ਪਰਮੀਸ਼ ਵਰਮਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਪਤਨੀ ਗੀਤ ਗਰੇਵਾਲ ਨੂੰ ਦਿੱਤੀ ਜਨਮਦਿਨ ਦੀ ਵਧਾਈ, ਜਲਦ ਹੀ ਇਹ ਜੋੜਾ ਬਣਨ ਜਾ ਰਿਹਾ ਹੈ ਮੰਮੀ-ਪਾਪਾ
ਪਰਮੀਸ਼ ਵਰਮਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਪਤਨੀ ਗੀਤ ਗਰੇਵਾਲ ਨੂੰ ਦਿੱਤੀ ਜਨਮਦਿਨ ਦੀ ਵਧਾਈ, ਜਲਦ ਹੀ ਇਹ ਜੋੜਾ ਬਣਨ ਜਾ ਰਿਹਾ ਹੈ ਮੰਮੀ-ਪਾਪਾ
Parmish Verma Wished Happy Birthday To His Wife Geet Grewal: ਪੰਜਾਬੀ ਮਿਊਜ਼ਿਕ ਤੇ ਫ਼ਿਲਮ ਜਗਤ ਦੇ ਨਾਮੀ ਕਲਾਕਾਰ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਆਪਣੀ ਪਤਨੀ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਇੱਕ ਖ਼ਾਸ ਪੋਸਟ ਪਾਈ ਹੈ। ਦੱਸ ਦਈਏ ਗੀਤ ਗਰੇਵਾਲ ਜੋ ਕਿ ਜਲਦ ਹੀ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਵਾਲੀ ਹੈ। ਇਹ ਕਪਲ ਮੰਮੀ ਪਾਪਾ ਬਣਨ ਜਾ ਰਿਹਾ ਹੈ।
Image Source: Instagram
ਹੋਰ ਪੜ੍ਹੋ : ਆਲੀਆ-ਬਿਪਾਸ਼ਾ ਤੋਂ ਬਾਅਦ ਕੀ ਕੈਟਰੀਨਾ ਕੈਫ ਦੇਣ ਜਾ ਰਹੀ ਹੈ ਗੁੱਡਨਿਊਜ਼? ਕੈਟਰੀਨਾ ਕੈਫ ਪਤੀ ਵਿੱਕੀ ਕੌਸ਼ਲ ਨਾਲ ਪਹੁੰਚੀ ਕਲੀਨਿਕ
Image Source: Instagram
ਗਾਇਕ ਤੇ ਐਕਟਰ ਪਰਮੀਸ਼ ਵਰਮਾ ਨੇ ਗੀਤ ਗਰੇਵਾਲ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਅਤੇ ਇਹ ਮੇਰੀ ਜ਼ਿੰਦਗੀ ਦਾ ਹਿੱਸਾ ਜਿਸ ਨੂੰ ਖੁਸ਼ੀ ਕਹਿੰਦੇ ਹਨ...HappyBirthday Love ? @geetgrewalverma’। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਭਰਜਾਈ ਗੀਤ ਗਰੇਵਾਲ ਨੂੰ ਬਰਥਡੇਅ ਵਿਸ਼ ਕਰ ਰਹੇ ਹਨ।
Image Source: Instagram
ਦੱਸ ਦਈਏ ਪਰਮੀਸ਼ ਵਰਮਾ ਜਿਨ੍ਹਾਂ ਨੇ ਪਿਛਲੇ ਸਾਲ ਆਪਣੀ ਗਰਲਫ੍ਰੈਂਡ ਗੀਤ ਗਰੇਵਾਲ ਦੇ ਨਾਲ ਵਿਆਹ ਕਰਵਾ ਲਿਆ ਸੀ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਛਾਈਆਂ ਰਹੀਆਂ ਸਨ। ਇਸ ਸਾਲ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਗੁੱਡ ਨਿਊਜ਼ ਵੀ ਦੇ ਦਿੱਤੀ ਹੈ।
ਉਨ੍ਹਾਂ ਨੇ ਪੋਸਟ ਪਾ ਕੇ ਦੱਸਿਆ ਸੀ ਕਿ ਉਹ ਜਲਦੀ ਹੀ ਪਾਪਾ ਬਣਨ ਵਾਲੇ ਹਨ। ਜੇ ਗੱਲ ਕਰੀਏ ਗੀਤ ਗਰੇਵਾਲ ਦੀ ਤਾਂ ਉਹ ਕੈਨੇਡਾ ਦੀ ਵਸਨੀਕ ਹੈ ਤੇ ਉਹ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਦੇ ਨਾਲ ਜੁੜੀ ਹੋਈ ਹੈ। ਪਰ ਏਨੀਂ ਦਿਨੀਂ ਉਹ ਆਪਣੀ ਪ੍ਰੈਗਨੈਂਸੀ ਸਮੇਂ ਦਾ ਅਨੰਦ ਲੈ ਰਹੀ ਹੈ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
