ਪਰਮੀਸ਼ ਵਰਮਾ ਨੇ ਆਪਣੇ ਭਤੀਜੇ ਦੇ ਜਨਮ ਦਿਨ ‘ਤੇ ਦਿੱਤੀ ਵਧਾਈ

written by Shaminder | August 25, 2021

ਪਰਮੀਸ਼ ਵਰਮਾ  (Parmish Verma )ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਭਤੀਜੇ (Nephew) ਦੀ ਇੱਕ ਤਸਵੀਰ ਸਾਂਝੀ ਕੀਤੀ ਹੈ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਓਹੀ ਪੱਕੇ ਚਾਰ ਯਾਰ, ਦੋ ਖਹਿਰੇ ਦੋ ਬਰਾੜ…ਵਧਾਈ ਹੋਵੇ ਸੁਪਿੰਦਰ ਖਹਿਰਾ, ਚਾਚਾ ਆਖਿਰ ਭਤੀਜੇ ਨੂੰ ਮਿਲ ਲਿਆ, ਵਾਹਿਗੁਰੂ ਸਿਹਤ, ਤੰਦਰੁਸਤੀ ਅਤੇ ਲੰਮੀ ਉਮਰ ਬਖਸ਼ੇ’। ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ।

Parmish Verma -min Image From Instagram

ਹੋਰ ਪੜ੍ਹੋ : ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਗਾਇਕ ਰਣਜੀਤ ਬਾਵਾ ਦਾ ਵੱਡਾ ਬਿਆਨ

ਪਰਮੀਸ਼ ਵਰਮਾ ਨੇ ਇਸ ਤੋਂ ਇਲਾਵਾ ਹੋਰ ਵੀ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਪਰਮੀਸ਼ ਵਰਮਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।

Parmish verma,, -min Image From Instagram

ਬੀਤੇ ਦਿਨੀਂ ਉਨ੍ਹਾਂ ਨੇ ਆਪਣੀ ਮੰਗੇਤਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਜਿਸ ਤੋਂ ਬਾਅਦ ਹਰ ਕੋਈ ਹੈਰਾਨ ਰਹਿ ਗਿਆ ਸੀ । ਕਿਉਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਕਦੇ ਵੀ ਆਪਣੀ ਰਿਲੇਸ਼ਨਸ਼ਿਪ ਦੇ ਬਾਰੇ ਕਦੇ ਵੀ ਖੁਲਾਸਾ ਨਹੀਂ ਸੀ ਕੀਤਾ ।

ਪਰਮੀਸ਼ ਵਰਮਾ ਨੇ ਬੀਤੇ ਦਿਨ ਆਪਣੀ ਮੰਗੇਤਰ ਦੇ ਜਨਮ ਦਿਨ ‘ਤੇ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਇਸ ਤੋਂ ਇਲਾਵਾ ਉਹ ਕਈ ਹਿੱਟ ਗੀਤ ਵੀ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਟੌਰ ਨਾਲ ਛੜਾ ਗੀਤ ਕਾਫੀ ਪਸੰਦ ਕੀਤਾ ਗਿਆ ਸੀ ।

 

0 Comments
0

You may also like