ਨਿਸ਼ਾ ਬਾਨੋ ਨੇ ਆਪਣੀ ਭਤੀਜੀ ਦੇ ਨਾਲ ਸ਼ੇਅਰ ਕੀਤੀ ਤਸਵੀਰ, ਇੱਕੋ ਹੀ ਅੰਦਾਜ਼ ‘ਚ ਨਜ਼ਰ ਆਈਆਂ ਭੂਆ ਭਤੀਜੀ

Written by  Shaminder   |  September 10th 2020 10:44 AM  |  Updated: September 10th 2020 10:44 AM

ਨਿਸ਼ਾ ਬਾਨੋ ਨੇ ਆਪਣੀ ਭਤੀਜੀ ਦੇ ਨਾਲ ਸ਼ੇਅਰ ਕੀਤੀ ਤਸਵੀਰ, ਇੱਕੋ ਹੀ ਅੰਦਾਜ਼ ‘ਚ ਨਜ਼ਰ ਆਈਆਂ ਭੂਆ ਭਤੀਜੀ

ਨਿਸ਼ਾ ਬਾਨੋ ਨੇ ਆਪਣੀ ਭਤੀਜੀ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਆਪਣੀ ਭਤੀਜੀ ਦੇ ਨਾਲ ਨਜ਼ਰ ਆ ਰਹੇ ਨੇ । ਦੋਨਾਂ ਨੇ ਪਰਪਲ ਕਲਰ ਦੇ ਸੂਟ ਪਾਏ ਹੋਏ ਨੇ ਅਤੇ ਅੱਖਾਂ ‘ਤੇ ਚਸ਼ਮਾ ਲਗਾਇਆ ਹੋਇਆ ਹੈ ਅਤੇ ਇੱਕੋ ਹੀ ਸਟਾਈਲ ‘ਚ ਦੋਵਾਂ ਨੇ ਫੋਟੋ ਖਿਚਵਾਈ ਹੈ । ਇਸ ਤਸਵੀਰ ਨੂੰ ਅਦਾਕਾਰਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।

 

View this post on Instagram

 

ਭੁਆ ਭਤੀਜੀ ❤️❤️❤️ #nishabano #tabbu

A post shared by NISHA BANO ( ਨਿਸ਼ਾ ਬਾਨੋ ) (@nishabano) on

ਅਦਾਕਾਰੀ ਦੇ ਨਾਲ ਨਾਲ ਉਹ ਇੱਕ ਗਾਇਕਾ ਦੇ ਤੌਰ ‘ਤੇ ਵੀ ਜਾਣੇ ਜਾਂਦੇ ਹਨ ਅਤੇ ਕਈ ਹਿੱਟ ਗੀਤ ਹੁਣ ਤੱਕ ਉਹ ਕੱਢ ਚੁੱਕੇ ਹਨ ।

ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਇਸ ਮੁਕਾਮ ਤੱਕ ਪਹੁੰਚਣ ਲਈ ਲੰਮਾ ਸਮਾਂ ਸੰਘਰਸ਼ ਕੀਤਾ ਹੈ ਅਤੇ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਕਈ ਸ਼ੋਅ ਵੀ ਉਨ੍ਹਾਂ ਨੇ ਹੋਸਟ ਕੀਤੇ ਸਨ। ਨਿਸ਼ਾ ਬਾਨੋ ਦੀ ਕਾਮਯਾਬੀ ‘ਚ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਦਾ ਵੱਡਾ ਹੱਥ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network