ਗਾਇਕਾ ਤੇ ਅਦਾਕਾਰਾ ਨਿਸ਼ਾ ਬਾਨੋ ਲੈ ਕੇ ਆ ਰਹੀ ਹੈ ਇੱਕ ਹੋਰ ਹਿੱਟ ਗਾਣਾ ‘ਆਫ਼ ਲਿਮਟ’

written by Rupinder Kaler | December 03, 2019

ਗਾਇਕਾ ਤੇ ਅਦਾਕਾਰਾ ਨਿਸ਼ਾ ਬਾਨੋ ਇੱਕ ਹੋਰ ਹਿੱਟ ਗਾਣਾ ਲੈ ਕੇ ਆ ਰਹੇ ਹਨ । ‘ਆਫ਼ ਲਿਮਟ’ ਟਾਈਟਲ ਹੇਠ ਰਿਲੀਜ਼ ਹੋਣ ਵਾਲੇ ਇਸ ਗਾਣੇ ਦਾ 5 ਦਸੰਬਰ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਤੇ ਵਰਲਡ ਵਾਈਡ ਪ੍ਰੀਮੀਅਰ ਕੀਤਾ ਜਾ ਰਿਹਾ ਹੈ । ਨਿਸ਼ਾ ਦੇ ਇਸ ਗਾਣੇ ਦਾ ਜਿਸ ਤਰ੍ਹਾਂ ਦਾ ਟਾਈਟਲ ਹੈ ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਬੀਟ ਸੌਂਗ ਹੋਵੇਗਾ ।

https://www.instagram.com/p/B5c7wcNBsoT/

ਇਸ ਗਾਣੇ ਦੇ ਬੋਲ ਜੰਗ ਸੰਧੂ ਨੇ ਲਿਖੇ ਹਨ ਤੇ ਮਿਊਜ਼ਿਕ ਜੇਐੱਸਐੱਲ ਨੇ ਤਿਆਰ ਕੀਤਾ ਹੈ । ਗੀਤ ਦੀ ਵੀਡੀਓ ਅੰਕੂਰ ਚੌਧਰੀ ਨੇ ਤਿਆਰ ਕੀਤਾ ਹੈ । ਨਿਸ਼ਾ ਦੇ ਇਸ ਗਾਣੇ ਨੂੰ ਲੈ ਕੇ ਉਹਨਾਂ ਦੇ ਪ੍ਰਸ਼ੰਸਕ ਵੀ ਕਾਫੀ ਉਤਸ਼ਾਹਿਤ ਹਨ ।

https://www.instagram.com/p/B5kMf4hhlQQ/

ਇਸ ਤੋਂ ਪਹਿਲਾਂ ਉਹਨਾਂ ਦਾ ਗਾਣਾ ਦਿਲ ਅਰਮਾਨੀ ਆਇਆ ਸੀ ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਹੈ । ਉਹਨਾਂ ਦਾ ਗਾਣਾ ਅੜਬ ਜੱਟੀ ਵੀ ਹਿੱਟ ਸੌਂਗ ਰਿਹਾ ਹੈ ।

You may also like