Advertisment

ਨੁਪੂਰ ਸਿੱਧੂ ਨਰਾਇਣ ਦੇ ਨਵੇਂ ਗੀਤ ‘ਹਾਏ ਮੇਰਾ ਦਿਲ’ ਦਾ ਫਰਸਟ ਲੁੱਕ ਆਇਆ ਸਾਹਮਣੇ, ਟੀਜ਼ਰ ਹੋਇਆ ਰਿਲੀਜ਼

author-image
By Lajwinder kaur
New Update
ਨੁਪੂਰ ਸਿੱਧੂ ਨਰਾਇਣ ਦੇ ਨਵੇਂ ਗੀਤ ‘ਹਾਏ ਮੇਰਾ ਦਿਲ’ ਦਾ ਫਰਸਟ ਲੁੱਕ ਆਇਆ ਸਾਹਮਣੇ, ਟੀਜ਼ਰ ਹੋਇਆ ਰਿਲੀਜ਼
Advertisment
ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਸਟੂਡੀਓ ਵੱਲੋਂ ਨੁਪੂਰ ਸਿੱਧੂ ਨਰਾਇਣ ਦੀ ਸੁਰੀਲੀ ਆਵਾਜ਼ ‘ਚ ਨਵੇਂ ਗੀਤ ‘ਹਾਏ ਮੇਰਾ ਦਿਲ’ (Haye Mera Dil)  ਦਾ ਟੀਜ਼ਰ ਦਰਸ਼ਕਾਂ ਦੇ ਸਨਮੁੱਖ ਹੋ ਚੁੱਕਿਆ ਹੈ । ਇਸ ਗੀਤ ਦਾ ਟੀਜ਼ਰ ਪੀਟੀਸੀ ਪੰਜਾਬੀ ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਟੀਜ਼ਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 24 ਅਪ੍ਰੈਲ, ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ । ਇਹ ਇੱਕ ਰੋਮਾਂਟਿਕ ਗੀਤ ਹੈ ਜਿਸ ਨੂੰ ਨੁਪੂਰ ਸਿੱਧੂ ਨਰਾਇਣ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਉਂਦੇ ਹੋਏ ਨਜ਼ਰ ਆਉਣਗੇ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਸੁਰਿੰਦਰ ਬੱਚਨ ਨੇ ਤੇ ਵੀਡੀਓ ਤਿਆਰ ਕੀਤਾ ਹੈ ਸੰਦੀਪ ਬੇਦੀ ਨੇ । publive-image ਨੁਪੂਰ ਸਿੱਧੂ ਨਰਾਇਣ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਪੰਜਾਬੀ ਗੀਤ ਦੇ ਚੁੱਕੇ ਨੇ ਜਿਵੇਂ ‘ਮਾਹੀ ਵੇ’, ‘ਦਿਲਬਰ’, ‘ਸੁਣ ਵੰਝਲੀ’, ‘ਨਹਿਰ ਵਾਲੇ ਪੁਲ’, ਦਿਲ ਦਾ ਜਾਨੀ ਸਣੇ ਕਈ ਗੀਤ ਸ਼ਾਮਿਲ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਪੂਰ ਹੁੰਗਾਰਾ ਮਿਲਦਾ ਰਿਹਾ ਹੈ । publive-image ਦੱਸ ਦਈਏ ਕਿ ਪੀਟੀਸੀ ਨੈੱਟਵਰਕ ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਲਈ ਲੰਮੇ ਸਮੇਂ ਤੋਂ ਕੰਮ ਕਰ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਚੈਨਲ ਦੁਨੀਆ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਨੰਬਰ -1 ਪੰਜਾਬੀ ਐਂਟਰਟੇਨਮੈਂਟ ਚੈਨਲ ਬਣਿਆ ਹੋਇਆ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment