ਗਾਇਕ ਮਨਕਿਰਤ ਔਲਖ ਨੇ ਆਪਣੇ ਨਵੇਂ ਗਾਣੇ ’ਚ ਦੱਸਿਆ ਕਿਸ ਤਰ੍ਹਾਂ ਦਾ ਹੁੰਦਾ ਹੈ ‘ਪਾਪੀ ਮੁੰਡਾ’

Written by  Rupinder Kaler   |  August 11th 2020 11:23 AM  |  Updated: August 11th 2020 11:23 AM

ਗਾਇਕ ਮਨਕਿਰਤ ਔਲਖ ਨੇ ਆਪਣੇ ਨਵੇਂ ਗਾਣੇ ’ਚ ਦੱਸਿਆ ਕਿਸ ਤਰ੍ਹਾਂ ਦਾ ਹੁੰਦਾ ਹੈ ‘ਪਾਪੀ ਮੁੰਡਾ’

ਗਾਇਕ ਮਨਕਿਰਤ ਔਲਖ ਦਾ ਨਵਾਂ ਗਾਣਾ ਰਿਲੀਜ਼ ਹੋ ਗਿਆ ਹੈ । ‘ਪਾਪੀ ਮੁੰਡਾ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗਾਣੇ ਨੂੰ ਉਹਨਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ, ਗਾਣੇ ਦੇ ਰਿਲੀਜ਼ ਹੁੰਦੇ ਹੀ ਇਸ ਦੇ ਵੀਵਰਜ਼ ਦੀ ਗਿਣਤੀ ਲੱਖਾਂ ਵਿੱਚ ਪਹੁੰਚ ਗਈ ਹੈ । ਗਾਣੇ ਦੇ ਬੋਲ ਕਪਤਾਨ ਨੇ ਲਿਖੇ ਹਨ ਜਦੋਂ ਕਿ ਮਿਊਜ਼ਿਕ ਗੁਰ ਸਿੱਧੂ ਨੇ ਤਿਆਰ ਕੀਤਾ ਹੈ । ਗੀਤ ਦੀ ਵੀਡੀਓ ਸੁਖ ਸੰਘੇੜਾ ਦੇ ਨਿਰਦੇਸ਼ਨ ਹੇਠ ਤਿਆਰ ਕੀਤੀ ਗਈ ਹੈ ।

https://www.instagram.com/p/CDtXDE1lOiv/?igshid=c6l25uru57b0

ਗਾਣੇ ਵਿੱਚ ਵਿਗੜੇ ਮੁੰਡਿਆਂ ਦੀ ਕਹਾਣੀ ਨੂੰ ਬਿਆਨ ਕੀਤਾ ਗਿਆ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਮਨਕਿਰਤ ਔਲਖ ਦਾ ਗਾਣਾ ਵੈਲੀ ਰਿਲੀਜ਼ ਹੋਇਆ ਸੀ । ਇਸ ਗੀਤ ਵਿੱਚ ਉਹਨਾਂ ਦੇ ਨਾਲ ਨਿਮਰਤ ਖਹਿਰਾ ਨਜ਼ਰ ਆਏ ਸਨ । ਇਸ ਗੀਤ ਨੂੰ ਵੀ ਪੰਜਾਬੀ ਮਿਊਜ਼ਿਕ ਸੁਣਨ ਵਾਲਿਆਂ ਵੱਲੋਂ ਭਰਵਾਂ ਗੁੰਗਾਰਾ ਮਿਲਿਆ ਸੀ ਤੇ ਹੁਣ ਇਹ ਨਵਾਂ ਗਾਣਾ ਹਰ ਪਾਸੇ ਵੱਜਦਾ ਸੁਣਾਈ ਦੇ ਰਿਹਾ ਹੈ ।

https://www.instagram.com/p/CCJCZZSjrWZ/


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network