ਪਰਮੀਸ਼ ਵਰਮਾ ਦੀ ਰਿਸੈਪਸ਼ਨ ਪਾਰਟੀ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਗੀਤ ਗਰੇਵਾਲ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

Written by  Lajwinder kaur   |  December 31st 2021 10:35 AM  |  Updated: December 31st 2021 10:48 AM

ਪਰਮੀਸ਼ ਵਰਮਾ ਦੀ ਰਿਸੈਪਸ਼ਨ ਪਾਰਟੀ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਗੀਤ ਗਰੇਵਾਲ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ (Parmish Verma) ਸੋਸ਼ਲ ਮੀਡੀਆ ‘ਤੇ ਲਗਾਤਾਰ ਆਪਣੇ ਵਿਆਹ ਅਤੇ ਰਿਸੈਪਸ਼ਨ ਪਾਰਟੀ (reception party) ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਕੁਝ ਹੋਰ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਇਨ੍ਹਾਂ ਤਸਵੀਰਾਂ ‘ਚ ਗੀਤ ਗਰੇਵਾਲ ਅਤੇ ਪਰਮੀਸ਼ ਵਰਮਾ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਹੋਰ ਪੜ੍ਹੋ : ‘ਵਾਇਸ ਆਫ਼ ਪੰਜਾਬ’ ਸੀਜ਼ਨ-12 ਦੇ ਗ੍ਰੈਂਡ ਫਿਨਾਲੇ ‘ਚ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਆਪਣੇ ਗੀਤਾਂ ਦੇ ਨਾਲ ਬੰਨੇਗੀ ਰੰਗ, ਦੇਖੋ ਵੀਡੀਓ

parmish verma and geet grewal

ਇੱਕ ਤਸਵੀਰ ‘ਚ ਤੁਸੀਂ ਦੇਖ  ਸਕਦੇ ਹੋ ਗੀਤ ਗਰੇਵਾਲ ਜੋ ਕਿ ਪਰਮੀਸ਼ ਵਰਮਾ ਦੇ ਕੋਟ ਨੂੰ ਠੀਕ ਕਰਦੀ ਹੋਈ ਨਜ਼ਰ ਆ ਰਹੀ ਹੈ। ਇੱਕ ਹੋਰ ਤਸਵੀਰ ‘ਚ ਦੋਵੇਂ ਜਣੇ ਖ਼ੂਬਸੂਰਤ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ। ਤੀਜੀ ਤੇ ਚੌਥੀ ਤਸਵੀਰ ‘ਚ ਪਰਮੀਸ਼ ਵਰਮਾ ਨੇ ਬਹੁਤ ਹੀ ਪਿਆਰ ਦੇ ਨਾਲ ਗੀਤ ਗਰੇਵਾਲ ਦਾ ਹੱਥ ਫੜ ਕੇ ਵੈਨਿਊ ਵਾਲੀ ਥਾਂ ‘ਚ ਐਂਟਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਨੇ ਬਹੁਤ ਹੀ ਪਿਆਰੀ ਕੈਪਸ਼ਨ ਦੇ ਨਾਲ ਪੋਸਟ ਕੀਤੀਆਂ  ਨੇ। ਦਰਸ਼ਕਾਂ ਅਤੇ ਕਲਾਕਾਰਾਂ ਨੂੰ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਹਨ। ਹਰ ਕੋਈ ਦੋਵਾਂ ਦੀ ਜੋੜੀ ਦੀ ਤਾਰੀਫ ਕਰ ਰਹੇ ਨੇ।

ਹੋਰ ਪੜ੍ਹੋ : ਛੁੱਟੀਆਂ ਦਾ ਅਨੰਦ ਲੈਣ ਤੋਂ ਬਾਅਦ ਬੱਚਿਆਂ ਦੇ ਨਾਲ ਵਾਪਿਸ ਆਈ ਸ਼ਿਲਪਾ ਸ਼ੈੱਟੀ, ਏਅਰਪੋਰਟ ‘ਤੇ ਖੜ੍ਹੀ ਸ਼ਿਲਪਾ ਸ਼ੈੱਟੀ ਨੇ ਭੈਣ ਸ਼ਮਿਤਾ ਨੂੰ ਵੋਟ ਪਾਉਣ ਲਈ ਕਿਹਾ, ਦੇਖੋ ਵਾਇਰਲ ਵੀਡੀਓ

see new pics of parmish verma's wedding reception party

ਦੱਸ ਦਈਏ ਇਸ ਤੋਂ ਪਹਿਲਾਂ ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਵੈਂਡਿੰਗ ਰਿਸੈਪਸ਼ਨ ਕੈਨੇਡਾ ਵਿੱਚ ਵੀ ਹੋਈ ਸੀ, ਜਿਸ 'ਚ ਵੀ ਕੁਝ ਪੰਜਾਬੀ ਕਲਾਕਾਰ ਸ਼ਾਮਿਲ ਹੋਏ ਸਨ। ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ਦੇ ਨਾਲ-ਨਾਲ ਉਹ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ । ਹੁਣ ਤੱਕ ਉਹ ਕਈ ਪੰਜਾਬੀ ਫ਼ਿਲਮਾਂ ‘ਚ ਦਿਖਾਈ ਦੇ ਚੁੱਕੇ ਹਨ । ਉਨ੍ਹਾਂ ਨੇ ਪੰਜਾਬੀ ‘ਚ ਸਿੰਘਮ, ਜਿੰਦੇ ਮੇਰੀਏ, ਰੌਕੀ ਮੈਂਟਲ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਬਹੁਤ ਜਲਦ ਉਹ ‘ਮੈਂ ਤੇ ਬਾਪੂ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਉਹ ਆਪਣੇ ਪਿਤਾ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਜੇ ਗੱਲ ਕਰੀਏ ਗੀਤ ਗਰੇਵਾਲ ਦੇ ਪੇਸ਼ੇ ਦੀ ਤਾਂ ਉਹ ਰਾਜਨੀਤੀ ਨਾਲ ਜੁੜੀ ਹੋਈ ਹੈ। ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਿਬਰਲ ਪਾਰਟੀ ਦੇ ਲਈ ਕੰਮ ਕਰਦੀ ਹੈ।

 

 

View this post on Instagram

 

A post shared by ??????? ????? (@parmishverma)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network