ਨੁਪੂਰ ਸਿੱਧੂ ਨਰਾਇਣ ਦਾ ਗੀਤ ‘ਨਿੰਮੀ ਨਿੰਮੀ’ ਹੋਇਆ ਰਿਲੀਜ਼, ਦੇਖੋ ਵੀਡੀਓ

written by Lajwinder kaur | June 07, 2019

ਪੀਟੀਸੀ ਰਿਕਾਰਡਸ ਅਤੇ ਪੀਟੀਸੀ ਸਟੂਡੀਓ ਵੱਲੋਂ ਨੁਪੂਰ ਸਿੱਧੂ ਨਰਾਇਣ ਦਾ ਨਵਾਂ ਗੀਤ ‘ਨਿੰਮੀ ਨਿੰਮੀ’ ਜਾਰੀ ਕੀਤਾ ਗਿਆ। ਇਸ ਗੀਤ ਨੂੰ ਨੁਪੂਰ ਸਿੱਧੂ ਨਰਾਇਣ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਨਿੰਮੀ ਨਿੰਮੀ ਗਾਣੇ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਟੀਵੀ ਉੱਤੇ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਉੱਤੇ ਇਸ ਗੀਤ ਦਾ ਅਨੰਦ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਗੀਤ ਨੂੰ ਪੀਟੀਸੀ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਜੇ ਗੱਲ ਕੀਤੀ ਜਾਵੇ ਗੀਤ ਦੇ ਸੰਗੀਤ ਦੀ ਤਾਂ ਉਸ ਨੂੰ ਨਾਮੀ ਗੀਤਕਾਰ ਤੇਜਵੰਤ ਕਿੱਟੂ ਹੋਰਾਂ ਨੇ ਦਿੱਤਾ ਹੈ। ਇਸ ਗੀਤ ਦਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਉੱਤੇ ਇਸ ਗੀਤ ਦਾ ਵਰਲਡ ਪ੍ਰੀਮੀਅਰ ਕੀਤਾ ਗਿਆ।

ਹੋਰ ਵੇਖੋ:ਨੁਪੂਰ ਸਿੱਧੂ ਨਰਾਇਣ ਦਾ 'ਮਾਹੀ ਵੇ' ਗੀਤ ਹੋਇਆ ਰਿਲੀਜ਼ ,ਸਰੋਤਿਆਂ ਨੂੰ ਆ ਰਿਹਾ ਪਸੰਦ ,ਵੇਖੋ ਵੀਡਿਓ 

ਦੱਸ ਦਈਏ ਕਿ ਪੀਟੀਸੀ ਰਿਕਾਰਡਸ ਅਤੇ ਪੀਟੀਸੀ ਸਟੂਡੀਓ ਵੱਲੋਂ ਆਏ ਦਿਨ ਨਵੇਂ ਗੀਤ ਦਰਸ਼ਕਾਂ ਦੇ ਰੁਬਰੂ ਕੀਤੇ ਜਾਂਦੇ ਨੇ। ਪੀਟੀਸੀ ਦੇ ਬੈਨਰ ਥੱਲੇ ਰਿਲੀਜ਼ ਹੋਣ ਵਾਲੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

You may also like