
Parmish Verma and wife Geet blessed with baby girl: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਤੇ ਐਕਟਰ ਪਰਮੀਸ਼ ਵਰਮਾ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਗੀਤ ਗਰੇਵਾਲ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਖੁਦ ਪਰਮੀਸ਼ ਵਰਮਾ ਨੇ ਪੋਸਟ ਪਾ ਕੇ ਦਿੱਤੀ ਹੈ। ਉਨ੍ਹਾਂ ਦੀ ਇਸ ਪੋਸਟ ਉੱਤੇ ਵਧਾਈ ਦੇਣ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ।

ਖੁਦ ਗਾਇਕ ਪਰਮੀਸ਼ ਵਰਮਾ ਨੇ ਇੱਕ ਪਿਆਰੀ ਜਿਹੀ ਪੋਸਟ ਸ਼ੇਅਰ ਕਰਕੇ ਇਹ ਖੁਸ਼ਖਬਰੀ ਆਪਣੇ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਪਰਮੀਸ਼ ਨੇ ਆਪਣੀ ਧੀ ਨੂੰ ਗੋਦੀ 'ਚ ਲਿਆ ਹੋਇਆ ਹੈ। ਉਹ ਬਹੁਤ ਹੀ ਪਿਆਰ ਤੇ ਖੁਸ਼ੀ ਦੇ ਨਾਲ ਆਪਣੀ ਬੇਟੀ ਨੂੰ ਦੇਖ ਰਹੇ ਹਨ। ਇਸ ਤਸਵੀਰ 'ਚ ਬੱਚੀ ਦਾ ਚਿਹਰਾ ਤਾਂ ਨਹੀਂ ਦਿਖਾਇਆ, ਪਰ ਬੱਚੀ ਦਾ ਇੱਕ ਨੰਨ੍ਹਾ ਜਿਹਾ ਹੱਥ ਨਜ਼ਰ ਆ ਰਿਹਾ ਹੈ। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰਕੇ ਪਰਮੀਸ਼ ਅਤੇ ਗੀਤ ਗਰੇਵਾਲ ਨੂੰ ਵਧਾਈਆਂ ਦੇ ਰਹੇ ਹਨ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- "and Just like that I became the Happiest Man on the Planet, ਮੇਰੀ ਧੀ “Sadaa”
ਸਦਾ ਸਦਾ ਸਦਾ ਸੁੱਖ ਹੋਵੇ ... Waheguru Ji Mehar Kareyo"। ਇਸ ਪੋਸਟ ਤੋਂ ਬਾਅਦ ਲੱਗ ਰਿਹਾ ਹੈ ਕਿ ਪਰਮੀਸ਼ ਵਰਮਾ ਨੇ ਆਪਣੀ ਧੀ ਦਾ ਨਾਮ ਸਦਾ ਰੱਖਿਆ ਹੈ।

ਹੋਰ ਪੜ੍ਹੋ : ਟੀਵੀ ਜਗਤ ਦੇ ਇਸ ਜੋੜੇ ਨੇ ਪਹਿਲੀ ਵਾਰ ਦਿਖਾਇਆ ਆਪਣੀ ਨਵਜੰਮੀ ਧੀ ਦਾ ਚਿਹਰਾ, ਪ੍ਰਸ਼ੰਸਕਾਂ ਨੇ ਕਿਹਾ-'ਵਾਹ, ਬਹੁਤ ਪਿਆਰੀ ਹੈ'
ਦੱਸ ਦਈਏ ਕਿ ਪਰਮੀਸ਼ ਵਰਮਾ ਨੇ ਪਿਛਲੇ ਸਾਲ ਆਪਣੀ ਗਰਲਫ੍ਰੈਂਡ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾ ਲਿਆ ਸੀ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਛਾਈਆਂ ਰਹੀਆਂ ਸਨ। ਜੇਕਰ ਗੀਤ ਗਰੇਵਾਲ ਦੀ ਗੱਲ ਕਰੀਏ ਤਾਂ ਉਹ ਕੈਨੇਡਾ ਦੀ ਵਸਨੀਕ ਹੈ ਤੇ ਉਹ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੇ ਨਾਲ ਜੁੜੀ ਹੋਈ ਹੈ। ਪਰਮੀਸ਼ ਵਰਮਾ ਜੋ ਕਿ ਪੰਜਾਬੀ ਮਿਊਜ਼ਿਕ ਦੇ ਨਾਮੀ ਗਾਇਕ ਅਤੇ ਐਕਟਰ ਹਨ।
ਗੌਰਤਲਬ ਹੈ ਕਿ ਪਿਛਲੇ ਦਿਨੀਂ ਪਰਮੀਮਸ਼ ਵਰਮਾ, ਗਾਇਕ ਸ਼ੈਰੀ ਮਾਨ ਨਾਲ ਹੋਏ ਆਪਸੀ ਮਤਭੇਦ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਸਨ। ਹਲਾਂਕਿ ਬਾਅਦ ਵਿੱਚ ਦੋਹਾਂ ਗਾਇਕਾਂ ਨੇ ਸੋਸ਼ਲ ਜਨਤਾ ਤੋਂ ਮੁਆਫੀ ਮੰਗ ਲਈ। ਇਸ ਤੋਂ ਪਹਿਲਾਂ ਵੀ ਸ਼ੈਰੀ ਮਾਨ ਤੇ ਪਰਮੀਸ਼ ਵਿਚਾਲੇ ਇਹ ਵਿਵਾਦ ਹੋ ਚੁੱਕਾ ਹੈ।
View this post on Instagram