ਬੱਚਿਆਂ ਨਾਲ ਬੱਚੇ ਬਣੇ ਪਰਮੀਸ਼ ਵਰਮਾ, ਪੰਜਾਬੀ ਐਕਟਰ ਦਾ ਇਹ ਵੀਡੀਓ ਆ ਰਿਹਾ ਸਭ ਨੂੰ ਪਸੰਦ

Written by  Lajwinder kaur   |  November 07th 2019 01:28 PM  |  Updated: November 07th 2019 01:28 PM

ਬੱਚਿਆਂ ਨਾਲ ਬੱਚੇ ਬਣੇ ਪਰਮੀਸ਼ ਵਰਮਾ, ਪੰਜਾਬੀ ਐਕਟਰ ਦਾ ਇਹ ਵੀਡੀਓ ਆ ਰਿਹਾ ਸਭ ਨੂੰ ਪਸੰਦ

ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਟੌਹਰ ਨਾਲ ਛੜਾ ਗਾਇਕ ਯਾਨੀ ਕਿ ਪਰਮੀਸ਼ ਵਰਮਾ, ਜਿਸਦੇ ਗੀਤ ਦਾ ਲੋਕਾਂ ਨੂੰ ਖੂਬ ਭਾਉਂਦੇ ਨੇ ਤੇ ਉਹ ਆਪਣੀ ਅਦਾਕਾਰੀ ਨਾਲ ਵੀ ਦਰਸ਼ਕਾਂ ਦੇ ਦਿਲ ਜਿੱਤਣ ‘ਚ ਕਾਮਯਾਬ ਰਹੇ ਹਨ। ਉਹ ਸੋਸ਼ਲ ਮੀਡੀਆ ਦੇ ਰਾਹੀਂ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ। ਉਨ੍ਹਾਂ ਵੱਲੋਂ ਪੋਸਟ ਕੀਤੀਆਂ ਜਾਂਦੀਆਂ ਵੀਡੀਓਜ਼ ਤੇ ਤਸਵੀਰਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ।

ਹੋਰ ਵੇਖੋ:ਬੀ ਪਰਾਕ ਦੀ ਆਵਾਜ਼ ‘ਚ ‘ਫਿਲਹਾਲ’ ਦਾ ਟੀਜ਼ਰ ਹੋਇਆ ਰਿਲੀਜ਼, ਪਿਆਰ ਦੇ ਦਰਦ ਦੀ ਦਾਸਤਾਨ ਬਿਆਨ ਕਰ ਰਹੇ ਨੇ ਅਕਸ਼ੇ ਕੁਮਾਰ ਤੇ ਨੂਪੁਰ ਸੈਨਨ

ਇਸ ਵਾਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉੱਤੇ ਬਹੁਤ ਹੀ ਪਿਆਰੀ ਤੇ ਦਿਲ ਨੂੰ ਛੂਹ ਜਾਣ ਵਾਲੀ ਵੀਡੀਓ ਪਾਈ ਹੈ। ਇਸ ਵੀਡੀਓ ‘ਚ ਉਹ ਆਪਣੇ ਦੋਸਤ ਦੇ ਬੱਚਿਆਂ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਦੇਖ ਸਕਦੇ ਹੋ ਕਿ ਕਿਵੇਂ ਛੋਟੀ ਬੱਚੀ ਉਨ੍ਹਾਂ ਕੋਲ ਆਉਂਦੀ ਹੈ ਤੇ ਉਹ ਉਸ ਨੂੰ ਗੋਦੀ ਚੁੱਕੇ ਕੇ ਖੇਡਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਬੱਚਿਆਂ ਨਾਲ ਬੱਚੇ ਬਣੇ ਪਰਮੀਸ਼ ਵਰਮਾ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਜਿਸਦੇ ਚੱਲਦੇ ਇਸ ਵੀਡੀਓ ਨੂੰ ਤਿੰਨ ਲੱਖ ਤੋਂ ਵੱਧ ਵਾਰੀ ਦੇਖਿਆ ਜਾ ਚੁੱਕਿਆ ਹੈ।

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਆਉਣ ਵਾਲੇ ਪ੍ਰੋਜੈਕਟਸ ਦੀ ਤਾਂ ਉਹ ‘ਜਿੰਦੇ ਮੇਰੀਏ’ ਫ਼ਿਲਮ ‘ਚ ਸੋਨਮ ਬਾਜਵਾ ਦੇ ਨਾਲ ਇੱਕ ਵਾਰ ਫਿਰ ਤੋਂ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network