ਹੁਣ ਟੀਵੀ ਇੰਡਸਟਰੀ ਦਾ ਇਹ ਅਦਾਕਾਰ ਹੋਇਆ ਕੋਰੋਨਾ ਪਾਜੀਟਿਵ, ਇੰਸਟਾਗ੍ਰਾਮ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

written by Shaminder | January 08, 2022

ਕੋਰੋਨਾ ਵਾਇਰਸ (Corona Virus) ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ । ਇਸ ਵਾਇਰਸ ਦੇ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ । ਇੱਕ ਪਾਸੇ ਜਿੱਥੇ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਵਿਸ਼ਾਲ ਦਦਲਾਨੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਉੱਥੇ ਹੀ ਹੁਣ ਟੀਵੀ ਇੰਡਸਟਰੀ ਦੇ ਮਸ਼ਹੂਰ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ (taarak mehta ka ooltah chashmah )ਦਾ  ਅਦਾਕਾਰ ਤਨਮਯ ਵੇਕਾਰੀਆ (Tanmay vekaria ) ਵੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ । ਜਿਸ ਦਾ ਖੁਲਾਸਾ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਕੀਤਾ ਹੈ ।

Tanmay vekaria image From instagram

ਹੋਰ ਪੜ੍ਹੋ :  ਰੈਪਰ ਬੋਹੇਮੀਆ ਤੇ ਬੱਬੂ ਮਾਨ ਜਲਦ ਲੈ ਕੇ ਆ ਰਹੇ ਨੇ ਨਵਾਂ ਪ੍ਰੋਜੈਕਟ

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’  'ਚ ਬਾਘਾ ਦਾ ਕਿਰਦਾਰ ਨਿਭਾਉਣ ਵਾਲੇ ਤਨਮਯ ਵੇਕਾਰੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤੀ ਹੈ। ਉਸ ਨੇ ਆਪਣੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਉਸ ਨੇ ਇੰਸਟਾਗ੍ਰਾਮ 'ਤੇ ਲਿਖਿਆ, 'ਸਾਰੀਆਂ ਸਾਵਧਾਨੀ ਵਰਤਣ ਦੇ ਬਾਵਜੂਦ, ਮੇਰਾ ਕੋਵਿਡ -19ਟੈਸਟ ਪਾਜ਼ੇਟਿਵ ਆਇਆ ਹੈ। ਜੋ ਵੀ ਵਿਅਕਤੀ ਪਿਛਲੇ  ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਇਆ ਹੈ, ਉਸਨੂੰ ਆਪਣਾ ਟੈਸਟ ਜ਼ਰੂਰ ਕਰਨਾ ਚਾਹੀਦਾ ਹੈ। ਤੁਸੀਂ ਸਾਰੇ ਆਪਣਾ ਧਿਆਨ ਰੱਖੋ।

ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, ਕਿਰਪਾ ਕਰਕੇ ਬਿਨਾਂ ਕੰਮ ਦੇ ਬਾਹਰ ਨਾ ਜਾਓ’। ਕੋਰੋਨਾ ਵਾਇਰਸ ਦੇ ਕਾਰਨ ਜਿੱਥੇ ਆਮ ਲੋਕ ਪ੍ਰਭਾਵਿਤ ਹਨ । ਉੱਥੇ ਹੀ ਬਾਲੀਵੁੱਡ ਅਤੇ ਟੀਵੀ ਇੰਡਸਟਰੀ ਵੀ ਪ੍ਰਭਾਵਿਤ ਹੋ ਰਹੀ ਹੈ । ਹੁਣ ਤੱਕ ਇਸ ਵਾਇਰਸ ਦੇ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਕੋਰੋਨਾ ਦੇ ਰਿਕਾਰਡ ਮਾਮਲੇ ਦਰਜ ਕੀਤੇ ਗਏ ਹਨ । ਇਸ ਤੋਂ ਪਹਿਲਾਂ ਕਈ ਅਦਾਕਾਰ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ । ਇਸ ਤੋਂ ਪਹਿਲਾਂ ਕੁਮਕੁਮ ਭਾਗਿਆ ਫੇਮ ਅਦਾਕਾਰਾ ਸ਼ਿਖਾ ਸਿੰਘ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ । ਬੀਤੇ ਦਿਨ ਸਾਊਥ ਇੰਡਸਟਰੀ ਦੇ ਅਦਾਕਾਰ ਮਹੇਸ਼ ਬਾਬੂ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ।ਇਸ ਦੇ ਨਾਲ ਹੀ ਅਦਾਕਾਰਾ ਸਵਰਾ ਭਾਸਕਰ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ ।

You may also like