ਪਰਮੀਸ਼ ਵਰਮਾ ਨੇ ‘Engagement’ ‘ਤੇ ਆਪਣੀ ਮੰਗੇਤਰ ਨੂੰ ਲਗਜ਼ਰੀ ਕਾਰ ਗਿਫਟ ਕਰਕੇ ਦਿੱਤਾ ਸਰਪ੍ਰਾਈਜ਼, ਦੇਖੋ ਵੀਡੀਓ

written by Lajwinder kaur | October 17, 2021

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ  ਅਤੇ ਐਕਟਰਪਰਮੀਸ਼ ਵਰਮਾ (Parmish Verma) ਜੋ ਕਿ ਇਸ ਸਮੇਂ ਆਪਣੀ ਜ਼ਿੰਦਗੀ ਦੇ ਖ਼ੂਬਸੂਰਤ ਪਲਾਂ ਦਾ ਲੁਤਫ ਲੈ ਰਹੇ ਹਨ। ਜੀ ਹਾਂ ਉਨ੍ਹਾਂ ਨੇ ਕੈਨੇਡਾ ਵਿੱਚ ਆਪਣੀ ਹੋਣ ਵਾਲੀ ਲਾਈਫ ਪਾਰਟਨਰ ਗੀਤ ਗਰੇਵਾਲ ਦੇ ਨਾਲ ਮੰਗਣੀ ਕਰਵਾ ਲਈ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਦੋਵਾਂ ਦੀਆਂ ਮੰਗਣੀ ਵਾਲੀ ਤਸਵੀਰਾਂ ਛਾਈਆਂ ਹੋਈਆਂ ਹਨ। ਅਜਿਹੇ ‘ਚ ਪਰਮੀਸ਼ ਵਰਮਾ ਨੇ ਇੱਕ ਪਿਆਰਾ ਜਿਹਾ ਵੀਡੀਓ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਮਾਧੁਰੀ ਦੀਕਸ਼ਿਤ ਨੇ ਪਤੀ ਨੂੰ 22 ਵੀਂ ਵਰ੍ਹੇਗੰਢ ਮੌਕੇ ‘ਤੇ ਖ਼ਾਸ ਅੰਦਾਜ਼ ਨਾਲ ਦਿੱਤੀ ਵਧਾਈ, 'ਦਿਲ ਤੋ ਪਾਗਲ ਹੈ' ਦੀ ਧੁਨ ਦੇ ਨਾਲ ਸ਼ੇਅਰ ਕੀਤਾ ਰੋਮਾਂਟਿਕ ਵੀਡੀਓ

parmish verma got engegment with geet grewal Image Source -Instagram

ਪਰਮੀਸ਼ ਵਰਮਾ ਨੇ ਆਪਣੀ ਹੋਣ ਵਾਲੀ ਪਤਨੀ ਗੀਤ ਗਰੇਵਾਲ ( Geet Grewal) ਨੂੰ ਲਗਜ਼ਰੀ ਕਾਰ ‘Bentley’ ਗਿਫਟ ਕਰਕੇ ਸਰਪ੍ਰਾਈਜ਼ ਕਰ ਦਿੱਤਾ ਹੈ। ਵੀਡੀਓ ‘ਚ ਦੇਖ ਸਕਦੇ ਹੋ ਗੀਤ ਇਸ ਸਰਪ੍ਰਾਈਜ਼ ਗਿਫਟ ਨੂੰ ਦੇਖ ਕੇ ਹੈਰਾਨ ਹੋ ਜਾਂਦੀ ਹੈ। ਵੀਡੀਓ ‘ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਵੀਡੀਓ ਨੂੰ ਪਰਮੀਸ਼ ਨੇ ਹਾਲ ਹੀ 'ਚ ਲਾਡੀ ਚਾਹਲ ਦੇ ਆਏ ਪੰਜਾਬੀ ਗੀਤ 'ਚੋਰੀ ਦਾ ਪਿਸਤੌਲ' ਦੇ ਨਾਲ ਅਪਲੋਡ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ। ਪ੍ਰਸ਼ੰਸਕ ਵੀ ਕਮੈਂਟ ਕਰਕੇ ਦੋਵਾਂ ਨੂੰ ਮੰਗਣੀ ਦੀ ਵਧਾਈ ਦੇ ਰਹੇ ਹਨ।

pamish and geet Image Source -Instagram

ਹੋਰ ਪੜ੍ਹੋ : ਸ਼ਿਪਰਾ ਗੋਇਲ ਆਪਣੇ ਨਵੇਂ ਗੀਤ ‘Koke’ ਨਾਲ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ, ਗਾਇਕ ਅਰਜਨ ਢਿੱਲੋਂ ਵੀ ਆਪਣੀ ਗਾਇਕੀ ਦਾ ਤੜਕਾ ਲਗਾਉਂਦੇ ਹੋਏ ਆ ਰਹੇ ਨੇ ਨਜ਼ਰ

ਦੱਸ ਦਈਏ ਇਸ ਤੋਂ ਪਹਿਲਾਂ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਉੱਤੇ ਕੁਝ ਤਸਵੀਰਾਂ ਵੀ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਹਨ । ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਹਰ ਕੋਈ ਪਰਮੀਸ਼ ਅਤੇ ਗੀਤ ਨੂੰ ਵਧਾਈਆਂ ਦੇ ਰਹੇ ਹਨ। ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਫ਼ਿਲਮੀ ਇੰਡਸਟਰੀ ‘ਚ ਕਾਫੀ ਸਰਗਰਮ ਹਨ। ਬਹੁਤ ਜਲਦ ਉਹ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ।

You may also like