ਨਵੇਂ ਸਾਲ ਦੇ ਮੌਕੇ ‘ਤੇ ਗਿੱਪੀ ਗਰੇਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਵੀਡੀਓ ਸਾਂਝਾ ਕਰਕੇ ਕਿਸਾਨਾਂ ਦੀ ਕਾਮਯਾਬੀ ਲਈ ਕੀਤੀ ਅਰਦਾਸ

written by Shaminder | January 02, 2021

ਗਿੱਪੀ ਗਰੇਵਾਲ ਨੇ ਨਵੇਂ ਸਾਲ ਦੇ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਵਾਹਿਗੁਰੂ ਦੇ ਚਰਨਾਂ ‘ਚ ਸਭ ਲਈ ਨਵੇਂ ਸਾਲ ‘ਤੇ ਅਰਦਾਸ ਕੀਤੀ ਹੈ । gippy ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਮੈਂ ਪਰਿਵਾਰ ਸਮੇਤ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ 2021 ਅਤੇ ਆਉਣ ਵਾਲਾ ਸਮਾਂ ਮਜ਼ਦੂਰਾਂ ‘ਤੇ ਹਰ ਕਿਰਤੀ ਕਾਮੇ ਲਈ ਹੱਕ ਸੱਚ ਦਾ ਹੋਵੇ ਤੰਦਰੁਸਤੀ ਅਤੇ ਚੜਦੀਕਲਾ ਬਣੀ ਰਹੇ, ਹਰ ਮੈਦਾਨ ਫਤਿਹ ਹੋਵੇ’। ਹੋਰ ਪੜ੍ਹੋ : ‘ਚੰਨਾ ਮੇਰਿਆ’ ਗੀਤ ਦੇ ਨਾਲ ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀ ਨੰਨ੍ਹੇ ਗੁਰਬਾਜ਼ ਗਰੇਵਾਲ ਦਾ ਇਹ ਕਿਊਟ ਵੀਡੀਓ
gippy grewal ਗਿੱਪੀ ਗਰੇਵਾਲ ਨੇ ਕਿਸਾਨਾਂ ਵੱਲੋਂ ਦਿੱਲੀ ‘ਚ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ਅਤੇ ਉਨ੍ਹਾਂ ਦੀ ਜਿੱਤ ਲਈ ਅਰਦਾਸ ਕੀਤੀ ਹੈ । ਦੱਸ ਦਈਏ ਕਿ ਗਿੱਪੀ ਗਰੇਵਾਲ ਲਗਾਤਾਰ ਕਿਸਾਨਾਂ ਨੂੰ ਸਮਰਥਨ ਦੇ ਰਹੇ ਹਨ । gippy ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕਿਸਾਨ ਅੰਦੋਲਨ ਦੇ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਬੀਤੇ ਦਿਨੀਂ ਉਹ ਖੁਦ ਵੀ ਸਿੱਧੇ ਕੈਨੇਡਾ ਤੋਂ ਕਿਸਾਨਾਂ ਦੇ ਪ੍ਰਦਰਸ਼ਨ ‘ਚ ਪਹੁੰਚ ਕੇ ਸੇਵਾ ਕਰਦੇ ਹੋਏ ਨਜ਼ਰ ਆਏ ਸਨ ।

 
View this post on Instagram
 

A post shared by Gippy Grewal (@gippygrewal)

 

0 Comments
0

You may also like