ਪਰਮੀਸ਼ ਵਰਮਾ ਦਾ ਨਵਾਂ ਗੀਤ ‘ਸੋਹਣਾ’ ਰਿਲੀਜ਼, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

written by Shaminder | April 18, 2022

ਪਰਮੀਸ਼ ਵਰਮਾ (Parmish Verma) ਦਾ ਨਵਾਂ ਗੀਤ ‘ਸੋਹਣਾ’(Sohna)  ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਵਿੱਕੀ ਸੰਧੂ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਮਿਕਸ ਸਿੰਘ ਨੇ ।ਇਸ ਗੀਤ ਨੂੰ ਪਰਮੀਸ਼ ਵਰਮਾ ਅਤੇ ਹੋਰ ਕਈ ਕਲਾਕਾਰਾਂ ‘ਤੇ ਫ਼ਿਲਮਾਇਆ ਗਿਆ ਹੈ । ਦੱਸ ਦਈਏ ਕਿ ਇਹ ਗੀਤ ਫ਼ਿਲਮ ‘ਮੈਂ ਤੇ ਬਾਪੂ’ ਫ਼ਿਲਮ ਦਾ ਗੀਤ ਹੈ । ਜਿਸ ‘ਚ ਪਰਮੀਸ਼ ਵਰਮਾ ਦੇ ਨਾਲ ਉਨ੍ਹਾਂ ਦੇ ਪਿਤਾ ਜੀ ਵੀ ਨਜ਼ਰ ਆ ਰਹੇ ਹਨ । ਪਰਮੀਸ਼ ਵਰਮਾ ਦੇ ਨਾਲ ਇਸ ਫ਼ਿਲਮ ‘ਚ ਅਦਾਕਾਰਾ ਸੰਜੀਦਾ ਸ਼ੇਖ ਵੀ ਹਨ ।

Parmish verma ,, image From parmish verma song

ਹੋਰ ਪੜ੍ਹੋ : ਪਰਮੀਸ਼ ਵਰਮਾ ਨੇ ਆਪਣੇ ਬਾਪੂ ਜੀ ਦੇ ਨਾਲ ਸਾਂਝਾ ਕੀਤਾ ਖ਼ਾਸ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਪਰਮੀਸ਼ ਵਰਮਾ ਦੇ ਇਸ ਗੀਤ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਪਰਮੀਸ਼ ਵਰਮਾ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਇੱਕ ਤੋਂ ਬਾਅਦ ਹਿੱਟ ਗੀਤ ਵੀ ਦੇ ਰਹੇ ਹਨ । ਪਰਮੀਸ਼ ਵਰਮਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ ।

image From parmish verma song

ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ‘ਟੌਹਰ ਨਾਲ ਛੜਾ’ ਵਰਗੇ ਕਈ ਹਿੱਟ ਗੀਤ ਦਿੱਤੇ । ਇਸ ਤੋਂ ਇਲਾਵਾ ਉਨ੍ਹਾਂ ਨੇ ‘ਸਿੰਘਮ’, ‘ਰੌਕੀ ਮੈਂਟਲ’ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਪਰਮੀਸ਼ ਵਰਮਾ ਦੇ ਪਿਤਾ ਪੰਜਾਬੀ ਯੂਨੀਵਰਸਿਟੀ ‘ਚ ਬਤੌਰ ਪੰਜਾਬੀ ਵਿਭਾਗ ਦੇ ਮੁੱਖੀ ਵੀ ਰਹਿ ਚੁੱਕੇ ਹਨ ਅਤੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਚੁੱਕੇ ਹਨ । ਪਰਮੀਸ਼ ਵਰਮਾ ਆਪਣੇ ਪਿਤਾ ਦੇ ਨਾਲ ਪਹਿਲੀ ਵਾਰ ਇਸ ਫ਼ਿਲਮ ‘ਚ ਨਜ਼ਰ ਆ ਰਹੇ ਹਨ ।

You may also like