
ਨਿਸ਼ਾ ਬਾਨੋ (Nisha Bano) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਕਿਸੇ ਨਹਿਰ ‘ਤੇ ਬਣੇ ਇੱਕ ਪਟਰੀਨੁਮਾ ਇੱਕ ਜਗ੍ਹਾ ‘ਤੇ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਅਦਾਕਾਰਾ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ।
ਹੋਰ ਪੜ੍ਹੋ : ਨਿਸ਼ਾ ਬਾਨੋ ਨੇ ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਸਾਂਝੀਆਂ ਕਰ ਦਿੱਤੀ ਸ਼ਰਧਾਂਜਲੀ
ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ । ਪ੍ਰਸ਼ੰਸਕਾਂ ਦੇ ਵੱਲੋਂ ਇਸ ਵੀਡੀਓ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ । ਨਿਸ਼ਾ ਬਾਨੋ ਨੇ ਇਸ ਵੀਡੀਓ ਨੂੰ ‘ਖਿਡੌਣਾ’ ਗੀਤ ਦੇ ਨਾਲ ਸ਼ੇਅਰ ਕੀਤਾ ਹੈ । ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ।
ਹੋਰ ਪੜ੍ਹੋ : ਨਿਸ਼ਾ ਬਾਨੋ ਨੇ ਪਤੀ ਨਾਲ ਫੈਮਿਲੀ ਫੰਕਸ਼ਨ ‘ਚ ਕੀਤਾ ਡਾਂਸ, ਵੀਡੀਓ ਹੋ ਰਿਹਾ ਵਾਇਰਲ
ਉਨ੍ਹਾਂ ਦੇ ਵੱਲੋਂ ਨਿਭਾਏ ਗਏ ਸ਼ਾਂਤੀ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਨਿਸ਼ਾ ਬਾਨੋ ਇੱਕ ਵਧੀਆ ਅਦਾਕਾਰਾ ਹੋਣ ਦੇ ਨਾਲ-ਨਾਲ ਵਧੀਆ ਗਾਇਕਾ ਵੀ ਹੈ ।ਹੁਣ ਤੱਕ ਉਸ ਨੇ ਆਪਣੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਹਨ । ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ ।

ਕੁਝ ਸਮਾਂ ਪਹਿਲਾਂ ਉਸ ਨੇ ਸਮੀਰ ਮਾਹੀ ਦੇ ਨਾਲ ਆਪਣੇ ਵਿਆਹ ਬਾਰੇ ਵੀ ਖੁਲਾਸਾ ਕੀਤਾ ਸੀ । ਜਿਸ ਤੋਂ ਬਾਅਦ ਉਸ ਨੇ ਖੁੱਲ੍ਹ ਕੇ ਆਪਣੇ ਅਤੇ ਸਮੀਰ ਮਾਹੀ ਦੇ ਬਾਰੇ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ । ਇਸ ਤੋਂ ਪਹਿਲਾਂ ਉਸ ਨੇ ਕਦੇ ਵੀ ਸਮੀਰ ਮਾਹੀ ਦੇ ਬਾਰੇ ਸਪੱਸ਼ਟ ਤੌਰ ‘ਤੇ ਨਹੀਂ ਸੀ ਦੱਸਿਆ ।
View this post on Instagram