ਨਿਸ਼ਾ ਬਾਨੋ ਨੇ ‘ਮੇਰਾ ਮਾਹੀਂ ਤੂੰ ਪੱਟਿਆ’ ਗੀਤ ‘ਤੇ ਪਾਇਆ ਸ਼ਾਨਦਾਰ ਗਿੱਧਾ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਵੀਡੀਓ

written by Lajwinder kaur | September 01, 2022

Nisha Bano Shares Her Beautiful Dance Video With Fans: ਪੰਜਾਬੀ ਮਿਊਜ਼ਿਕ ਜਗਤ ਦੀ ਖ਼ੂਬਸੂਰਤ ਅਦਾਕਾਰਾ ਨਿਸ਼ਾ ਬਾਨੋ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ। ਹਾਲ ਹੀ 'ਚ ਉਨ੍ਹਾਂ ਵੱਲੋਂ ਇੱਕ ਖ਼ੂਬਸੂਰਤ ਡਾਂਸ ਵੀਡੀਓ ਸਾਂਝਾ ਕੀਤਾ ਹੈ, ਜੋ ਕਿ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਵੀਡੀਓ 'ਚ ਉਹ ਪੰਜਾਬੀ ਗੀਤ ਉੱਤੇ ਕਮਾਲ ਦਾ ਗਿੱਧਾ ਪਾਉਂਦੀ ਹੋਈ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ: ਸਰਜਰੀ ਤੋਂ ਬਾਅਦ ਰਾਖੀ ਸਾਵੰਤ ਨੇ ਹਸਪਤਾਲ ਤੋਂ ਸ਼ੇਅਰ ਕੀਤਾ ਵੀਡੀਓ, ਅਦਾਕਾਰਾ ਨੇ ਕਿਹਾ- ‘ਮੇਰੇ ਪੇਟ 'ਚ...’

actress nisha bano image source Instagram

ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਚ ਉਨ੍ਹਾਂ ਨਾਲ ਹੁਸਨ ਚੀਮਾ ਨਜ਼ਰ ਆ ਰਹੀ ਹੈ। ਦੋਵੇਂ ਜਣਿਆਂ ਗਾਇਕ ਮਿਸ ਪੂਜਾ ਦੇ ਸੁਪਰ ਹਿੱਟ ਗੀਤ ‘ਮੇਰਾ ਮਾਹੀਂ ਤੂੰ ਪੱਟਿਆ’ ਉੱਤੇ ਸ਼ਾਨਦਾਰ ਗਿੱਧਾ ਪਾਉਂਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਪ੍ਰਸ਼ੰਸਕ ਵੀ ਇਸ ਵੀਡੀਓ ਦੀ ਖੂਬ ਤਾਰੀਫ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ ਜੀਨਸ ਵਿੱਚ ਵੀ ਗਿੱਧਾ ਜੱਚ ਰਿਹਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ ਹੈ- ਬਿਊਟਫੁੱਲ ਨਿਸ਼ਾ ਬਾਨੋ ਜੀ..’। ਇਸ ਤੋਂ ਇਲਾਵਾ ਨਿਸ਼ਾ ਬਾਨੋ ਦੇ ਪਤੀ ਸਮੀਰ ਮਾਹੀ ਨੇ ਵੀ ਹਾਰਟ ਵਾਲੇ ਇਮੋਜ਼ੀ ਪੋਸਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

nisha bano gidha video image source Instagram

ਦੱਸ ਦਈਏ ਪਿਛਲੇ ਸਾਲ ਹੀ ਅਦਾਕਾਰਾ ਨਿਸ਼ਾ ਬਾਨੋ ਨੇ ਆਪਣੇ ਬੁਆਏ ਫ੍ਰੈਂਡ ਤੇ ਗਾਇਕ ਸਮੀਰ ਮਾਹੀ ਦੇ ਨਾਲ ਵਿਆਹ ਕਰਵਾ ਲਿਆ ਸੀ।

sameer mahi and nisha bano wedding video image source Instagram

ਜੇ ਗੱਲ ਕਰੀਏ ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਹੈ। ਪਿਛਲੇ ਲੰਮੇ ਸਮੇਂ ਤੋਂ ਫ਼ਿਲਮੀ ਇੰਡਸਟਰੀ ‘ਚ ਸਰਗਰਮ ਹਨ । ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਭਾਵੇਂ ਉਹ ਸੰਜੀਦਾ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ । ਅਦਾਕਾਰਾ ਹੋਣ ਦੇ ਨਾਲ ਉਹ ਕਮਾਲ ਦੀ ਗਾਇਕਾ ਵੀ ਨੇ। ਉਹ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ।

You may also like