
ਕਪਿਲ ਸ਼ਰਮਾ (Kapil Sharma) ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਦੀ ਪਤਨੀ ਅਤੇ ਬੱਚੇ ਵੀ ਨਾਲ ਸਨ । ਉਨ੍ਹਾਂ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ ।ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਹਮੇਸ਼ਾ ਹੀ ਸਕੂਨ ਮਿਲਦਾ ਹੈ ।

ਹੋਰ ਪੜ੍ਹੋ : ਹਰਭਜਨ ਮਾਨ ਆਪਣੇ ਪਰਿਵਾਰ ਦੇ ਨਾਲ ਜੱਦੀ ਪਿੰਡ ਖੇਮੁਆਣਾ ਪਹੁੰਚੇ, ਧੀ ਪਿਤਾ ਹਰਭਜਨ ਮਾਨ ਦੇ ਨਾਲ ਮਸਤੀ ਕਰਦੀ ਆਈ ਨਜ਼ਰ
ਇਸ ਮੌਕੇ ਉਨ੍ਹਾਂ ਦੇ ਦੋਵੇਂ ਬੱਚੇ ਅਤੇ ਪਤਨੀ ਵੀ ਮੌਜੂਦ ਸੀ ।ਇਸ ਦੇ ਨਾਲ ਕਾਮੇਡੀਅਨ ਕਪਿਲ ਸ਼ਰਮਾ ਦਾ ਖ਼ਾਸ ਦੋਸਤ ਜਸਬੀਰ ਜੱਸੀ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ ।ਇਸ ਦੌਰਾਨ ਦੋਹਾਂ ਨੇ ਸ਼੍ਰੀ ਹਰਮੰਦਿਰ ਸਾਹਿਬ ਦੀ ਪਰੀਕਰਮਾ ਕੀਤੀ ।

ਹੋਰ ਪੜ੍ਹੋ : ਅਰਜੁਨ ਕਪੂਰ ਦੇ ਨਾਲ ਨਵੇਂ ਸਾਲ ਦੇ ਮੌਕੇ ‘ਤੇ ਮਲਾਇਕਾ ਅਰੋੜਾ ਹੋਈ ਰੋਮਾਂਟਿਕ
ਕਪਿਲ ਸ਼ਰਮਾ ਨੇ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦਾ ਆਨੰਦ ਮਾਣਿਆ । ਇਸ ਮੌਕੇ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਅਤੇ ਦੋਵੇਂ ਵੀ ਉਹਨਾਂ ਦੇ ਨਾਲ ਮੌਜੂਦ ਰਹੇ । ਇਸ ਦੌਰਾਨ ਕਪਿਲ ਸ਼ਰਮਾ ਨੇ ਕਿਹਾ ਕਿ ਉਹਨਾਂ ਦੇ ਮਨ ਨੂੰ ਦਰਬਾਰ ਸਾਹਿਬ ਪਹੁੰਚ ਕੇ ਸ਼ਾਂਤੀ ਮਿਲਦੀ ਹੈ ।

ਉਹ ਹਰ ਸਾਲ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਉਂਦੇ ਹਨ, ਪਰ ਇਸ ਵਾਰ ਉਹਨਾਂ ਦੇ ਬੱਚੇ ਵੀ ਉਹਨਾਂ ਦੇ ਨਾਲ ਪਹਿਲੀ ਵਾਰ ਦਰਬਾਰ ਸਾਹਿਬ ਆਏ ਹਨ । ਉਹਨਾਂ ਨੇ ਕਿਹਾ ਕਿ ਇਹ ਉਸ ਪਵਿੱਤਰ ਜਗ੍ਹਾ ਹੈ ਜਿੱਥੇ ਹਰ ਇੱਕ ਝੋਲੀ ਖੁਸ਼ੀਆਂ ਨਾਲ ਭਰਦੀ ਹੈ ।
View this post on Instagram