ਲੋਹੜੀ ਮੌਕੇ ਸਤਿੰਦਰ ਸੱਤੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਆਪਣੇ ਸ਼ਬਦਾਂ ਦੇ ਜਾਦੂ ਨਾਲ ਹਰ ਇੱਕ ਦੇ ਦਿਲ ਨੂੰ ਛੂਹਣ ਵਾਲੀ ਐਂਕਰ, ਗਾਇਕਾ ਤੇ ਐਕਟਰੈੱਸ ਸਤਿੰਦਰ ਸੱਤੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਪਣੀ ਇੱਕ ਤਸਵੀਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਹੈ ।
ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਮਨਾਈ ਆਪਣੀ ਧੀ ਸਮੀਸ਼ਾ ਦੀ ਪਹਿਲੀ ਲੋਹੜੀ, ਪਰਿਵਾਰ ਦੇ ਨਾਲ ਸਾਂਝਾ ਕੀਤਾ ਇਹ ਖ਼ਾਸ ਵੀਡੀਓ
ਲੋਹੜੀ ਦੇ ਤਿਉਹਾਰ ਤੇ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਚ ਮੱਥਾ ਟੇਕਿਆ ਤੇ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪਰਿਵਾਰ ਦੇ ਨਾਲ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ਹੈਪੀ ਲੋਹੜੀ । ਪ੍ਰਸ਼ੰਸਕਾਂ ਨੇ ਵੀ ਕਮੈਂਟ ਕਰਕੇ ਸਤਿੰਦਰ ਸੱਤੀ ਨੂੰ ਸ਼ੁਭਕਾਮਨਾਵਾਂ ਦੇ ਰਹੇ ਨੇ ।
ਦੱਸ ਦਈਏ ਸਤਿੰਦਰ ਸੱਤੀ ਏਨੀਂ ਦਿਨੀਂ ਕਿਸਾਨੀ ਅੰਦੋਲਨ ‘ਚ ਸਰਗਰਮ ਨੇ । ਉਹ ਕਿਸਾਨਾਂ ਦੇ ਹੱਕਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਨੇ । ਉਹ ਸੋਸ਼ਲ ਮੀਡੀਆ ਉੱਤੇ ਕਿਸਾਨਾਂ ਦੇ ਲਈ ਪੋਸਟਾਂ ਪਾਉਂਦੇ ਰਹਿੰਦੇ ਨੇ ।
View this post on Instagram
View this post on Instagram