ਪਿਆਰ ਦੇ ਇਜ਼ਹਾਰ ਤੋਂ ਬਾਅਦ ਪਰਮੀਸ਼ ਵਰਮਾ ਲੈ ਕੇ ਆ ਰਹੇ ਨੇ ਰੋਮਾਂਟਿਕ ਗੀਤ ‘ਹੋਰ ਦੱਸ’, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

written by Lajwinder kaur | August 27, 2021

ਪੰਜਾਬੀ ਗਾਇਕ ਤੇ ਐਕਟਰ ਪਰਮੀਸ਼ ਵਰਮਾ (Parmish Verma) ਜੋ ਕਿ ਏਨੀਂ ਦਿਨੀਂ ਕੈਨੇਡਾ ‘ਚ ਪਹੁੰਚੇ ਹੋਏ ਨੇ। ਦੱਸ ਦਈਏ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਆਪਣੀ ਲਵ ਲਾਈਫ ਬਾਰੇ ਖੁਲਾਸਾ ਕਰਦੇ ਹੋਏ ਆਪਣੀ ਦਿਲ ਦੀ ਰਾਣੀ ਯਾਨੀ ਕਿ ਆਪਣੀ ਮੰਗੇਤਰ ਦੀ ਪਹਿਲੀ ਝਲਕ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਸੀ। ਇਸ ਤਸਵੀਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਆਪਣੀ ਲਵ ਲਾਈਫ ਦੇ ਚੱਲਦੇ ਪਰਮੀਸ਼ ਵਰਮਾ ਰੋਮਾਂਟਿਕ ਗੀਤ ਹੀ ਦਰਸ਼ਕਾਂ ਦੀ ਨਜ਼ਰ ਲੈ ਕੇ ਆ ਰਹੇ ਨੇ।

parmish verma fiance Geet Grewal happy birthday-min Image Source -Instagram

 

ਹੋਰ ਪੜ੍ਹੋ : ਨੀਰੂ ਬਾਜਵਾ ਨੂੰ ਮਿਲਿਆ ਜਨਮਦਿਨ 'ਤੇ ਖ਼ਾਸ ਤੋਹਫਾ, ‘ਸਨੋਅਮੈਨ’ ਫ਼ਿਲਮ ਦੀ ਰਿਲੀਜ਼ ਡੇਟ ਆਈ ਸਾਹਮਣੇ

ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੇ ਨਵੇਂ ਗੀਤ ਦਾ ਪੋਸਟਰ ਸਾਂਝਾ ਕੀਤਾ ਹੈ । ਜੀ ਹਾਂ ਉਹ ਹੋਰ ਦੱਸ (Hor Dus) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ‘ਨੀਂ ਤੂੰ #HorDus ❤️Coming Soon. StayTuned’। ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਉਤਸੁਕਤਾ ਪੇਸ਼ ਕਰ ਰਹੇ ਨੇ। ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ।

ਹੋਰ ਪੜ੍ਹੋ : ਲਓ ਜੀ ਤਰਸੇਮ ਜੱਸੜ ਨੇ ਵੀ ਆਪਣੀ ਫ਼ਿਲਮ ‘ਰੱਬ ਦਾ ਰੇਡੀਓ-3’ ਦਾ ਕੀਤਾ ਐਲਾਨ, ਇਸ ਦਿਨ ਬਣੇਗੀ ਸਿਨੇਮਾ ਘਰ ਦਾ ਸ਼ਿੰਗਾਰ

singer parmish verma shared first poster of his song hor dus with fans-min Image Source -Instagram

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਇਸ ਤੋਂ ਇਲਾਵਾ ਉਹ ਬਤੌਰ ਐਕਟਰ ਵੀ ਕਈ ਸੁਪਰ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਨੇ।  ਉਹ ਅਖੀਰਲੀ ਵਾਰ ‘ਜਿੰਦੇ ਮੇਰੀਏ’ ਫ਼ਿਲਮ ‘ਚ ਸੋਨਮ ਬਾਜਵਾ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਏ ਸੀ। ਜੇ ਗੱਲ ਕਰੀਏ ਪਰਮੀਸ਼ ਵਰਮਾ ਦੀ ਫੈਨ ਫਾਲਵਿੰਗ ਦੀ ਤਾਂ 6.3 ਮਿਲੀਅਨ ਲੋਕ ਉਨ੍ਹਾਂ ਨੂੰ ਇੰਸਟਾਗ੍ਰਾਮ ਅਕਾਉਂਟ ਉੱਤੇ ਫਾਲੋ ਕਰਦੇ ਨੇ।

 

0 Comments
0

You may also like