ਲੋਕਾਂ ਦੀ ਸੇਵਾ ਕਰਨ ਪਿੱਛੇ ਕੋਈ ਸਿਆਸੀ ਮਕਸਦ ਨਹੀਂ, ਕਿਹਾ ਸੋਨੂੰ ਸੂਦ ਨੇ

Written by  Rupinder Kaler   |  November 24th 2020 05:28 PM  |  Updated: November 24th 2020 05:28 PM

ਲੋਕਾਂ ਦੀ ਸੇਵਾ ਕਰਨ ਪਿੱਛੇ ਕੋਈ ਸਿਆਸੀ ਮਕਸਦ ਨਹੀਂ, ਕਿਹਾ ਸੋਨੂੰ ਸੂਦ ਨੇ

ਅਦਾਕਾਰ ਸੋਨੂੰ ਸੂਦ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਤੇ ਤਾਲਾਬੰਦੀ ਲੱਗਣ ਦੌਰਾਨ ਲੋਕਾਂ ਨੂੰ ਘਰ ਘਰ ਭੇਜਣ ਲਈ ਕੀਤੀ ਸੇਵਾ ਪਿੱਛੇ ਕੋਈ ਸਿਆਸੀ ਮਕਸਦ ਨਹੀਂ ਸੀ ਸਗੋਂ ਇਸ ਸੇਵਾ ਦਾ ਮਕਸਦ ਮੁਸ਼ਕਲ ਦੀ ਘੜੀ ਵਿਚ ਲੋਕਾਂ ਦੀ ਸੇਵਾ ਕਰਨਾ ਹੀ ਸੀ। ਵਧੀਕ ਮੁੱਖ ਚੋਣ ਅਧਿਕਾਰੀ ਮਾਧਵੀ ਕਟਾਰੀਆ ਨੇ ਸੋਨੂੰ ਸੂਦ ਨੂੰ ਇਸ ਮੁਹਿੰਮ ਨਾਲ ਜੋੜਨ ਪਿੱਛੇ ਦੀ ਪੂਰੀ ਕਹਾਣੀ ਦੱਸੀ ।

ਹੋਰ ਪੜ੍ਹੋ :

sonu-sood

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਚੋਣ ਕਮਿਸ਼ਨ ਵੱਲੋਂ ਆਈਕਨ ਬਣਾਏ ਗਏ ਸੋਨੂੰ ਸੂਦ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਖ਼ੁਦ ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ, ਹਰ ਨੌਜਵਾਨ ਨੂੰ ਵੋਟ ਦੇ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ।

Sonu Sood Sends Migrants Home For Ganesh Chaturthi

ਇੱਥੇ ਪੰਜਾਬ ਭਵਨ ਵਿਚ ਵਰਚੂਅਲ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਗੱਲ ਰੱਖਦਿਆਂ ਸੋਨੂੰ ਸੂਦ ਨੇ ਕਿਹਾ ਕਿ ਜਦੋਂ ਉਨ੍ਹਾਂ ਮੋਗਾ ਵਿਚ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਸੀ ਤਾਂ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ, ਓਹੀ ਅਹਿਸਾਸ ਹੁਣ ਹੋ ਰਿਹਾ ਹੈ, ਜਦੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਦੀ ਸੇਵਾ ਮਿਲੀ ਹੈ।

Smriti Irani Praise Sonu Sood

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਦੀ ਹਾਜ਼ਰੀ ਵਿਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਬਾਲੀਵੁੱਡ ਅਦਾਕਾਰ ਨੇ ਪੰਜਾਬ ਵਾਸੀਆਂ ਨੂੰ ਵੋਟਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਵੋਟ ਦੇ ਹੱਕ ਦੀ ਵਰਤੋਂ ਸਦਕਾ ਮੁਲਕ ਦੇ ਸਾਰੇ ਮਸਲਿਆਂ ਨੂੰ ਹੱਲ ਕਰਨ ਵਿਚ ਅਸੀਂ ਕਾਮਯਾਬ ਹੋ ਸਕਾਂਗੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network