ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਹੋਈ ਸ਼ਾਨਦਾਰ ਵੈਡਿੰਗ ਰਿਸ਼ੈਪਸ਼ਨ, ਪੰਜਾਬੀ ਕਲਾਕਾਰ ਹੋਏ ਸ਼ਾਮਿਲ, ਸੋਸ਼ਲ ਮੀਡੀਆ ‘ਤੇ ਛਾਈਆਂ ਵੀਡੀਓਜ਼

Written by  Lajwinder kaur   |  December 29th 2021 12:43 PM  |  Updated: December 29th 2021 12:49 PM

ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਹੋਈ ਸ਼ਾਨਦਾਰ ਵੈਡਿੰਗ ਰਿਸ਼ੈਪਸ਼ਨ, ਪੰਜਾਬੀ ਕਲਾਕਾਰ ਹੋਏ ਸ਼ਾਮਿਲ, ਸੋਸ਼ਲ ਮੀਡੀਆ ‘ਤੇ ਛਾਈਆਂ ਵੀਡੀਓਜ਼

ਨੋ ਮੋਰ ਛੜਾ ਯਾਨੀ ਕਿ ਪਰਮੀਸ਼ ਵਰਮਾ ਆਪਣੇ ਵੈਡਿੰਗ ਰਿਸ਼ੈਪਸ਼ਨ ਨੂੰ ਲੈ ਕੇ ਖੂਬ ਸੁਰਖੀਆਂ ਵਟੋਰ ਰਹੇ ਨੇ (Parmish Verma And Geet Grewal Wedding reception )। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਜੋ ਕਿ ਕੈਨੇਡਾ ਤੋਂ ਇੰਡੀਆ ਆਪਣੇ ਸਹੁਰੇ ਘਰ ਆਈ ਹੈ। ਜਿਸ ਦੀ ਖੁਸ਼ੀ ‘ਚ ਪਹਿਲਾਂ ਪਰਮੀਸ਼ ਵਰਮਾ ਨੇ ਪਾਠ ਕਰਵਾਇਆ ਸੀ। ਹੁਣ ਪਰਮੀਸ਼ ਵਰਮਾ ਨੇ ਗ੍ਰੈਂਡ ਰਿਸ਼ੈਪਸ਼ਨ ਪਾਰਟੀ ਦਿੱਤੀ ਹੈ। ਜਿਸ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ਨਵੇਂ ਸਾਲ ਦੇ ਜਸ਼ਨ ਲਈ ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਮਾਲਦੀਵ ਲਈ ਹੋਏ ਰਵਾਨਾ, ਦੇਵੋਂ ਇਕੱਠੇ ਨਜ਼ਰ ਆਏ ਏਅਰਪੋਰਟ ‘ਤੇ

inside image of parmish verma and geet grewal wedding reception pics

ਦੱਸ ਦਈਏ ਇਸ ਵੈਡਿੰਗ  ਰਿਸ਼ੈਪਸ਼ਨ ਪਾਰਟੀ ਚ ਵੱਡੀ ਗਿਣਤੀ ਚ ਪੰਜਾਬੀ ਕਲਾਕਾਰ ਜਿਵੇਂ ਸਤਿੰਦਰ ਸੱਤੀ, ਦੇਸੀ ਕਰਿਊ, ਜੌਰਡਨ ਸੰਧੂ, ਸਾਰਾ ਗੁਰਪਾਲ, ਹਿਮਾਂਸ਼ੀ ਖੁਰਾਣਾ, ਸੁਨੰਦਾ ਸ਼ਰਮਾ, ਸਤਿੰਦਰ ਸਰਤਾਜ ਤੋਂ ਇਲਾਵਾ ਕਈ ਹੋਰ ਪੰਜਾਬੀ ਮਨੋਰੰਜਨ ਜਗਤ ਦੇ ਕਲਾਕਾਰ ਪਹੁੰਚੇ ਸਨ। ਸੋਸ਼ਲ ਮੀਡੀਆ ਉੱਤੇ ਵੀਡੀਓਜ਼ ਖੂਬ ਵਾਇਰਲ ਹੋ ਰਹੀਆਂ ਹਨ। ਕਲਾਕਾਰਾਂ ਨੇ ਵੀ ਆਪਣੀ ਇੰਸਟਾ ਸਟੋਰੀ ‘ਚ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਕੇ ਨਵੀਂ ਵਿਆਹੀ ਜੋੜੀ ਨੂੰ ਵਧਾਈਆਂ ਦਿੱਤੀਆਂ ਨੇ।

ਹੋਰ ਪੜ੍ਹੋ : 86 ਸਾਲ ਦੀ ਉਮਰ ‘ਚ ਧਰਮਿੰਦਰ ਦਾ ਵਰਕਆਊਟ ਦੇਖ ਕੇ ਉੱਡ ਜਾਣਗੇ ਤੁਹਾਡੇ ਵੀ ਹੋਸ਼, ਸਾਈਕਲ ਨਾਲ ਆਟਾ ਪੀਸਦੇ ਨਜ਼ਰ ਆਏ ਐਕਟਰ

feature image of parmish verma and geet grewal wedding reception images

ਦੱਸ ਦਈਏ ਕਿ ਪਰਮੀਸ਼ ਵਰਮਾ ਨੇ ਅਕਤੂਬਰ ‘ਚ ਵਿਆਹ ਰਚਾਇਆ ਸੀ । ਇਹ ਵਿਆਹ ਕੈਨੇਡਾ ਚ ਹੋਇਆ ਸੀ, ਕਿਉਂਕਿ ਗੀਤ ਗਰੇਵਾਲ ਕੈਨੇਡਾ ਦੀ ਵਸਨੀਕ ਹੈ। ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਦੱਸ ਦਈਏ ਪਰਮੀਸ਼ ਵਰਮਾ ਜੋ ਕਿ ਬਤੌਰ ਮਿਊਜ਼ਿਕ ਵੀਡੀਓ ਡਾਇਰੈਕਟਰ, ਗਾਇਕ, ਐਕਟਰ, ਲੇਖਕ ਪੰਜਾਬੀ ਮਨੋਰੰਜਨ ਜਗਤ ‘ਚ ਆਪਣੇ ਕੰਮ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਹਨ। ਅਖੀਰਲੀ ਵਾਰ ਉਹ ਜਿੰਦੇ ਮੇਰੀਏ ਫ਼ਿਲਮ ‘ਚ ਨਾਲ ਨਜ਼ਰ ਆਏ ਸੀ। ਬਹੁਤ ਜਲਦ ਉਹ ‘ਮੈਂ ਤੇ ਬਾਪੂ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਉਹ ਆਪਣੇ ਪਿਤਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਜੇ ਗੱਲ ਕਰੀਏ ਗੀਤ ਗਰੇਵਾਲ ਦੇ ਪੇਸ਼ੇ ਦੀ ਤਾਂ ਉਹ ਰਾਜਨੀਤੀ ਨਾਲ ਜੁੜੀ ਹੋਈ ਹੈ। ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਿਬਰਲ ਪਾਰਟੀ ਦੇ ਲਈ ਕੰਮ ਕਰਦੀ ਹੈ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network