ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਦਾ ਨਵਾਂ ਗੀਤ ‘Sajna Vi Tur Jana’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

written by Lajwinder kaur | November 28, 2021

ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ Padma Shri “Vikram Sahney” ਜੋ ਕਿ “Tu Hi Ik Tu”ਦੀ ਸਫਲਤਾ ਤੋਂ ਬਾਅਦ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋ ਗਏ ਹਨ। ਜੀ ਹਾਂ ਉਹ ‘ਸੱਜਣਾ ਵੀ ਤੁਰ ਜਾਣਾ’ (Sajna Vi Tur Jana) ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਹਨ। ਇਸ ਗੀਤ ਨੂੰ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

ਹੋਰ ਪੜ੍ਹੋ : ਇੱਕ ਮਿਲੀਅਨ ਤੋਂ ਵੱਧ ਲਾਈਕਸ ਆਏ ਅਨੁਸ਼ਕਾ ਸ਼ਰਮਾ ਦੀਆਂ ਨਵੀਆਂ ਤਸਵੀਰਾਂ ‘ਤੇ, ਮਿੱਠੀ ਜਿਹੀ ਮੁਸਕਾਨ ਦੇ ਨਾਲ ਧੁੱਪ ਦਾ ਅਨੰਦ ਲੈਂਦੀ  ਨਜ਼ਰ ਆਈ ਅਦਾਕਾਰਾ

sajna vi tur jana song will be releasing on 28th nov

ਇਸ ਗੀਤ ਨੂੰ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ Prakash Sathi ਨੇ ਲਿਖੇ ਨੇ ਤੇ ਮਿਊਜ਼ਿਕ Pt. Shirvram ਨੇ ਦਿੱਤਾ ਹੈ। ਇਸ ਗੀਤ ‘ਚ ਉਨ੍ਹਾਂ ਨੇ ਮੌਤ ਤੋਂ ਬਾਅਦ ਦੀ ਕਹਾਣੀ ਨੂੰ ਬਿਆਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਜਦੋਂ ਇਨਸਾਨ ਦੀ ਮੌਤ ਹੁੰਦੀ ਹੈ ਤਾਂ ਉਸ ਸਮੇਂ ਮਰੇ ਹੋਏ ਇਨਸਾਨ ਦੇ ਦੋਸਤ ਅਤੇ ਦੁਸ਼ਮਣ ਅੰਤਿਮ ਯਾਤਰਾ ‘ਚ ਸ਼ਾਮਿਲ ਹੁੰਦੇ ਹਨ। ਜੀਣਾ ਤੇ ਮਰਨਾ ਰੱਬ ਦੇ ਹੱਥ ‘ਚ ਹੈ । ਇਨਸਾਨ ਦੇ ਹੱਥ ‘ਚ ਕੁਝ ਨਹੀਂ ਸੋ ਇਨਸਾਨ ਨੂੰ ਆਪਣੇ ਕਰਮ ਚੰਗੇ ਕਰਨੇ ਚਾਹੀਦੇ ਹਨ। ਗਾਣੇ ਦਾ ਮਿਊਜ਼ਿਕ ਵੀਡੀਓ Pooja Gujral ਨੇ ਤਿਆਰ ਕੀਤਾ ਹੈ। ਇਸ ਗੀਤ ਨੂੰ V PUNJABI RECORDS ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ।

inside image of sajna vi tur jana song released

ਹੋਰ ਪੜ੍ਹੋ : ਪੰਜਾਬੀ ਗੀਤ 'ਬਿਜਲੀ ਬਿਜਲੀ' 'ਤੇ ਸੋਫ਼ੀ ਚੌਧਰੀ ਨੇ ਬਣਾਇਆ ਆਪਣਾ ਦਿਲਕਸ਼ ਅਦਾਵਾਂ ਵਾਲਾ ਵੀਡੀਓ, ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ

ਦੱਸ ਦਈਏ ਵਿਕਰਮਜੀਤ ਸਿੰਘ ਸਾਹਨੀ ਇਸ ਤੋਂ ਪਹਿਲਾਂ ਵੀ ਕਈ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ। ਇਸ ਤੋਂ ਇਲਾਵਾ ਉਹ ਹਰ ਸਮੇਂ ਮਾਨਵਤਾ ਦੀ ਸੇਵਾ ਲਈ ਹਾਜ਼ਿਰ ਰਹਿੰਦੇ ਨੇ। ਇਸ ਤੋਂ ਇਲਾਵਾ ਉਹ ਮਨੁੱਖਤਾ ਦੀ ਸੇਵਾ ਲਈ ਸਭ ਤੋਂ ਅੱਗੇ ਹੋ ਕੇ ਕੰਮ ਕਰਦੇ ਹਨ।

Latest Punjabi Song:-

You may also like