ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪਰਮੀਸ਼ ਵਰਮਾ ਤੇ ਗੀਤ ਗਰੇਵਾਲ, ਪੋਸਟ ਪਾ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

Written by  Lajwinder kaur   |  January 09th 2022 12:10 PM  |  Updated: January 09th 2022 12:10 PM

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪਰਮੀਸ਼ ਵਰਮਾ ਤੇ ਗੀਤ ਗਰੇਵਾਲ, ਪੋਸਟ ਪਾ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

Happy Guru Gobind Singh Jayanti 2022:  ਸਿੱਖ ਧਰਮ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਹੈ। ਸਿੱਖ ਭਾਈਚਾਰੇ ਦੇ ਲੋਕ ਇਸ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੇ ਨੇ।  ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਬਿਹਾਰ ਦੀ ਰਾਜਧਾਨੀ ਪਟਨਾ 'ਚ ਹੋਇਆ ਸੀ। ਉਨ੍ਹਾਂ ਦਾ ਜੀਵਨ ਪਰਉਪਕਾਰ ਤੇ ਤਿਆਗ ਦੀ ਉਦਾਹਰਣ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਸ਼ਾਂਤੀ, ਪ੍ਰੇਮ, ਏਕਤਾ ਤੇ ਸਮਾਨਤਾ ਦਾ ਪਾਠ ਪੜ੍ਹਾਇਆ। ਪੰਜਾਬੀ ਕਲਾਕਾਰ ਵੀ ਸੋਸ਼ਲ ਮੀਡੀਆ ਉੱਤੇ ਪੋਸਟਾਂ ਪਾ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇ ਰਹੇ ਨੇ। ਇਸ ਖਾਸ ਦਿਨ ‘ਤੇ ਗਾਇਕ ਪਰਮੀਸ਼ ਵਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ।

ਹੋਰ ਪੜ੍ਹੋ : ਗਿੱਪੀ ਗਰੇਵਾਲ ਦੀ ਭਤੀਜੀ ਮੁਸਕਾਨ ਦਾ ਹੋਇਆ ਵਿਆਹ, ਪੰਜਾਬੀ ਕਲਾਕਾਰਾਂ ਨੇ ਪਹੁੰਚ ਕੇ ਨਵੀਂ ਵਿਆਹੀ ਜੋੜੀ ਨੂੰ ਦਿੱਤਾ ਆਸ਼ੀਰਵਾਦ

parmish verma and geet grewal thanks to god with rumala sahib

ਪਰਮੀਸ਼ ਵਰਮਾ ਨੇ ਆਪਣੀ ਪਤਨੀ ਗੀਤ ਗਰੇਵਾਲ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ‘ਚ ਮੱਥਾ ਟੇਕਿਆ ਤੇ  ਗੁਰੂ ਘਰ ਦੀਆਂ ਖੁਸ਼ੀਆਂ ਹਾਸਿਲ ਕੀਤੀਆਂ । ਉਨ੍ਹਾਂ ਨੇ ਗੁਰੂ ਘਰ ‘ਚ ਸ਼ੀਸ਼ ਨਿਵਾਇਆ ਅਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ । ਗਾਇਕ ਪਰਮੀਸ਼ ਵਰਮਾ ਨੇ ਆਪਣੀ ਇੰਸਟਾ ਸਟੋਰੀਆਂ ਚ ਕੁਝ ਝਲਕੀਆਂ ਵੀ ਸਾਂਝੀਆਂ ਕੀਤੀਆਂ ਨੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ।

ਹੋਰ ਪੜ੍ਹੋ : ਆਪਣੇ ਵਿਆਹ ਵਾਲੀ ਰਿੰਗ ਫਲਾਂਟ ਕਰਦੇ ਨਜ਼ਰ ਆਏ ਗਾਇਕ ਪਰਮੀਸ਼ ਵਰਮਾ, ਘਰਵਾਲੀ ਨਾਲ ਸਾਂਝੀਆਂ ਕੀਤੀਆਂ ਕੁਝ ਰੋਮਾਂਟਿਕ ਤਸਵੀਰਾਂ

Geet Grewal Parmish Verma

ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ-‘ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥

ਉਨ੍ਹਾਂ ਨੇ ਅੱਗੇ ਲਿਖਿਆ ਹੈ- ਆਪ ਸਭ ਨੂੰ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆ ਲੱਖ ਲੱਖ ਵਧਾਈਆਂ ਹੋਣ ਜੀ’। ਪ੍ਰਸ਼ੰਸਕ ਤੇ ਕਲਾਕਾਰ ਵੀ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਦੱਸ ਦਈਏ ਪਰਮੀਸ਼ ਵਰਮਾ ਦਾ ਵਿਆਹ ਪਿਛਲੇ ਸਾਲ ਅਕਤੂਬਰ ਮਹੀਨੇ 'ਚ ਹੋਇਆ ਸੀ।

 

View this post on Instagram

 

A post shared by ??????? ????? (@parmishverma)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network