ਆਪਣੇ ਜਨਮਦਿਨ ‘ਤੇ ਪਰਮੀਸ਼ ਵਰਮਾ ਨੇ ਫੈਨਜ਼ ਨੂੰ ਦਿੱਤਾ ਖ਼ਾਸ ਤੋਹਫਾ, ਸਾਂਝੀ ਕੀਤੀ ‘Dil Da Showroom’ ਗਾਣੇ ਦੀ ਰਿਲੀਜ਼ ਡੇਟ
ਆਪਣੇ ਜਨਮਦਿਨ ‘ਤੇ ਪਰਮੀਸ਼ ਵਰਮਾ ਨੇ ਫੈਨਜ਼ ਨੂੰ ਦਿੱਤਾ ਖ਼ਾਸ ਤੋਹਫਾ, ਸਾਂਝੀ ਕੀਤੀ ‘Dil Da Showroom’ ਗਾਣੇ ਦੀ ਰਿਲੀਜ਼ ਡੇਟ
ਪੰਜਾਬੀ ਇੰਡਸਟਰੀ ਦੀ ਝੋਲੀ ‘ਚ ਬਹਿਤਰੀਨ ਗਾਣੇ ਅਤੇ ਫ਼ਿਲਮਾਂ ਪਾਉਣ ਵਾਲੇ ਗਾਇਕ, ਅਦਾਕਾਰ ਅਤੇ ਵੀਡੀਓ ਡਾਇਰੈਕਟਰ ਪਰਮੀਸ਼ ਵਰਮਾ ਜੋ 31 ਸਾਲਾਂ ਦੇ ਹੋ ਗਏ ਨੇ। ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਜਨਮਦਿਨ ਦੇ ਮੌਕੇ ‘ਤੇ ਪ੍ਰਸ਼ੰਸਕਾਂ ਦੇ ਲਈ ਖ਼ਾਸ ਤੋਹਫਾ ਦਿੰਦੇ ਹੋਏ ਆਪਣੇ ਨਵੇਂ ਗੀਤ ਦਿਲ ਦਾ ਸ਼ੋਅਰੂਮ (Dil Da Showroom) ਪੋਸਟਰ ਸਾਂਝਾ ਕਰਦੇ ਹੋਏ ਰਿਲੀਜ਼ ਡੇਟ ਤੋਂ ਵੀ ਪਰਦਾ ਉੱਠਾ ਦਿੱਤਾ ਹੈ।


ਉਨ੍ਹਾਂ ਨੇ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਹੈ- ਧੰਨਵਾਦ ਸਾਰਿਆਂ ਦਾ ਇੰਨੀ ਸਾਰੀਆਂ ਅਸੀਸਾਂ ਦੇਣ ਦੇ ਲਈ.. ਸੋ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ ਤੁਹਾਡੇ ਨਾਲ ਆਪਣੇ ਗੀਤ ਦੀ ਰਿਲੀਜ਼ ਡੇਟ ਸ਼ੇਅਰ ਕਰਦੇ ਹੋਏ #DilDaShowroom #6thJuly on this special Day. Stay Tuned’ । ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਮੁਬਾਰਕਾਂ ਦੇ ਰਹੇ ਨੇ।

ਜੇ ਗੱਲ ਉਹਨਾਂ ਦੇ ਕਰੀਅਰ ਦੀ ਕੀਤੀ ਜਾਵੇ ਤਾਂ ਉਹਨਾਂ ਨੇ ਹੁਣ ਤੱਕ ਕਈ ਸੁਪਰ ਹਿੱਟ ਫ਼ਿਲਮਾਂ ਅਤੇ ਗਾਣੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਹਰ ਵਾਰ ਭਰਵਾਂ ਹੁੰਗਾਰਾ ਮਿਲਿਆ ਹੈ। ਜੇ ਗੱਲ ਕਰੀਏ ਉਨ੍ਹਾਂ ਦੇ ਵਰਕ ਫਰੰਟ ਦੀ ਤਾਂ ਉਹ ਆਪਣੇ ਪਿਤਾ ਡਾ. ਸਤੀਸ਼ ਵਰਮਾ ਨਾਲ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਜੀ ਹਾਂ ਪਿਉ-ਪੁੱਤ ਦੀ ਇਹ ਜੋੜੀ ਫ਼ਿਲਮ “ਮੈਂ ਤੇ ਬਾਪੂ” ‘ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਉਹ ਅਖੀਰਲੀ ਵਾਰ ਸੋਨਮ ਬਾਜਵਾ ਦੇ ਨਾਲ ਜਿੰਦੇ ਮੇਰੀਏ ‘ਚ ਨਜ਼ਰ ਆਏ ਸੀ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
