
ਗਿੱਪੀ ਗਰੇਵਾਲ (Gippy Grewal)ਦਾ ਅੱਜ ਜਨਮ ਦਿਨ (Birthday) ਹੈ । ਇਸ ਮੌਕੇ ਗਾਇਕ ਦੀ ਪਤਨੀ ਰਵਨੀਤ ਗਰੇਵਾਲ ਨੇ ਗਾਇਕ ਦੇ ਨਾਲ ਇੱਕ ਰੋਮਾਂਟਿਕ ਤਸਵੀਰ ਸਾਂਝੀ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ । ਰਵਨੀਤ ਗਰੇਵਾਲ ਨੇ ਗਿੱਪੀ ਗਰੇਵਾਲ ਦੇ ਨਾਲ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਜਨਮ ਦਿਨ ਮੁਬਾਰਕ ਪਿਆਰੇ ਪਤੀ, ਮੇਰੀ ਜ਼ਿੰਦਗੀ ਦੀ ਹਰ ਚੀਜ਼ ਤੁਹਾਡੇ ਤੋਂ ਸ਼ੁਰੂ ਹੁੰਦੀ ਹੈ ਅਤੇ ਜ਼ਿੰਦਗੀ ਦੀ ਹਰ ਗੱਲ ਤੁਹਾਡੇ ‘ਤੇ ਖਤਮ ਹੁੰਦੀ ਹੈ'।
ਹੋਰ ਪੜ੍ਹੋ : ਜ਼ਰੀਨ ਖ਼ਾਨ ਨੇ ਦੱਸਿਆ ਸਰਦੀ ਕਾਰਨ ਹੋ ਗਿਆ ਹੈ ਬੁਰਾ ਹਾਲ, ‘ਰਾਤੀਂ ਸੁੱਤਾ ਨੀ ਜਾਂਦਾ ਤੇ ਸਵੇਰੇ ਉੱਠਿਆ ਨਹੀਂ ਜਾਂਦਾ’
ਤੁਸੀਂ ਮੇਰੀ ਰੂਹ ਹੋ, ਤੁਸੀਂ ਤੁਸੀਂ ਮੇਰੇ ਸਭ ਤੋਂ ਚੰਗੇ ਦੋਸਤ ਹੋ ਮੈਂ ਤੁਹਾਨੂੰ ਹਮੇਸ਼ਾ ਪਿਆਰ ਕਰਦੀ ਹਾਂ’। ਰਵਨੀਤ ਗਰੇਵਾਲ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇਸ ਦੇ ਨਾਲ ਹੀ ਗਾਇਕ ਨੂੰ ਜਨਮ ਦਿਨ ‘ਤੇ ਵਧਾਈ ਦਿੱਤੀ ਜਾ ਰਹੀ ਹੈ ।
ਹੋਰ ਪੜ੍ਹੋ : ਦਿਹਾਂਤ ਤੋਂ ਬਾਅਦ ਕੈਟਰੀਨਾ ਕੈਫ ਨਾਲ ਵਾਇਰਲ ਹੋ ਰਹੀ ਤੁਨੀਸ਼ਾ ਸ਼ਰਮਾ ਦੀ ਤਸਵੀਰ
ਉੇੱਧਰ ਗਿੱਪੀ ਦੀ ਭਤੀਜੀ ਮੁਸਕਾਨ ਗਰੇਵਾਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਉਸ ਨੇ ਇਸ ਵੀਡੀਓ ਦੇ ਨਾਲ ਇੱਕ ਪਿਆਰਾ ਜਿਹਾ ਕੈਪਸ਼ਨ ਵੀ ਦਿੱਤਾ ਹੈ । ਉਸ ਨੇ ਲਿਖਿਆ ‘ਹੈਪੀ ਬਰਥਡੇ ਚਾਚੂ’ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਗਾਇਕੀ ਦੇ ਨਾਲ ਆਪਣੇ ਸਫ਼ਰ ਦੀ ਸ਼ੁਰੂਆਤ ਕੀਤੀ ਸੀ ।
View this post on Instagram
ਜਿਸ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਵੀ ਉਨ੍ਹਾਂ ਨੇ ਮੱਲਾਂ ਮਾਰੀਆਂ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ ।
View this post on Instagram