ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਹੋਈ ਮੰਗਣੀ, ਵਧਾਈ ਦੇਣ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

written by Lajwinder kaur | October 17, 2021

ਲਓ ਜੀ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਟੌਰ ਨਾਲ ਛੜਾ ਅਖਵਾਉਣ ਵਾਲਾ ਗਾਇਕ ਪਰਮੀਸ਼ ਵਰਮਾ (parmish verma) ਜੋ ਕਿ ਹੁਣ ਛੜਾ ਵਾਲੀ ਟੈਗ ਲਾਈਨ ਛੱਡ ਚੁੱਕੇ ਹਨ। ਜੀ ਹਾਂ ਉਨ੍ਹਾਂ ਕੁਝ ਮਹੀਨੇ ਪਹਿਲਾ ਹੀ ਆਪਣੀ ਲਵ ਲਾਈਫ ਦਾ ਖੁਲਾਸਾ ਕਰਦੇ ਹੋਏ ਆਪਣੀ ਡਰੀਮ ਗਰਲ ਗੀਤ ਗਰੇਵਾਲ (Geet Grewal ) ਦੇ ਨਾਲ ਸਭ ਨੂੰ ਰੂਬਰੂ  ਕਰਵਾਇਆ ਸੀ। ਜੀ ਹਾਂ ਹੁਣ ਉਨ੍ਹਾਂ ਨੇ ਆਪਣੀ ਰਿਸ਼ਤੇ ਨੂੰ ਆਫਿਸ਼ਿਅਲ ਕਰਦੇ ਹੋਏ ਮੰਗਣੀ ਕਰਵਾ ਲਈ ਹੈ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ, ਫੇਸਬੁਕ ਤੇ ਬਾਕੀ ਦੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਪੋਸਟ ਕੀਤੀਆਂ ਹਨ।

inside image of parmish verma and geet grewal engegment

ਹੋਰ ਪੜ੍ਹੋ : ਗੌਹਰ ਖ਼ਾਨ ਏਅਰਪੋਰਟ ‘ਤੇ ਦਿਲਜੀਤ ਦੋਸਾਂਝ ਦੇ ‘Vibe’ ਗੀਤ ‘ਤੇ ਭੰਗੜੇ ਪਾਉਂਦੀ ਆਈ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਅਦਾਕਾਰਾ ਦਾ ਇਹ ਵੀਡੀਓ

ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਦੇ ਨਾਲ ਆਪਣੀ ਤਿੰਨ ਤਸਵੀਰਾਂ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ- ‘ਸਦਾ ਦੀ ਸ਼ੁਰੂਆਤ - P&G’। ਜਿਸ ਤੋਂ ਬਾਅਦ ਇਹ ਤਸਵੀਰਾਂ ਬਹੁਤ ਹੀ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਇਸ ਪੋਸਟ ਉੱਤੇ ਵੀ ਪੰਜਾਬੀ ਕਲਾਕਰਾਂ ਤੋਂ ਲੈ ਕੇ ਪ੍ਰਸ਼ੰਸਕ ਕਮੈਂਟ ਕਰਕੇ ਇਸ ਖ਼ੂਬਸੂਰਤ ਜੋੜੀ ਨੂੰ ਵਧਾਈਆਂ ਦੇ ਰਹੇ ਹਨ।

ਹੋਰ ਪੜ੍ਹੋ : ਅਦਾਕਾਰਾ ਰਕੁਲਪ੍ਰੀਤ ਸਿੰਘ ਤੇ ਐਕਟਰ ਜੈਕੀ ਭਗਨਾਨੀ ਕਰ ਰਹੇ ਨੇ ਇੱਕ-ਦੂਜੇ ਨੂੰ ਡੇਟ, ਜਨਮਦਿਨ ‘ਤੇ ਪੋਸਟ ਪਾ ਕੇ ਕੀਤਾ ਰਿਲੇਸ਼ਨਸ਼ਿਪ ਦਾ ਖੁਲਾਸਾ

pamish and geet

ਦੱਸ ਦਈਏ ਬਹੁਤ ਜਲਦ ਇਹ ਜੋੜੀ ਵਿਆਹ ਦੇ ਬੰਧਨ ‘ਚ ਬੱਝਣ ਵਾਲੀ ਹੈ। ਦੋਵਾਂ ਦੀ ਮੰਗਣੀ ਕੈਨੇਡਾ ਵਿੱਚ ਹੀ ਹੋਈ ਹੈ। ਇਸ ਪ੍ਰੋਗਰਾਮ ‘ਚ ਪਰਿਵਾਰਕ ਮੈਂਬਰ, ਖ਼ਾਸ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਹਨ। ਦੱਸ ਦਈਏ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੇ ਨਾਲ ਜੁੜੀ ਹੋਈ ਹੈ। ਪਰਮੀਸ਼ ਵਰਮਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਸਿਤਾਰੇ ਨੇ ਹਨ। ਉਹ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਸਰਗਰਮ ਹਨ।

 

You may also like