
Danveer’s birthday: ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਗੁਰਲੇਜ ਅਖਤਰ ਜੋ ਕਿ ਆਪਣੇ ਗੀਤਾਂ ਕਰਕੇ ਚਰਚਾ ਵਿੱਚ ਬਣੀ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਆਪਣੇ ਗੀਤਾਂ ਦੇ ਪੋਸਟਰ ਸ਼ੇਅਰ ਕਰਦੇ ਰਹਿੰਦੇ ਨੇ ਉੱਥੇ ਆਪਣੇ ਪਰਿਵਾਰਕ ਤਸਵੀਰਾਂ ਵੀ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੇ ਪੁੱਤਰ ਦਾਨਵੀਰ ਨੂੰ ਬਰਥਡੇਅ ਵਿਸ਼ ਕਰਦੇ ਹੋਏ ਕਿਊਟ ਜਿਹੀ ਪੋਸਟ ਪਾਈ ਹੈ।
ਹੋਰ ਪੜ੍ਹੋ : ਦੁਬਈ ‘ਚ ਪ੍ਰਿਯੰਕਾ ਚੋਪੜਾ ਦਾ ਲਗਜ਼ਰੀ ਵੀਕਐਂਡ, ਫੈਨਜ਼ ਤਸਵੀਰਾਂ ਦੇਖ ਕੇ ਲੁੱਟਾ ਰਹੇ ਨੇ ਪਿਆਰ

ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਪੁੱਤਰ ਦਾਨਵੀਰ ਸਿੰਘ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦੇ ਹੋਏ ਬਹੁਤ ਹੀ ਪਿਆਰੀ ਜਿਹੀ ਪੋਸਟ ਪਾਈ ਹੈ। ਉਨ੍ਹਾਂ ਨੇ ਦਾਨਵੀਰ ਸਿੰਘ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਗਾਇਕਾ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ‘ਸਮਾਂ ਇੰਨੀ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ… ਤੁਸੀਂ ਇੰਨੀ ਜਲਦੀ ਵੱਡੇ ਹੋ ਗਏ ਹੋ, ਮੈਨੂੰ ਯਾਦ ਹੈ ਜਦੋਂ ਮੈਂ ਤੁਹਾਨੂੰ ਪਹਿਲੀ ਵਾਰ ਆਪਣੀਆਂ ਬਾਹਾਂ ਵਿੱਚ ਫੜਿਆ ਸੀ, ਇਹ ਵੱਖ ਹੀ ਭਾਵਨਾ ਸੀ ਜਿਵੇਂ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਸੀ, ਮੈਨੂੰ ਨਹੀਂ ਲੱਗਦਾ ਕਿ ਮੈਂ ਕਦੇ ਵੀ ਉਸ ਸੁੰਦਰ ਪਲ ਨੂੰ ਵਾਪਿਸ ਨਹੀਂ ਲਿਆ ਸਕਦੀ…ਜਨਮਦਿਨ ਮੁਬਾਰਕ, ਮੇਰੇ ਪਿਆਰ... You're the best thing ever happened to me❤️love u so much meri jaa’। ਇਸ ਪੋਸਟ ਉੱਤੇ ਕਲਾਕਾਰ ਅਤੇ ਫੈਨਜ਼ ਵੀ ਕਮੈਂਟ ਕਰਕੇ ਦਾਨਵੀਰ ਨੂੰ ਵਧਾਈਆਂ ਦੇ ਰਹੇ ਹਨ।

ਵਰਕਫਰੰਟ ਦੀ ਗੱਲ ਕਰੀਏ ਤਾਂ ਗੁਲਰੇਜ ਅਖਤਰ ਪੰਜਾਬੀ ਮਿਊਜ਼ਿਕ ਜਗਤ ਦੇ ਦਿੱਗਜ ਗਾਇਕਾ ਨੇ। ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ। ਹਾਲ ਹੀ ਵਿੱਚ ਗੀਤ ਬੱਲੇ-ਬੱਲੇ ਰਿਲੀਜ਼ ਹੋਇਆ ਹੈ। ਜਿਸਨੂੰ ਪ੍ਰਸ਼ੰਸ਼ਕਾਂ ਦਾ ਬੇਹੱਦ ਪਿਆਰ ਮਿਲ ਰਿਹਾ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਵਿੱਚ ਗੀਤ ਗਾ ਚੁੱਕੀ ਹੈ।
View this post on Instagram