ਅਦਾਕਾਰਾ ਨਿਸ਼ਾ ਬਾਨੋ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਉੱਤੇ ਪਿਆਰੀ ਜਿਹੀ ਪੋਸਟ ਪਾ ਕੇ ਪਤੀ ਸਮੀਰ ਮਾਹੀ ਨੂੰ ਦਿੱਤੀ ਵਧਾਈ
ਅਦਾਕਾਰਾ ਨਿਸ਼ਾ ਬਾਨੋ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਉੱਤੇ ਪਿਆਰੀ ਜਿਹੀ ਪੋਸਟ ਪਾ ਕੇ ਪਤੀ ਸਮੀਰ ਮਾਹੀ ਨੂੰ ਦਿੱਤੀ ਵਧਾਈ
Nisha Bano celebrates first wedding anniversary: ਪਿਛਲੇ ਸਾਲ ਹੀ ਅੱਜ ਦੇ ਦਿਨ ਹੀ ਪੰਜਾਬੀ ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਉਨ੍ਹਾਂ ਨੇ 14 ਨਵੰਬਰ,2021 ਨੂੰ ਗਾਇਕ ਸਮੀਰ ਮਾਹੀ ਦੇ ਨਾਲ ਵਿਆਹ ਕਰਵਾ ਲਿਆ ਸੀ। ਅੱਜ ਉਨ੍ਹਾਂ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਹੈ। ਜਿਸ ਕਰਕੇ ਅਦਾਕਾਰਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਪਤੀ ਨੂੰ ਵਿਸ਼ ਕੀਤਾ ਹੈ।
Image Source : Instagram
ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਪਤੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਨਿਸ਼ਾ ਨੇ ਨਾਲ ਕੈਪਸ਼ਨ ਵਿੱਚ ਲਿਖਿਆ ਹੈ- ‘ਹੈਪੀ Marraige Anniversary ❤️❤️?? ? lvu u a lot #nishabano #sameermahi #blessed’। ਇਸ ਪੋਸਟ ਉੱਤੇ ਕਲਾਕਾਰ ਅਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਜੋੜੀ ਨੂੰ ਵਿਆਹ ਦੀ ਵਰ੍ਹੇਗੰਢ ਦੀਆਂ ਵਧੀਆਂ ਦੇ ਰਹੇ ਹਨ।
Image Source : Instagram
ਜੇ ਗੱਲ ਕਰੀਏ ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਹੈ। ਪਿਛਲੇ ਲੰਮੇ ਸਮੇਂ ਤੋਂ ਫ਼ਿਲਮੀ ਇੰਡਸਟਰੀ ‘ਚ ਸਰਗਰਮ ਹਨ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਭਾਵੇਂ ਉਹ ਸੰਜੀਦਾ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਕਈ ਟੀਵੀ ਸੀਰੀਅਲਾਂ ‘ਚ ਵੀ ਕੰਮ ਕੀਤਾ ਹੈ ।
Image Source : Instagram
ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ‘ਚ ਕਾਫੀ ਐਕਟਿਵ ਹੈ। ਉਹ ਆਪਣੇ ਕਈ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਹਾਲ ਹੀ ‘ਚ ਅਦਾਕਾਰਾ ਲੰਡਨ ਵਿੱਚ ਆਪਣੀ ਅਗਲੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਕਰਕੇ ਆਈ ਹੈ। ਇਸ ਫ਼ਿਲਮ ਵਿੱਚ ਉਹ ਐਕਟਰ ਰੌਸ਼ਨ ਪ੍ਰਿੰਸ ਦੇ ਨਾਲ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
