ਨਿਸ਼ਾ ਬਾਨੋ ਦਾ ‘NATURE’ ਗੀਤ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | February 28, 2021

ਪੰਜਾਬੀ ਐਕਟਰੈੱਸ ਤੇ ਗਾਇਕਾ ਨਿਸ਼ਾ ਬਾਨੋ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਜੀ ਹਾਂ ਉਹ ਨੈਚਰ (NATURE) ਟਾਈਟਲ ਹੇਠ  ਪਿਆਰ ਜਿਹਾ ਸੌਂਗ ਲੈ ਕੇ ਆਏ ਨੇ। ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

inside image of nisha bano latest song Image Source - youtube
ਹੋਰ ਪੜ੍ਹੋ: ਗਾਇਕ ਏ ਕੇਅ ਦਾ ਨਵਾਂ ਗੀਤ ‘Taare’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ, ਦੇਖੋ ਵੀਡੀਓ
image of nautre song Image Source - youtube
ਇਸ ਗੀਤ ‘ਚ ਉਨ੍ਹਾਂ ਨੇ ਪਤੀ-ਪਤਨੀ ਦੀ ਨੋਕ ਝੋਕ ਨੂੰ ਬਿਆਨ ਕੀਤਾ ਹੈ । ਇਸ ਗੀਤ ਦੇ ਬੋਲ Geeta Kahlanwali ਨੇ ਲਿਖੇ ਨੇ ਤੇ ਮਿਊਜ਼ਿਕ Musical Affiar ਨੇ ਦਿੱਤਾ ਹੈ। ਗਾਣੇ ਦਾ ਕਮਾਲ ਦਾ ਵੀਡੀਓ Ankur Chaudhary ਨੇ ਤਿਆਰ ਕੀਤਾ ਹੈ । ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਨਿਸ਼ਾ ਬਾਨੋ ਤੇ ਜੱਗੀ ਖਰੌੜ। ਗਾਣੇ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।
inside image of jaggi kharoud and nisha bano Image Source - youtube
ਜੇ ਗੱਲ ਕਰੀਏ ਨਿਸ਼ਾ ਬਾਨੋ ਤੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਐਕਟਿਵ ਨੇ । ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੀ ਹੈ।

0 Comments
0

You may also like