ਗਾਇਕ ਸੁਖਸ਼ਿੰਦਰ ਛਿੰਦਾ ਦੀ ਆਵਾਜ਼ ‘ਚ ਪੰਜਵੇਂ ਪਾਤਸ਼ਾਹ ਨੂੰ ਸਮਰਪਿਤ ਧਾਰਮਿਕ ਗੀਤ ਹੋਇਆ ਰਿਲੀਜ਼

Written by  Shaminder   |  June 05th 2020 10:41 AM  |  Updated: June 05th 2020 10:41 AM

ਗਾਇਕ ਸੁਖਸ਼ਿੰਦਰ ਛਿੰਦਾ ਦੀ ਆਵਾਜ਼ ‘ਚ ਪੰਜਵੇਂ ਪਾਤਸ਼ਾਹ ਨੂੰ ਸਮਰਪਿਤ ਧਾਰਮਿਕ ਗੀਤ ਹੋਇਆ ਰਿਲੀਜ਼

ਗਾਇਕ ਸੁਖਸ਼ਿੰਦਰ ਛਿੰਦਾ ਦਾ ਧਾਰਮਿਕ ਗੀਤ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦਾ ਪਿਛਲੇ ਦਿਨੀਂ ਟੀਜ਼ਰ ਰਿਲੀਜ਼ ਹੋਇਆ ਸੀ । ਸੁਖਸ਼ਿੰਦਰ ਛਿੰਦਾ ਦੀ ਆਵਾਜ਼ ‘ਚ ਸ਼ਿੰਗਾਰੇ ਇਸ ਗੀਤ ‘ਚ ਪੰਚਮ ਪਾਤਸ਼ਾਹ ਦੀ ਮਹਿਮਾ ਦਾ ਗੁਣਗਾਣ ਕੀਤਾ ਗਿਆ ਹੈ ।ਇਸ ਧਾਰਮਿਕ ਗੀਤ ਨੂੰ ਧਰਮ ਸੇਵਾ ਰਿਕਾਰਡਜ਼ ਵੱਲੋਂ ਰਿਲੀਜ਼ ਕੀਤਾ ਗਿਆ ਹੈ ।ਗੀਤ ਦੇ ਬੋਲ ਰਣਜੀਤ ਸਿੰਘ ਰਾਣਾ ਵੱਲੋਂ ਲਿਖੇ ਗਏ ਨੇ ਅਤੇ ਵੀਡੀਓ ਜਤਿੰਦਰ ਸਿੰਘ ਜੀਤੂ ਵੱਲੋਂ ਤਿਆਰ ਕੀਤਾ ਗਿਆ ਹੈ ।ਜਦੋਂਕਿ ਗੀਤ ਦਾ ਮਿਊਜ਼ਿਕ ਰਵੀ ਜੈ ਵੱਲੋਂ ਕੀਤਾ ਗਿਆ ਹੈ ।ਇਸ ਧਾਰਮਿਕ ਗੀਤ ਦੇ ਜ਼ਰੀਏ ਬੱਚਿਆਂ ਨੂੰ ਗੁਰੂ ਸਾਹਿਬ ਦੇ ਪਾਏ ਪੂਰਨਿਆਂ ‘ਤੇ ਚੱਲਣ ਦਾ ਸੁਨੇਹਾ ਦਿੱਤਾ ਗਿਆ ਹੈ ।

ਗਾਇਕ ਸੁਖਸ਼ਿੰਦਰ ਛਿੰਦਾ ਮੁੜ ਤੋਂ ਗੁਰੂ ਸਾਹਿਬ ਨੂੰ ਸਮਰਪਿਤ ਧਾਰਮਿਕ ਗੀਤ ਲੈ ਕੇ ਆ ਰਹੇ ਨੇ । ਇਹ ਗੀਤ ‘ਸ਼ਹੀਦਾਂ ਦੇ ਸਰਤਾਜ’ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਹੈ ।

https://www.instagram.com/p/CApRRyjJ3AS/

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਸੁਖਸ਼ਿੰਦਰ ਛਿੰਦਾ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਭਾਵੇਂ ਉਹ ਬੀਟ ਸੌਂਗ ਹੋਣ, ਸੈਡ ਹੋਣ ਜਾਂ ਫਿਰ ਧਾਰਮਿਕ ਹਰ ਤਰ੍ਹਾਂ ਦੇ ਗੀਤ ਉਨ੍ਹਾਂ ਨੇ ਗਾਏ ਹਨ । ਇਨ੍ਹਾਂ ਗੀਤਾਂ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network