
ਪੰਜਾਬੀ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਨਿਸ਼ਾ ਬਾਨੋ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਆਪਣੇ ਫੈਨਜ਼ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ । ਇਸ ਵਾਰ ਉਨ੍ਹਾਂ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ । ਜੋ ਕਿ ਫੈਨਜ਼ ਨੂੰ ਖੂਬ ਪਸੰਦ ਆ ਰਹੀ ਹੈ ।
ਇਸ ਵੀਡੀਓ ‘ਚ ਉਹ ਬਾਲੀਵੁੱਡ ਫ਼ਿਲਮ STREE ਦੇ ਗੀਤ ‘ਮਿਲੇਗੀ ਮਿਲੇਗੀ’ ਉੱਤੇ ਡਾਂਸ ਕਰਦੇ ਹੋਏ ਦਿਖਾਈ ਦੇ ਰਹੀ ਹੈ । ਦੱਸ ਦਈਏ ਇਹ ਵੀਡੀਓ ਉਨ੍ਹਾਂ ਦੇ ਕਿਸੇ ਫੈਨ ਵੱਲੋਂ ਐਡਿਟਿੰਗ ਕਰਕੇ ਬਣਾਈ ਗਈ ਹੈ । ਸ਼ਰਧਾ ਕੂਪਰ ਦੇ ਚਿਹਰੇ ਦੀ ਜਗ੍ਹਾ ਨਿਸ਼ਾ ਬਾਨੋ ਦਾ ਚਿਹਰਾ ਫਿਟ ਕਰ ਦਿੱਤਾ ਗਿਆ ਹੈ । ਇਸ ਵੀਡੀਓ ਨੂੰ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਸਾਂਝੀ ਕੀਤੀ ਹੈ । ਇਸ ਵੀਡੀਓ ਉੱਤੇ ਵੱਡੀ ਗਿਣਤੀ ‘ਚ ਵਿਊਜ਼ ਆ ਚੁੱਕੇ ਨੇ।

