ਨਿਸ਼ਾ ਬਾਨੋ ਨੇ ਸਾਂਝੀ ਕੀਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਇਹ ਪੁਰਾਣੀ ਤਸਵੀਰ

Written by  Lajwinder kaur   |  December 17th 2021 05:33 PM  |  Updated: December 17th 2021 05:33 PM

ਨਿਸ਼ਾ ਬਾਨੋ ਨੇ ਸਾਂਝੀ ਕੀਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਇਹ ਪੁਰਾਣੀ ਤਸਵੀਰ

ਪੰਜਾਬੀ ਮਿਊਜ਼ਿਕ ਜਗਤ ਅਤੇ ਅਦਾਕਾਰੀ ਖੇਤਰ ਦੀ ਖ਼ੂਬਸੂਰਤ ਅਦਾਕਾਰਾ ਨਿਸ਼ਾ ਬਾਨੋ NISHA BANO ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਇੱਕ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ।

ਹੋਰ ਪੜ੍ਹੋ : ਰਣਜੀਤ ਬਾਵਾ ਦੇ ਗੀਤਾਂ ‘ਤੇ ਯੋਗਰਾਜ ਸਿੰਘ ਨੇ ਡਾਂਸ ਕੀਤਾ, ਰਣਜੀਤ ਬਾਵਾ ਨੇ ਸ਼ੇਅਰ ਕੀਤੀ ਵੀਡੀਓ

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- 'ਵਾਹਿਗੁਰੂ ਜੀ' ਤੇ ਨਾਲ ਹੀ ਹੱਥ ਜੋੜੇ ਵਾਲਾ ਇਮੋਜੀ ਵੀ ਪੋਸਟ ਕੀਤਾ ਹੈ। ਇਹ ਤਸਵੀਰ ਬਲੈਕਨ ਵ੍ਹਾਈਟ ਹੈ। ਜਿਸ ‘ਚ ਸੰਗਤਾਂ ਸਰੋਵਰ ਦੀ ਸਫਾਈ ਵਾਲੀ ਸੇਵਾ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਇਸ ਪੋਸਟ ਉੱਤੇ ਪ੍ਰਸ਼ੰਸਕ ਅਤੇ ਕਲਾਕਾਰ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

 

sameer mahi and nisha bano wedding video

ਹਰਿਮੰਦਰ ਸਾਹਿਬ ਸਿੱਖਾਂ ਦੀ ਧਾਰਮਿਕ ਧਰਤੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਸ਼ੋਭਤ ਹੈ। ਹਰਿਮੰਦਰ ਸਾਹਿਬ ਆਪਣੀ ਸੋਨੇ ਦੀ ਇਮਾਰਤ ਕਾਰਨ ਪ੍ਰਸਿੱਧ ਹੈ ।ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਤੀਰਥ ਸਥਾਨ ਹੈ ਇਹ ਦੋ ਮੰਜਲਾਂ ਇਮਾਰਤ ਹੈ।ਮਹਾਰਾਜਾ ਰਣਜੀਤ ਸਿੰਘ ਜੀ ਨੇ ਹਰਿਮੰਦਰ ਸਾਹਿਬ ਦਾ ਉੱਪਰਲਾ ਹਿੱਸਾ ਲਗਪਗ ਚਾਰ ਸੌ ਕਿਲੋ ਸੋਨੇ ਦੀਆਂ ਪੱਤੀਆਂ ਨਾਲ ਬਣਾਇਆ ਸੀ। ਦੱਸ ਦਈਏ ਹਰ ਸਾਲ ਵੱਡੀ ਗਿਣਤੀ ‘ਚ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਦਰਸ਼ਨ ਕਰਨ ਆਉਂਦੀਆਂ ਨੇ।

ਹੋਰ ਪੜ੍ਹੋ :ਹਿਨਾ ਖ਼ਾਨ ਨੇ ਹਰੇ ਰੰਗ ਦੇ ਪੰਜਾਬੀ ਸੂਟ ‘ਚ ਕਰਵਾਇਆ ਨਵਾਂ ਫੋਟੋਸ਼ੂਟ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਅਦਾਕਾਰਾ ਦਾ ਇਹ ਪੰਜਾਬੀ ਲੁੱਕ

ਜੇ ਗੱਲ ਕਰੀਏ ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਨੋਰੰਜਨ ਜਗਤ ਦੇ ਨਾਲ ਜੁੜੀ ਹੋਈ ਹੈ। ਉਹ ਵਧੀਆ ਅਦਾਕਾਰਾ ਦੇ ਨਾਲ ਵਧੀਆ ਗਾਇਕਾ ਵੀ ਹੈ। ਉਨ੍ਹਾਂ ਨੇ ਕਈ ਸੁਪਰ ਹਿੱਟ ਫ਼ਿਲਮਾਂ ਚ ਕੰਮ ਕੀਤਾ ਹੈ ਅਤੇ ਕਈ ਗੀਤਾਂ ਦੇ ਨਾਲ ਦਰਸ਼ਕਾਂ ਮਨੋਰੰਜਨ ਵੀ ਕੀਤਾ ਹੈ। ਹਾਲ ਹੀ ਚ ਉਨ੍ਹਾਂ ਦਾ ਵਿਆਹ ਅਦਾਕਾਰ ਅਤੇ ਗਾਇਕ ਸਮੀਰ ਮਾਹੀ ਦੇ ਨਾਲ ਹੋਇਆ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network