ਪੰਜਾਬ ‘ਚ ਨਗਰ ਨਿਗਮ ਚੋਣਾਂ ‘ਚ ਬੀਜੇਪੀ ਦੀ ਹਾਰ ‘ਤੇ ਉਰਮਿਲਾ ਮਾਤੋਂਡਕਰ ਨੇ ਕਿਹਾ ‘ਜਨਾਦੇਸ਼ ਸਾਫ ਹੈ’

written by Rupinder Kaler | February 17, 2021

ਪੰਜਾਬ ‘ਚ ਨਗਰ ਨਿਗਮ ਚੋਣਾਂ ‘ਚ ਕਾਂਗਰਸ ਦੀ ਵੱਡੀ ਜਿੱਤ ਹੋਈ ਹੈ । ਜਦੋਂਕਿ ਬੀਜੇਪੀ ਅਤੇ ਆਮ ਆਦਮੀ ਪਾਰਟੀ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈ ।ਜਿਸ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਇਨ੍ਹਾਂ ਨਤੀਜਿਆਂ ਨੂੰ ਲੈ ਕੇ ਇੱਕ ਟਵੀਟ ਵੀ ਕੀਤਾ ਹੈ । ਉਰਮਿਲਾ ਮਾਤੋਂਡਕਰ ਇਸ ਹਾਰ ਨੂੰ ਕਿਸਾਨ ਅੰਦੋਲਨ ਦੇ ਨਾਲ ਜੋੜ ਕੇ ਵੇਖ ਰਹੇ ਹਨ । urmila ਉਰਮਿਲਾ ਮਾਤੋਂਡਕਰ ਨੇ ਟਵੀਟ ਕੀਤਾ ਕਿ ‘ਜਨਾਦੇਸ਼ ਸਾਫ ਹੈ’।ਉਰਮਿਲਾ ਮਾਤੋਂਡਕਰ ਦੇ ਇਸ ਟਵੀਟ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਹੋਰ ਪੜ੍ਹੋ : ਪੀਟੀਸੀ ਸ਼ੋਅਕੇਸ ‘ਚ ਇਸ ਵਾਰ ਮਿਲੋ ਗਾਇਕ ਅਤੇ ਅਦਾਕਾਰ ਨਿੰਜਾ ਨੂੰ
urmila ਉਰਮਿਲਾ ਅਕਸਰ ਕਿਸਾਨਾਂ ਦੇ ਹੱਕ ‘ਚ ਵੀ ਪੋਸਟਾਂ ਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।ੳੇੁਨ੍ਹਾਂ ਨੇ ਕੁਝ ਦਿਨ ਪਹਿਲਾਂ ਵੀ ਇੱਕ ਕਿਸਾਨ ਦਾ ਵੀਡੀਓ ਸਾਂਝਾ ਕੀਤਾ ਸੀ । urmila ਜਿਸ ‘ਚ ਉਹ ਦੱਸ ਰਿਹਾ ਸੀ ਕਿ ਆਪਣੇ ਹੱਕ ਮੰਗੀਏ ਤਾਂ ਸਰਕਾਰ ਸਾਨੂੰ ਅੱਤਵਾਦੀ ਅਤੇ ਖਾਲਿਸਤਾਨੀ ਦੱਸਦੀ ਹੈ ।ਉਨ੍ਹਾਂ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਗਿਆ ਸੀ । https://twitter.com/UrmilaMatondkar/status/1361966227770339329

0 Comments
0

You may also like