ਵਿਆਹ ਤੋਂ ਬਾਅਦ ਪਹਿਲੀ ਦੀਵਾਲੀ ਸੈਲੀਬ੍ਰੇਟ ਕਰਦੇ ਨਜ਼ਰ ਆਏ ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ, ਦੇਖੋ ਤਸਵੀਰਾਂ

Written by  Lajwinder kaur   |  November 05th 2021 03:10 PM  |  Updated: November 05th 2021 03:10 PM

ਵਿਆਹ ਤੋਂ ਬਾਅਦ ਪਹਿਲੀ ਦੀਵਾਲੀ ਸੈਲੀਬ੍ਰੇਟ ਕਰਦੇ ਨਜ਼ਰ ਆਏ ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ, ਦੇਖੋ ਤਸਵੀਰਾਂ

ਪੰਜਾਬੀ ਗਾਇਕ ਪਰਮੀਸ਼ ਵਰਮਾ (Parmish Verma) ਜੋ ਕਿ ਕੁਝ ਦਿਨ ਪਹਿਲਾਂ ਹੀ ਆਪਣੀ ਗਰਲਫ੍ਰੈਂਡ ਗੀਤ ਗਰੇਵਾਲ ਦੇ ਨਾਲ ਵਿਆਹ ਦੇ ਬੰਧਨ ‘ਚ ਬੱਝੇ ਹਨ। ਉਹ ਆਪਣੇ ਵਿਆਹ ਕਰਕੇ ਖੂਬ ਸੁਰਖੀਆਂ ‘ਚ ਬਣੇ ਰਹੇ ਸੀ। ਵਿਆਹ ਦੀਆਂ ਤਸਵੀਰਾਂ ਤੋਂ ਬਾਅਦ ਗਾਇਕ ਅਤੇ ਐਕਟਰ ਪਰਮੀਸ਼ ਵਰਮਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਪਤੀ ਨਿਕ ਜੋਨਸ ਨਾਲ ਕੀਤੀ ਦੀਵਾਲੀ ਦੀ ਪੂਜਾ, ਬਾਲੀਵੁੱਡ ਦੇ ਸਿਤਾਰਿਆਂ ਨੇ ਵੀ ਕੁਝ ਇਸ ਤਰ੍ਹਾਂ ਸੈਲੀਬ੍ਰੇਟ ਕੀਤੀ ਦੀਵਾਲੀ

feature image of parmish verma gifted bentley car to his fiance geet grewal

ਵਿਆਹ ਤੋਂ ਬਾਅਦ ਇਹ ਪਹਿਲਾ ਤਿਉਹਾਰ ਹੈ ਜੋ ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਇਕੱਠੇ ਮਨਾ ਰਹੇ ਹਨ। ਜੀ ਹਾਂ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਨੂੰ ਮਨਾਉਂਦੇ ਹੋਏ ਨਜ਼ਰ ਆਏ ਗਾਇਕ ਪਰਮੀਸ਼ ਅਤੇ ਗੀਤ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਪਤਨੀ ਗੀਤ ਗਰੇਵਾਲ ਵਰਮਾ ਦੇ ਨਾਲ ਆਪਣੀ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਬੈਠੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ‘ਚ ਦੇਖ ਸਕਦੇ ਹੋ ਕਿ ਗੀਤ ਗਰੇਵਾਲ ਸੋਫੇ ਉੱਤੇ ਬੈਠੀ ਹੋਈ ਹੈ ਤੇ ਪਰਮੀਸ਼ ਵਰਮਾ ਫਲੋਰ ‘ਤੇ ਬੈਠੇ ਹੋਏ ਨੇ ਤੇ ਆਪਣੀ ਬਾਂਹ ਗੀਤ ਦੀ ਗੋਦੀ ‘ਚ ਰੱਖੀ ਹੋਈ ਹੈ। ਦੋਵਾਂ ਨੇ ਟ੍ਰਡਿਸ਼ਨਲ ਆਉਟ ਫਿੱਟ ਪਾਏ ਹੋਏ ਨੇ। ਗੀਤ ਗਰੇਵਾਲ ਲਾਲ ਰੰਗ ਦੇ ਪੰਜਾਬੀ ਸੂਟ ‘ਚ ਨਜ਼ਰ ਆ ਰਹੀ ਹੈ। ਦੋਵੇਂ ਇੱਕ ਦੂਜੇ ਦੇ ਨਾਲ ਇਕੱਠੇ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਨੇ। ਉੱਧਰ ਗੀਤ ਗਰੇਵਾਲ ਨੇ ਵੀ ਪਰਮੀਸ਼ ਵਰਮਾ ਦੇ ਨਾਲ ਇੱਕ ਤਸਵੀਰ ਪੋਸਟ ਕੀਤੀ ਹੈ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਹੋਰ ਪੜ੍ਹੋ : ਪੰਜਾਬੀ ਗਾਇਕ ਪਵ ਧਾਰਿਆ ਦੀ ਆਵਾਜ਼ ‘ਤੇ ਥਿਰਕਦੇ ਨਜ਼ਰ ਆ ਰਹੇ ਨੇ ਅਕਸ਼ੇ ਕੁਮਾਰ ਅਤੇ ਕੈਟਰੀਨਾ ਕੈਫ, ਦੇਖੋ ਵੀਡੀਓ

parmish verma shared cute pic of with wife geet grewal on diwali

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਉਹ ‘ਨੋ ਮੌਰ ਛੜਾ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਸ ਗੀਤ ‘ਚ ਪਰਮੀਸ਼ ਵਰਮਾ ਦੇ ਵਿਆਹ ਦੇ ਵਿਜ਼ੂਅਲਸ ਦਿਖਾਏ ਗਏ ਹਨ । ਜਿਸ ‘ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ ਸਣੇ ਕਈ ਹੋਰ ਕਲਾਕਾਰ ਨਜ਼ਰ ਆ ਰਹੇ ਹਨ । ਗੀਤ ‘ਚ ਪਰਮੀਸ਼ ਵਰਮਾ ਦੀ ਵਾਈਫ ਗੀਤ ਗਰੇਵਾਲ ਵੀ ਦਿਖਾਈ ਦੇ ਰਹੀ ਹੈ । ਇਸ ਗੀਤ ਨੂੰ ਪਰਮੀਸ਼ ਵਰਮਾ ਦੇ ਵਿਆਹ ਉੱਤੇ ਫਿਲਮਾਇਆ ਗਿਆ ਹੈ। ਪਰਮੀਸ਼ ਵਰਮਾ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਹਨ। ਬਹੁਤ ਜਲਦ ਉਹ ‘ਮੈਂ ਤੇ ਬਾਪੂ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਦੱਸ ਦਈਏ ਗੀਤ ਗਰੇਵਾਲ ਜੋ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਿਬਰਲ ਪਾਰਟੀ ਦੇ ਨਾਲ ਜੁੜੀ ਹੋਈ ਹੈ।

 

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network