ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ ਹੋਣ ‘ਤੇ ਗਾਇਕ ਹਰਫ ਚੀਮਾ ਨੇ ਕਿਸਾਨਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ ਸਾਂਝੀਆਂ ਕੀਤੀਆਂ ਕਿਸਾਨੀ ਅੰਦੋਲਨ ਦੀਆਂ ਖਾਸ ਤਸਵੀਰਾਂ

written by Lajwinder kaur | June 28, 2021

ਦਿਲੀ ਦੀਆਂ ਬਰੂਹਾਂ ਉੱਤੇ ਬੈਠੇ ਕਿਸਾਨਾਂ ਨੂੰ ਸੱਤ ਮਹੀਨੇ ਪੂਰੇ ਹੋ ਗਏ ਨੇ। ਕਿਸਾਨ ਕਾਲੇ ਬਿੱਲਾਂ ਨੂੰ ਰੱਦ ਕਰਵਾਉਂਣ ਦੇ ਲਈ ਲਗਾਤਾਰ ਸੰਘਰਸ਼ ਕਰ ਰਹੇ ਨੇ। ਪਰ ਹੰਕਾਰੀ ਹੋਈ ਸਰਕਾਰ ਆਪਣੀ ਤਾਨਾਸ਼ਾਹੀ ਨੀਤੀ ਦਾ ਮੁਜ਼ਹਾਰਾ ਕਰ ਰਹੀ ਹੈ। ਸੱਤ ਮਹੀਨੇ ਹੋਣ ‘ਤੇ ਵੱਖ-ਵੱਖ ਥਾਵਾਂ ਉੱਤੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ।

inside image of preet harpal image image source- instagram

ਹੋਰ ਪੜ੍ਹੋ :  ਤਸਵੀਰ ‘ਚ ਨਜ਼ਰ ਆ ਰਹੇ ਨੇ ਇਸ ਸਰਦਾਰ ਗੱਭਰੂ ਨੂੰ ਕੀ ਤੁਸੀਂ ਪਹਿਚਾਣਿਆ? ਅੱਜ ਹੈ ਪੰਜਾਬੀ ਮਿਊਜ਼ਿਕ ਜਗਤ ਦਾ ਨਾਮੀ ਗਾਇਕ !

: ਕਿਸਾਨੀ ਅੰਦੋਲਨ ‘ਚ ਸ਼ਾਮਿਲ ਹੋਈ ਇਸ ਬੇਬੇ ਦੇ ਹੌਸਲੇ ਨੂੰ ਹਰ ਕੋਈ ਕਰ ਰਿਹਾ ਹੈ ਸਲਾਮ, ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਿਹਾ ਹੈ ਇਹ ਵੀਡੀਓ

image of harf cheema from delhi kisani morcha image source- instagram

ਕਿਸਾਨੀ ਗਾਇਕ ਹਰਫ ਚੀਮਾ ਜੋ ਕਿ ਪਹਿਲੇ ਦਿਨ ਤੋਂ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਨੇ। ਕਿਸਾਨਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਉਨ੍ਹਾਂ ਨੇ ਲਿਖਿਆ ਹੈ।–‘ਦਿੱਲੀ ‘ਚ ਕਿਸਾਨ ਅੰਦੋਲਨ ਦੇ 7 ਮਹੀਨੇ ਪੂਰੇ ਹੋ ਗਏ ਨੇ ਸਿਰ ਝੁਕਦਾ ਉਹਨਾਂ ਲੋਕਾਂ ਅੱਗੇ ਜੋ ਪਹਿਲੇ ਦਿਨ ਤੋਂ ਆਪਣੀ ਹੌਂਦ,ਅਣਖ ਬਚਾਉਣ ਲਈ ਦਿੱਲੀ ਦੇ ਬਾਡਰਾਂ ਤੇ ਡਟੇ ਹੋਏ ਨੇ🙏kisaan majdoor ekta zindabaad’ । ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

poster of harf cheema upcoming song zindgi image source- instagram

ਦੱਸ ਦਈਏ ਹਾਲ ਹੀ ‘ਚ ਹਰਫ ਚੀਮਾ ਆਪਣੇ ਕਿਸਾਨੀ ਗੀਤ ਜ਼ਿੰਦਗੀ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ। ਇਸ ਗੀਤ ‘ਚ ਉਨ੍ਹਾਂ ਨੇ ਕਿਸਾਨ ਦੀ ਜ਼ਿੰਦਗੀ ਦੀਆਂ ਦੁੱਖ-ਤਕਲੀਫਾਂ ਨੂੰ ਬਹੁਤ ਹੀ ਭਾਵੁਕ ਢੰਗ ਦੇ ਨਾਲ ਬਿਆਨ ਕੀਤਾ ਸੀ। ਇਸ ਤੋਂ ਪਹਿਲਾਂ ਵੀ ਉਹ ਕਈ ਕਿਸਾਨੀ ਗੀਤ ਲੈ ਕੇ ਆ ਚੁੱਕੇ ਨੇ।

 

View this post on Instagram

 

A post shared by Harf Cheema (ਹਰਫ) (@harfcheema)

0 Comments
0

You may also like