ਪਰਮੀਸ਼ ਵਰਮਾ ਨੇ ਮਨਾਇਆ ਮਾਂ ਦਾ ਜਨਮਦਿਨ, ਪਿਆਰੀ ਜਿਹੀ ਪੋਸਟ ਕੀਤੀ ਸਾਂਝੀ

written by Lajwinder kaur | October 05, 2022 04:07pm

Parmish Verma  News: ਪੰਜਾਬੀ ਗਾਇਕ ਤੇ ਐਕਟਰ ਪਰਮੀਸ਼ ਵਰਮਾ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ ‘ਚ ਬਣੇ ਹੋਏ ਹਨ। ਹਾਲ ਹੀ ‘ਚ ਉਨ੍ਹਾਂ ਦੇ ਘਰ ਧੀ ਨੇ ਜਨਮ ਲਿਆ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਵਧਾਈਆਂ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਤੇ ਉਹ ਚਰਚਾ ਵਿੱਚ ਬਣੇ ਹੋਏ ਹਨ। ਹੁਣ ਪਰਮੀਸ਼ ਵਰਮਾ ਫ਼ਿਰ ਤੋਂ ਸੋਸ਼ਲ ਮੀਡੀਆ ‘ਤੇ ਚਰਚਾ ਵਿੱਚ ਹਨ। ਦਰਅਸਲ, ਪਰਮੀਸ਼ ਵਰਮਾ ਨੇ ਆਪਣੀ ਮੰਮੀ ਦਾ ਜਨਮਦਿਨ ਮਨਾਇਆ ਹੈ, ਜਿਸ ਦੀਆਂ ਖੂਬਸੂਰਤ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤੀਆਂ ਹਨ।

ਹੋਰ ਪੜ੍ਹੋ : 'ਇੰਗਲਿਸ਼ ਵਿੰਗਲਿਸ਼' 'ਚ ਪਹਿਨੀਆਂ ਸ਼੍ਰੀਦੇਵੀ ਦੀਆਂ ਸਾੜ੍ਹੀਆਂ ਦੀ ਹੋਵੇਗੀ ਨਿਲਾਮੀ, ਜਾਣੋ ਫ਼ਿਲਮ ਦੇ ਨਿਰਦੇਸ਼ਕ ਨੇ ਕਿਉਂ ਲਿਆ ਇਹ ਵੱਡਾ ਫੈਸਲਾ

singer parmish verma shares mother image source instagram

ਇਸ ਦੇ ਨਾਲ ਨਾਲ ਪਰਮੀਸ਼ ਨੇ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਹੈ, ਜਿਸ ਤੇ ਉਨ੍ਹਾਂ ਨੇ ਲਿਖਿਆ, "ਹੈਪੀ ਬਰਥਡੇ ਮਾਂ।" ਉਨ੍ਹਾਂ ਦੀ ਇਸ ਪੋਸਟ ਨੂੰ ਫ਼ੈਨਜ਼ ਖੂਬ ਪਿਆਰ ਲੁੱਟਾ ਰਹੇ ਹਨ ਅਤੇ ਪਰਮੀਸ਼ ਦੀ ਮੰਮੀ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ।

parmish verma pics image source instagram

ਦੱਸ ਦਈਏ ਪਰਮੀਸ਼ ਵਰਮਾ ਦੇ ਮੰਮੀ-ਪਾਪਾ ਜੋ ਕਿ ਆਪਣੀ ਪੋਤੀ ਦੇ ਲਈ ਕੈਨੇਡਾ ਪਹੁੰਚੇ ਹੋਏ ਹਨ। ਪਰਮੀਸ਼ ਨੇ ਆਪਣੀ ਧੀ ਸਦਾ ਦਾ ਘਰ ‘ਚ ਬੈਂਡ ਵਾਜਿਆਂ ਦੇ ਨਾਲ ਸ਼ਾਨਦਾਰ ਸਵਾਗਤ ਕੀਤਾ ਸੀ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਸਨ।

parmish verma viral video image source instagram

ਪਰਮੀਸ਼ ਵਰਮਾ ਜੋ ਕਿ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਨੇ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਵਾਹ ਵਾਹੀ ਖੱਟ ਚੁੱਕੇ ਹਨ। ਬਹੁਤ ਜਲਦ ਉਹ ਆਪਣੀ ਨਵੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣਗੇ।

 

You may also like