ਪਰਮੀਸ਼ ਵਰਮਾ ਨੇ ਸ਼ੇਅਰ ਕੀਤੀਆਂ ਆਪਣੀ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ, ਰੌਸ਼ਨ ਪ੍ਰਿੰਸ ਤੋਂ ਲੈ ਕੇ ਪ੍ਰਭ ਗਿੱਲ ਦੇ ਨਾਲ ਮਸਤੀ ਕਰਦੇ ਆਏ ਨਜ਼ਰ

written by Lajwinder kaur | October 24, 2021

ਪੰਜਾਬੀ ਗਾਇਕ ਅਤੇ ਐਕਟਰ ਪਰਮੀਸ਼ ਵਰਮਾ (Parmish Verma) ਜਿਨ੍ਹਾਂ ਦਾ ਵਿਆਹ ਹੋ ਚੁੱਕਿਆ ਹੈ। ਜਿਸ ਦੀਆਂ ਤਸਵੀਰਾਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝੀਆਂ ਕੀਤੀਆਂ ਸਨ। ਪਰ ਹੁਣ ਉਨ੍ਹਾਂ ਨੇ ਆਪਣੀ ਵਿਆਹ ਤੋਂ ਬਾਅਦ ਰੱਖੀ ਜਾਂਦੀ ਰਿਸੈਪਸ਼ਨ ਪਾਰਟੀ (wedding reception party) ਦੀਆਂ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ  ਹਨ।

Parmish and geet pp-min

ਹੋਰ ਪੜ੍ਹੋ : ਫ਼ਿਲਮ ‘ਅੰਤਿਮ’ ਦਾ ਨਵਾਂ ਮੋਸ਼ਨ ਪੋਸਟਰ ਆਇਆ ਸਾਹਮਣੇ, ਸਲਮਾਨ ਖ਼ਾਨ ਦੀ ਸਰਦਾਰੀ ਲੁੱਕ ਤੇ ਦਮਦਾਰ ਡਾਇਲਾਗ ਨੇ ਜਿੱਤਿਆ ਦਰਸ਼ਕਾਂ ਦਾ ਦਿਲ

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਰਿਸੈਪਸ਼ਨ ਪਾਰਟੀ ਦੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਪਹਿਲੀ ਤਸਵੀਰ ‘ਚ ਉਹ ਆਪਣੀ ਪਤਨੀ ਗੀਤ ਗਰੇਵਾਲ (Geet Grewal) ਦੇ ਨਾਲ ਨਜ਼ਰ ਆ ਰਹੇ ਹਨ। ਗੀਤ ਗਰੇਵਾਲ ਨੇ ਹਲਕੇ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਹੋਇਆ ਤੇ ਪਰਮੀਸ਼ ਵਰਮਾ ਨੇ ਬਲੈਕ ਰੰਗ ਦਾ ਪੈਟ ਕੋਟ ਪਾਇਆ ਹੋਇਆ ਹੈ। ਦੋਵੇਂ ਇੱਕ-ਦੂਜੇ ਦੇ ਨਾਲ ਬਹੁਤ ਪਿਆਰੇ ਨਜ਼ਰ ਆ ਰਹੇ ਹਨ। ਜੇ ਗੱਲ ਕਰੀਏ ਦੂਜੀ ਤਸਵੀਰ ਦੀ ਤਾਂ, ਉਸ ‘ਚ ਉਹ ਆਪਣੇ ਕੁਝ ਖ਼ਾਸ ਦੋਸਤਾਂ ਅਤੇ ਪੰਜਾਬੀ ਕਲਾਕਾਰਾਂ ਦੇ ਨਾਲ ਨਜ਼ਰ ਆ ਰਹੇ ਹਨ, ਜਿਸ ਗਾਇਕ ਰੌਸ਼ਨ ਪ੍ਰਿੰਸ ਅਤੇ ਪ੍ਰਭ ਗਿੱਲ ਦੇ ਨਾਲ ਭੰਗੜੇ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਹਨ।

singer parmish verma and geet grewal's wedding reception pic image source- instagram

ਹੋਰ ਪੜ੍ਹੋ : ਰੋਹਨਪ੍ਰੀਤ ਸਿੰਘ ਨੇ ਆਪਣੀ ਪਤਨੀ ਨੇਹਾ ਕੱਕੜ ਦੇ ਲਈ ਪਿਆਰਾ ਜਿਹਾ ਗੀਤ ਲਿਖਿਆ, ਗੀਤ ਗਾ ਕੇ ਨੇਹੂ ਲਈ ਜ਼ਾਹਿਰ ਕੀਤਾ ਪਿਆਰ, ਦੇਖੋ ਵੀਡੀਓ

ਦੱਸ ਦਈਏ ਪਰਮੀਸ਼ ਵਰਮਾ ਦਾ ਵਿਆਹ ਕਾਫੀ ਲਾਈਮ ਲਾਈਟ ‘ਚ ਰਿਹਾ। ਸ਼ੈਰੀ ਮਾਨ ਦੇ ਨਾਲ ਹੋਏ ਵਿਵਾਦ ਤੋਂ ਬਾਅਦ ਪਰਮੀਸ਼ ਦਾ ਵਿਆਹ ਸੋਸ਼ਲ ਮੀਡੀਆ ਉੱਤੇ ਖੂਬ ਸੁਰਖੀਆਂ ‘ਚ ਰਿਹਾ। ਦੋਵਾਂ ਕਲਾਕਾਰਾਂ ਨੇ ਇੱਕ ਦੂਜੇ ਦੇ ਲਈ ਇੰਸਟਾ ਸਟੋਰੀਆਂ ਪਾ ਕੇ ਆਪਣੇ ਗਿੱਲੇ-ਸ਼ਿਕਵੇ ਜ਼ਾਹਿਰ ਕੀਤੇ। ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਆਪਣੇ ਪਿਤਾ ਦੇ ਨਾਲ ਪੰਜਾਬੀ ਫ਼ਿਲਮ ‘ਮੈਂ ਤੇ ਬਾਪੂ’ ‘ਚ ਨਜ਼ਰ ਆਉਣਗੇ।

 

You may also like