ਨਿਰਵੈਰ ਪੰਨੂ ਨੇ ਮੁੰਡੇ ਦੇ ਪੱਖ ਤੋਂ ਗਾਇਆ ਹੈ । ਇਸ ਗੀਤ ‘ਚ ਉਹ ਮੁਟਿਆਰ ਦੀ ਸਾਦਗੀ ਦੀ ਤਾਰੀਫ ਕਰਦੇ ਹੋਏ ਨਜ਼ਰ ਆ ਰਹੇ ਨੇ। ਇਸ ਗੀਤ ਦਾ ਵੀਡੀਓ ਤੇਜੀ ਸੰਧੂ ਵੱਲੋਂ ਡਾਇਰੈਕਟ ਕੀਤਾ ਗਿਆ ਹੈ।

ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਨਿਰਵੈਰ ਪੰਨੂ ਤੇ ਫੀਮੇਲ ਮਾਡਲ Aneet chohan ।ਇਸ ਗੀਤ ਨੂੰ Single Track Studio ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਜੇ ਗੱਲ ਕਰੀਏ ਨਿਰਵੈਰ ਪੰਨੂ ਦੇ ਵਰਕ ਫਰੰਟ ਦੀ ਤਾਂ ਉਹ ‘ਸਿਟੀ ਆਫ ਗੋਲਡ’, ‘ਕੁੜਤਾ ਪਜਾਮਾ’, ‘ਸੈਲਿਊਟ’, ‘ਗੱਭਰੂ’, ‘ਉਡੀਕਾਂ’, ‘ਰੇਜ਼ ਵਰਗੇ’, ‘ਸ਼ੇਰ ਸਰਦਾਰ’ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।