ਪਰਮੀਸ਼ ਵਰਮਾ ਨੇ ਆਪਣੀ ਪਤਨੀ ਦੇ‘ਗ੍ਰਹਿ ਪ੍ਰਵੇਸ਼’ ਦੀ ਖੁਸ਼ੀ ‘ਚ ਕਰਵਾਇਆ ਪਾਠ, ਗੁਰੂ ਸਾਹਿਬ ਦਾ ਧੰਨਵਾਦ ਕਰਦੇ ਹੋਏ ਪਰਮੀਸ਼ ਵਰਮਾ ਨੇ ਸਾਂਝੀ ਕੀਤੀ ਇਹ ਖ਼ਾਸ ਤਸਵੀਰ

written by Lajwinder kaur | December 27, 2021

ਪੰਜਾਬੀ ਮਿਊਜ਼ਿਕ ਜਗਤ ਦੇ ਮਲਟੀਸਟਾਰ ਕਲਾਕਾਰ ਪਰਮੀਸ਼ ਵਰਮਾ parmish verma ਜੋ ਕਿ ਕੁਝ ਮਹੀਨੇ ਪਹਿਲਾਂ ਹੀ ਵਿਆਹ ਦੇ ਬੰਧਨ ਚ ਬੱਝੇ ਨੇ। ਉਨ੍ਹਾਂ ਨੇ ਲੱਖਾਂ ਮੁਟਿਆਰਾਂ ਦੇ ਦਿਲ ਤੋੜਦੇ ਹੋਏ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾਇਆ ਹੈ। ਜੀ ਹਾਂ ਕੈਨੇਡਾ ਦੀ ਵਸਨੀਕ ਗੀਤ ਗਰੇਵਾਲ ਜੋ ਕਿ ਏਨੀਂ ਦਿਨੀਂ ਆਪਣੇ ਸਹੁਰੇ ਘਰ ਆਈ ਹੋਈ ਹੈ।

ਹੋਰ ਪੜ੍ਹੋ : ਗਾਇਕ ਸੁੱਖ ਖਰੌੜ ਨੇ ਵਿਆਹ ਤੋਂ ਬਾਅਦ ‘ਛੱਟੀਆਂ ਖੇਡਣ’ ਦੀ ਰਸਮ ਦਾ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਪਤੀ-ਪਤਨੀ ਦਾ ਇਹ ਅੰਦਾਜ਼

parmish verma and geet grewal wedding reception

ਗੀਤ ਗਰੇਵਾਲ ਦੇ ਪਟਿਆਲੇ ਵਾਲੇ ਘਰ ‘ਚ ਆਉਣ ਦੀ ਖੁਸ਼ੀ 'ਚ ਪਰਮੀਸ਼ ਵਰਮਾ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹੋਏ ਪਾਠ ਕਰਵਾਏ। ਜਿਸ ਚ ਪੰਜਾਬੀ ਮਿਊਜ਼ਿਕ ਜਗਤ ਦੇ ਕੁਝ ਨਾਮੀ ਕਲਾਕਾਰ ਅਤੇ ਨੇੜਲੇ ਰਿਸ਼ਤੇਦਾਰ ਸ਼ਾਮਿਲ ਹੋਏ ਸਨ। ਪਰਮੀਸ਼ ਵਰਮਾ ਨੇ ਆਪਣੀ ਇੱਕ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ। ਜਿਸ ‘ਚ ਉਹ ਆਪਣੀ ਪਤਨੀ ਗੀਤ ਗਰੇਵਾਲ ਦੇ ਨਾਲ ਨਜ਼ਰ ਆ ਰਹੇ ਨੇ। ਤਸਵੀਰ ‘ਚ ਦੇਖ ਸਕਦੇ ਹੋਏ ਉਹ ਆਪਣੀ ਪਤਨੀ ਗੀਤ ਗਰੇਵਾਲ ਦੇ ਨਾਲ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਦੇ ਹੋਏ ਨਜ਼ਰ ਆ ਰਹੇ ਨੇ।

ਹੋਰ ਪੜ੍ਹੋ : ਹਿਨਾ ਖ਼ਾਨ ਨੇ ਹਰੇ ਰੰਗ ਦੇ ਪੰਜਾਬੀ ਸੂਟ ‘ਚ ਕਰਵਾਇਆ ਨਵਾਂ ਫੋਟੋਸ਼ੂਟ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਅਦਾਕਾਰਾ ਦਾ ਇਹ ਪੰਜਾਬੀ ਲੁੱਕ

Geet Parmish

ਪਰਮੀਸ਼ ਵਰਮਾ ਜੋ ਕਿ ਸਰਦਾਰੀ ਲੁੱਕ ਚ ਨਜ਼ਰ ਆ ਰਹੇ ਨੇ ।ਉੱਧਰ ਗੀਤ ਗਰੇਵਾਲ ਨੇ ਵੀ ਪੰਜਾਬੀ ਸਟਾਈਲਿਸ਼ ਆਉਟਫਿੱਟ ਪਾਇਆ ਹੋਇਆ ਹੈ। ਦੋਵੇਂ ਇਕੱਠੇ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਨੇ। ਇਸ ਤੋਂ ਪਹਿਲਾਂ ਪਰਮੀਸ਼ ਵਰਮਾ ਦੇ ਛੋਟੇ ਭਰਾ ਸੁੱਖਨ ਵਰਮਾ ਨੇ ਵੀ ਇਸ ਪ੍ਰੋਗਰਾਮ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ। ਇਸ ਮੌਕੇ ਪੰਜਾਬੀ ਗਾਇਕ ਅਤੇ ਗੀਤਕਾਰ ਲਾਡੀ ਚਾਹਲ ਵੀ ਪਹੁੰਚੇ ਸੀ। ਲਾਡੀ ਚਾਹਲ ਨੇ ਵੀ ਭਰਾ ਪਰਮੀਸ਼ ਵਰਮਾ ਅਤੇ ਭਾਬੀ ਗੀਤ ਗਰੇਵਾਲ ਦੇ ਨਾਲ ਆਪਣੀ ਇੱਕ ਤਸਵੀਰ ਪੋਸਟ ਕੀਤੀ ਸੀ। ਜਿਸ ‘ਚ ਉਨ੍ਹਾਂ ਨੇ ਭਾਬੀ ਨੂੰ ਘਰ ਆਉਣ ਲਈ ਮੁਬਾਰਕਾਂ ਦਿੱਤੀਆਂ ਸਨ। ਦੱਸ ਦਈਏ ਪਰਮੀਸ਼ ਵਰਮਾ ਜੋ ਕਿ ਬਤੌਰ ਮਿਊਜ਼ਿਕ ਵੀਡੀਓ ਡਾਇਰੈਕਟਰ, ਗਾਇਕ, ਐਕਟਰ, ਲੇਖਕ ਪੰਜਾਬੀ ਮਨੋਰੰਜਨ ਜਗਤ ‘ਚ ਆਪਣੇ ਕੰਮ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਹਨ। ਅਖੀਰਲੀ ਵਾਰ ਉਹ ਜਿੰਦੇ ਮੇਰੀਏ ਫ਼ਿਲਮ ‘ਚ ਨਾਲ ਨਜ਼ਰ ਆਏ ਸੀ। ਬਹੁਤ ਜਲਦ ਉਹ ‘ਮੈਂ ਤੇ ਬਾਪੂ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ 'ਚ ਉਹ ਆਪਣੇ ਪਿਤਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

 

You may also like