ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਆਈ ਬੁਰੀ ਖ਼ਬਰ, ਮਿਊਜ਼ਿਕ ਕੰਪਨੀ ਦੇ ਮਾਲਕ ਓਂਕਾਰ ਸੰਧੂ ਦਾ ਦਿਹਾਂਤ, ਕੁਝ ਮਹੀਨੇ ਪਹਿਲਾਂ ਹੀ ਪੰਜਾਬੀ ਮਾਡਲ ਰਾਵੀ ਬੱਲ ਨਾਲ ਹੋਈ ਸੀ ਮੰਗਣੀ …!

Written by  Rupinder Kaler   |  July 07th 2020 03:57 PM  |  Updated: July 07th 2020 03:57 PM

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਆਈ ਬੁਰੀ ਖ਼ਬਰ, ਮਿਊਜ਼ਿਕ ਕੰਪਨੀ ਦੇ ਮਾਲਕ ਓਂਕਾਰ ਸੰਧੂ ਦਾ ਦਿਹਾਂਤ, ਕੁਝ ਮਹੀਨੇ ਪਹਿਲਾਂ ਹੀ ਪੰਜਾਬੀ ਮਾਡਲ ਰਾਵੀ ਬੱਲ ਨਾਲ ਹੋਈ ਸੀ ਮੰਗਣੀ …!

ਮਿਊਜ਼ਿਕ ਪ੍ਰੋਡਿਊਸਰ ਤੇ 5ਆਬ ਰਿਕਾਰਡਜ਼ ਦੇ ਮਾਲਕ ਓਂਕਾਰ ਸੰਧੂ ਦਾ ਦਿਹਾਂਤ ਹੋ ਗਿਆ ਹੈ । 6 ਜੁਲਾਈ ਨੂੰ ਜਦੋਂ ਉਹਨਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਤਾਂ ਪੂਰੀ ਮਿਊਜ਼ਿਕ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ । ਓਂਕਾਰ ਸੰਧੂ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਦਾ ਹਾਲੇ ਕੋਈ ਖੁਲਾਸਾ ਨਹੀਂ ਹੋਇਆ । ਖ਼ਬਰਾਂ ਦੀ ਮੰਨੀਏ ਤਾਂ ਉਹਨਾਂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਦੱਸੀ ਜਾ ਰਹੀ ਹੈ ।

https://twitter.com/SikanderKahlon/status/1280090088165142529

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਸਾਲ ਪਹਿਲਾਂ ਹੀ ਓਂਕਾਰ ਸੰਧੂ ਨੇ ਕੈਨੇਡਾ ਤੋਂ ਪੜ੍ਹਾਈ ਖਤਮ ਕਰਕੇ 5ਆਬ ਰਿਕਾਰਡਜ਼ ਕੰਪਨੀ ਦੀ ਸ਼ੁਰੂਆਤ ਕੀਤੀ ਸੀ । ਕੁਝ ਮਹੀਨੇ ਪਹਿਲਾਂ ਹੀ ਉਹਨਾਂ ਦੀ ਮੰਗਣੀ ਰਾਵੀ ਬੱਲ ਨਾਲ ਹੋਈ ਸੀ । ਰਾਵੀ ਬੱਲ ਓਂਕਾਰ ਦੀ ਮੌਤ ਤੋਂ ਬਾਅਦ ਸਦਮੇ ਵਿੱਚ ਹੈ । ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਬਹੁਤ ਹੀ ਭਾਵੁਕ ਪੋਸਟ ਪਾਈ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network