ਇੱਕ ਪਿਆਰੇ ਜਿਹੇ ਸੁਨੇਹੇ ਨਾਲ ਪਰਮੀਸ਼ ਵਰਮਾ ਨੇ ਆਪਣੀ ਪਤਨੀ ਗੀਤ ਗਰੇਵਾਲ ਦੇ ਨਾਲ ਸਾਂਝੀ ਕੀਤੀ ਨਵੀਂ ਤਸਵੀਰ
ਇੱਕ ਪਿਆਰੇ ਜਿਹੇ ਸੁਨੇਹੇ ਨਾਲ ਪਰਮੀਸ਼ ਵਰਮਾ ਨੇ ਆਪਣੀ ਪਤਨੀ ਗੀਤ ਗਰੇਵਾਲ ਦੇ ਨਾਲ ਸਾਂਝੀ ਕੀਤੀ ਨਵੀਂ ਤਸਵੀਰ
ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਮਲਟੀ ਸਟਾਰ ਕਲਾਕਾਰ ਪਰਮੀਸ਼ ਵਰਮਾ parmish verma ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ। ਵੈਲੇਨਟਾਈਨ ਡੇਅ ਤੇ ਆਪਣੀ ਪਤਨੀ ਨੂੰ ਵਿਸ਼ ਕਰਦੇ ਹੋਏ ਪਰਮੀਸ਼ ਵਰਮਾ ਨੇ ਇੱਕ ਕਿਊਟ ਜਿਹੀ ਤਸਵੀਰ ਸ਼ੇਅਰ ਕੀਤੀ ਹੈ।

ਪਰਮੀਸ਼ ਵਰਮਾ ਨੇ ਪਤਨੀ ਗੀਤ ਗਰੇਵਾਲ ਦੇ ਨਾਲ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮੈਂ ਉਸਦਾ ਲਹਿੰਗਾ ਚੁੱਕਦਾ ਹਾਂ ਅਤੇ ਉਹ ਮੇਰੀ ਵਿਰਾਸਤ ਨੂੰ ਸੰਭਾਲਦੀ ਹੈ..ਲਵ ਯੂ ਗੀਤ ਗਰੇਵਾਲ ਵਰਮਾ..’। ਇਸ ਪੋਸਟ ਉੱਤੇ ਖੁਦ ਗੀਤ ਗਰੇਵਾਲ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਪੋਸਟ ਕੀਤੇ ਨੇ। ਇਸ ਤੋਂ ਇਲਾਵਾ ਜੋਰਡਨ ਸੰਧੂ, ਅਖਿਲ, ਗੁਰਨੀਤ ਦੋਸਾਂਝ,ਧੀਰਜ ਕੁਮਾਰ ਤੋਂ ਇਲਾਵਾ ਪ੍ਰਸ਼ੰਸਕਾਂ ਨੇ ਕਮੈਂਟ ਕਰਕੇ ਜੋੜੀ ਦੀ ਤਾਰੀਫ ਕੀਤੀ ਹੈ। ਇਸ ਪੋਸਟ ਉੱਤੇ ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਤਸਵੀਰ 'ਚ ਤੁਸੀਂ ਦੇਖ ਸਕਦੇ ਪਰਮੀਸ਼ ਵਰਮਾ ਆਪਣੀ ਪਤਨੀ ਦੀ ਕਾਰ 'ਚ ਉਤਰਨ ਚ ਮਦਦ ਕਰਦੇ ਹੋਏ ਲਹਿੰਗੇ ਨੂੰ ਫੜਿਆ ਹੋਇਆ ਹੈ। ਪਰਮੀਸ਼ ਦਾ ਇਹ ਕਿਊਟ ਜਿਹਾ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ।
ਹੋਰ ਪੜ੍ਹੋ : ‘DeFcoN•1’: ਤਰਸੇਮ ਜੱਸੜ ਨੇ ਆਪਣੀ ਮਿਊਜ਼ਿਕ ਐਲਬਮ ‘ਚੋਂ ਲੈ ਕੇ ਆਏ ਨੇ ਪਹਿਲਾ ਗੀਤ Rose Bud, ਗੀਤ ਛਾਇਆ ਟਰੈਂਡਿੰਗ ‘ਚ

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ 'ਚ ਉਨ੍ਹਾਂ ਨੇ ਆਪਣੀ ਫ਼ਿਲਮ ਤਬਾਹ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਫ਼ਿਲਮ 'ਚ ਉਹ ਨਸ਼ੇੜੀ ਦੇ ਰੂਪ ਵਿੱਚ ਨਜ਼ਰ ਆਉਣਗੇ। ਫੈਨਜ਼ ਵੀ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਹਨ। ਇਸ ਤੋਂ ਪਹਿਲਾਂ ਉਹ ਸਿੰਘਮ, ਜਿੰਦੇ ਮੇਰੀਏ, ਰੌਕੀ ਮੈਂਟਲ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਬਹੁਤ ਜਲਦ ਉਹ ‘ਮੈਂ ਤੇ ਬਾਪੂ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਉਹ ਆਪਣੇ ਪਿਤਾ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
