ਪਰਮੀਸ਼ ਵਰਮਾ ਨੇ ਆਪਣੇ ਨਵੇਂ ਗੀਤ ਦਾ ਮੋਸ਼ਨ ਪੋਸਟਰ ਕੀਤਾ ਸਾਂਝਾ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

written by Lajwinder kaur | February 23, 2021

ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਟੋਹਰ ਨਾਲ ਛੜਾ ਗਾਇਕ ਪਰਮੀਸ਼ ਵਰਮਾ ਜੋ ਕਿ ਬਹੁਤ ਜਲਦ ਆਪਣਾ ਇੱਕ ਹੋਰ ਨਵਾਂ ਸਿੰਗਲ ਟਰੈਕ ਲੈ ਕੇ ਆ ਰਹੇ ਨੇ। ਉਨ੍ਹਾਂ ਨੇ ਆਪਣੇ ਨਵੇਂ ਗੀਤ #Neat ਦਾ ਮੋਸ਼ਨ ਪੋਸਟਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਹੈ। ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ।

parmish verma inside image from instagram image credit:instagram.com/parmishverma

ਹੋਰ ਪੜ੍ਹੋ : ਡਾਇਰੈਕਟਰ ਤਰਨਵੀਰ ਸਿੰਘ ਜਗਪਾਲ ਨੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਦਿੱਤੀ ਖੁਸ਼ਖਬਰੀ, ਬਹੁਤ ਜਲਦ ਫ਼ਿਲਮ ‘Yes I am student’ ਦੀ ਫਰਸਟ ਲੁੱਕ ਹੋਵੇਗੀ ਰਿਲੀਜ਼

neat poster poster of parmish verma on his instagram image credit:instagram.com/parmishverma

ਇਸ ਗੀਤ ਦੇ ਬੋਲ ਲਾਡੀ ਚਾਹਲ ਨੇ ਲਿਖੇ ਤੇ ਮਿਊਜ਼ਿਕ ਪਰੂਫ ਦਾ ਸੁਣਨ ਨੂੰ ਮਿਲੇਗਾ । ਇਹ ਪੂਰਾ ਗੀਤ 25 ਫਰਵਰੀ ਨੂੰ ਦਰਸ਼ਕਾਂ ਦੀ ਕਚਹਿਰੀ 'ਚ ਹਾਜ਼ਿਰ ਹੋ ਜਾਵੇਗਾ । ਇਸ ਗੀਤ ਨੂੰ ਲੈ ਕੇ ਪਰਮੀਸ਼ ਵਰਮਾ ਤੇ ਉਨ੍ਹਾਂ ਦੇ ਫੈਨਜ਼ ਕਾਫੀ ਉਤਸੁਕ ਨੇ।

parmish verma gym pic image credit:instagram.com/parmishverma

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਲਟੀ ਟੇੇਲੈਂਡ ਸਟਾਰ ਨੇ । ਉਹ ਬੌਤਰ ਵੀਡੀਓ ਡਾਇਰੈਕਟਰ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ਨੂੰ ਡਾਇਰੈਕਟ ਕਰ ਚੁੱਕੇ ਨੇ। ਇਸ ਤੋਂ ਇਲਾਵਾ ਉਹ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਚੁੱਕੇ । ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਕਾਫੀ ਸਰਗਰਮ ਨੇ।

 

0 Comments
0

You may also like