ਗਾਇਕ ਪਰਮੀਸ਼ ਆਪਣੀ ਭਤੀਜੀ ਦੀਆਂ ਗੁੱਤਾਂ ਗੁੰਦਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

Written by  Shaminder   |  September 03rd 2020 05:13 PM  |  Updated: September 03rd 2020 05:13 PM

ਗਾਇਕ ਪਰਮੀਸ਼ ਆਪਣੀ ਭਤੀਜੀ ਦੀਆਂ ਗੁੱਤਾਂ ਗੁੰਦਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਪਰਮੀਸ਼ ਵਰਮਾ ਨੇ ਆਪਣਾ ਇੱਕ ਵੀਡੀਓ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਭਤੀਜੀ ਦੀਆਂ ਗੁੱਤਾਂ ਗੁੰਦਦੇ ਹੋਏ ਨਜ਼ਰ ਆ ਰਹੇ ਨੇ ।ਇਸ ਵੀਡੀਓ ‘ਚ ਉਨ੍ਹਾਂ ਦੀ ਭਤੀਜੀ ਬਹੁਤ ਹੀ ਕਿਊਟ ਨਜ਼ਰ ਆ ਰਹੀ ਹੈ । ਪਰਮੀਸ਼ ਵਰਮਾ ਅਕਸਰ ਆਪਣੀ ਭਤੀਜੀ ਦੀਆਂ ਵੀਡੀਓ ਅਤੇ ਤਸਵੀਰਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦਾ ਇਹ ਵੀਡੀਓ ਵੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।

https://www.instagram.com/p/CEoYJPHBdDf/

ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ਅਤੇ ਹਾਲ ਹੀ ‘ਚ ਨੇਹਾ ਕੱਕੜ ਦੇ ਨਾਲ ਉਨ੍ਹਾਂ ਦਾ ਗੀਤ ਆਇਆ ਸੀ ਡਾਇਮੰਡ ਦਾ ਛੱਲਾ ਜੋ ਕਿ ਸਰੋਤਿਆਂ ਨੂੰ ਕਾਫੀ ਪਸੰਦ ਆਇਆ ਸੀ ।

https://www.instagram.com/p/CEbv2WDBAU9/

ਗਾਣਿਆਂ ਤੋਂ ਇਲਾਵਾ ਪਰਮੀਸ਼ ਵਰਮਾ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ ਕੁਝ ਮਹੀਨੇ ਪਹਿਲਾਂ ਸੋਨਮ ਬਾਜਵਾ ਦੇ ਨਾਲ ਆਈ ਉਨ੍ਹਾਂ ਦੀ ‘ਜਿੰਦੇ ਮੇਰੀਏ’ ਨੂੰ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਸਿੰਘਮ ਫ਼ਿਲਮ ਦੇ ਨਾਲ ਧੱਕ ਪਾਈ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network