'ਰਾਂਝਾ ਰਿਫਿਊਜੀ' ਦਾ ਵੀਡਿਓ ਨਿਸ਼ਾ ਬਾਨੋ ਨੇ ਕੀਤਾ ਸਾਂਝਾ 

Written by  Shaminder   |  October 23rd 2018 06:52 AM  |  Updated: October 23rd 2018 06:52 AM

'ਰਾਂਝਾ ਰਿਫਿਊਜੀ' ਦਾ ਵੀਡਿਓ ਨਿਸ਼ਾ ਬਾਨੋ ਨੇ ਕੀਤਾ ਸਾਂਝਾ 

'ਰਾਂਝਾ ਰਿਫਿਊਜੀ' 26 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਫਿਲਮ ਦੇ ਕਲਾਕਾਰਾਂ ਵੱਲੋਂ ਫਿਲਮ ਦੇ ਵੀਡਿਓ ਸਾਂਝੇ ਕੀਤੇ ਜਾ ਰਹੇ ਨੇ । ਨਿਸ਼ਾ ਬਾਨੋ ਵੀ ਇਸ ਫਿਲਮ ਦੇ ਮੁੱਖ ਕਿਰਦਾਰਾਂ 'ਚੋਂ ਇੱਕ ਹੈ । ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡਿਓ ਸਾਂਝਾ ਕੀਤਾ ਹੈ । ਜਿਸ 'ਚ ਕਰਮਜੀਤ ਅਨਮੋਲ ਅਤੇ ਸਾਨਵੀ ਧੀਮਾਨ ਨਜ਼ਰ ਆ ਰਹੇ ਨੇ । ਇਹ ਇੱਕ ਵੱਖਰੀ ਤਰ੍ਹਾਂ ਦੀ ਫਿਲਮ ਹੈ ਜਿਸ 'ਚ ਬਾਰਡਰ 'ਤੇ ਗੰਭੀਰ ਸਥਿਤੀ ਨੂੰ ਬੜੇ ਹੀ ਹਾਸੋ ਹੀਣੇ ਅੰਦਾਜ਼ 'ਚ ਪੇਸ਼ ਕੀਤਾ ਗਿਆ ਹੈ ।ਇਸ ਫਿਲਮ 'ਚ ਰੌਸ਼ਨ ਪ੍ਰਿੰਸ ਨਵੇਂ ਹੀ ਅੰਦਾਜ਼ 'ਚ ਨਜ਼ਰ ਆਉਣਗੇ।

ਹੋਰ ਵੇਖੋ : ਰਾਂਝਾ ਰਿਫਿਊਜੀ ਫਿਲਮ ਦਾ ਪਹਿਲਾ ਗੀਤ ‘ਜੋੜੀ’ ਰਿਲੀਜ਼

https://www.instagram.com/p/BpQxkqQBBoT/?hl=en&taken-by=nishabano

'ਜੇ. ਬੀ. ਮੂਵੀ ਪ੍ਰੋਡਕਸ਼ਨ' ਦੇ ਬੈਨਰ ਹੇਠ ਬਣੀ ਇਸ ਫਿਲਮ ਦੇ ਲੇਖਕ ਤੇ ਨਿਰਦੇਸ਼ਕ ਅਵਤਾਰ ਸਿੰਘ ਹਨ। ਕਾਮੇਡੀ, ਰੋਮਾਂਸ ਤੇ ਡਰਾਮੇ ਨਾਲ ਭਰਪੂਰ ਇਸ ਫ਼ਿਲਮ 'ਚ ਰੌਸ਼ਨ ਪ੍ਰਿੰਸ ਇਕ ਵੱਖਰੇ ਅੰਦਾਜ਼ 'ਚ ਨਜ਼ਰ ਆਉਣਗੇ।ਰੌਸ਼ਨ ਪ੍ਰਿੰਸ ਲਈ ਇਹ ਫਿਲਮ ਬੇਹੱਦ ਖਾਸ ਹੈ। ਦਰਸ਼ਕ ਉਨ੍ਹਾਂ ਨੂੰ ਇਸ ਫ਼ਿਲਮ 'ਚ ਵੱਖ-ਵੱਖ ਕਿਰਦਾਰਾਂ 'ਚ ਦੇਖਣਗੇ। ਹੁਣ ਤੱਕ ਰਿਲੀਜ਼ ਹੋਏ ਪੋਸਟਰਾਂ ਤੋਂ ਦਰਸ਼ਕ ਉਨ੍ਹਾਂ ਦੇ ਕਿਰਦਾਰ ਬਾਰੇ ਅੰਦਾਜ਼ਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਫਿਲਮ ਨੂੰ ਲੈ ਕੇ ਰੌਸ਼ਨ ਪ੍ਰਿੰਸ ਖਾਸੇ ਉਤਸ਼ਾਹਿਤ ਨਜ਼ਰ ਆ ਰਹੇ ਨੇ ।

ਉਨ੍ਹਾਂ ਨੰ  ਉਮੀਦ ਹੈ ਕਿ ਉਨ੍ਹਾਂ ਦੀ ਫਿਲਮ ਹੋਰਨਾਂ ਫਿਲਮਾਂ ਵਾਂਗ ਦਰਸ਼ਕਾਂ ਨੂੰ ਪਸੰਦ ਆਏਗੀ । ਛੱਬੀ ਅਕਤੂਬਰ ਨੂੰ ਰਿਲੀਜ਼ ਹੋ ਰਹੀ ਇਸ ਫਿਲਮ ਦੇ ਜ਼ਰੀਏ ਦਰਸ਼ਕ ਪਹਿਲੀ ਵਾਰ ਇੱਕ ਸੀਰੀਅਸ ਮਹੌਲ 'ਚ ਹਾਸੇ ਅਤੇ ਮਨੋਰੰਜਨ ਦਾ ਲੁਤਫ ਉਠਾ ਸਕਦੇ ਨੇ ।ਇਸ ਫਿਲਮ ਦੇ ਜ਼ਰੀਏ ਰੌਸ਼ਨ ਪ੍ਰਿੰਸ ਦਰਸ਼ਕਾਂ ਦੇ ਦਿਲਾਂ 'ਚ ਆਪਣੀ ਖਾਸ ਜਗ੍ਹਾ ਬਣਾ ਸਕਣਗੇ ਜਾਂ ਨਹੀਂ ਇਹ ਤਾਂ ੨੬ ਅਕਤੂਬਰ ਤੋਂ ਬਾਅਦ ਹੀ ਪਤਾ ਲੱਗ ਸਕੇਗਾ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network