ਸਰੀਰ 'ਚ ਪੌਸ਼ਟਿਕ ਤੱਤਾਂ ਦੀ ਘਾਟ ਨੂੰ ਪੂਰਾ ਕਰਦੀ ਹੈ ਮੂੰਗਫਲੀ, ਜਾਣੋ ਮੂੰਗਫਲੀ ਖਾਣ ਦੇ ਫਾਇਦੇ

written by Pushp Raj | January 28, 2022

ਮੂੰਗਫਲੀ ਨੂੰ ਸਰਦੀਆਂ ਦਾ ਮੇਵਾ ਵੀ ਕਿਹਾ ਜਾਂਦਾ ਹੈ। ਇਹ ਹਰ ਵਰਗ ਦੀ ਪਹੁੰਚ ਵਿੱਚ ਹੈ ਜਿਸ ਨੂੰ ਗ਼ਰੀਬ ਤੇ ਅਮੀਰ ਸਾਰੇ ਹੀ ਆਸਾਨੀ ਨਾਲ ਖਾ ਸਕਦੇ ਹਨ। ਮੂੰਗਫਲੀ ਖਾਣ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇਹਨ। ਮੂੰਗਫਲੀ 'ਚ ਵਿਟਾਮਿਨ, ਖਣਿਜ, ਐਂਟੀਆਕਸੀਡੈਂਟ, ਫੈਟੀ ਐਸਿਡ ਸਣੇ ਕਈ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਦਿਲ ਤੇ ਸਰੀਰ ਦੀਆਂ ਹੋਰਨਾਂ ਬਿਮਾਰੀਆਂ ਨੂੰ ਦੂਰ ਕਰਨ 'ਚ ਮਦਦਗਾਰ ਹਨ।

ਮਹਿੰਗਾਈ ਦੇ ਇਸ ਦੌਰ ਵਿੱਚ ਬਦਾਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੇ ਜਾ ਰਹੇ ਹਨ ਪਰ ਕੀ ਤੁਹਾਨੂੰ ਪਤਾ ਹੈ ਕਿ ਬਦਾਮ ਦੀ ਹੀ ਤਰ੍ਹਾਂ ਮੂੰਗਫਲੀ ਵੀ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਮਾਹਿਰਾਂ ਦੀ ਮੰਨੀਏ ਤਾਂ ਮੂੰਗਫਲੀ ਨੂੰ ਬਦਾਮ ਦੀ ਤਰ੍ਹਾਂ ਰਾਤ ਨੂੰ ਭਿਓ ਕੇ ਸਵੇਰੇ ਖਾਣਾ ਬਹੁਤ ਲਾਭਦਾਇਕ ਹੁੰਦਾ ਹੈ। ਇਸ ਨਾਲ ਸਰੀਰ ਨੂੰ ਸਾਰੇ ਤੱਤ ਸਹੀ ਮਾਤਰਾ ‘ਚ ਮਿਲਦੇ ਹਨ।

ਮੂੰਗਫਲੀ ਵਿਚ ਵਿਟਾਮਿਨ, ਕੈਲਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼, ਕਾਪਰ, ਆਇਰਨ ਅਤੇ ਸੇਲੇਨੀਅਮ ਤੱਤ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਸਰੀਰ ਨੂੰ ਰੋਗਾਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ।

ਹੋਰ ਪੜ੍ਹੋ : ਕੌੜੇ ਕਰੇਲੇ ਦੇ ਸਿਹਤ ਲਈ ਮਿੱਠੇ ਗੁਣ ਜਾਣ ਕੇ ਤੁਸੀਂ ਵੀ ਰਹਿ ਜਾਓਗੇ ਹੈਰਾਨ

ਮੂੰਗਫਲੀ ਖਾਣ ਦੇ ਫਾਇਦੇ

  • ਰੋਜ਼ਾਨਾ ਸਵੇਰੇ ਭਿੱਜੀ ਹੋਈ ਮੂੰਗਫਲੀ ਦਾ ਸੇਵਨ ਦਿਮਾਗ ਦੇ ਸੈੱਲਾਂ ਨੂੰ ਵਧੀਆ ਤਰੀਕੇ ਨਾਲ ਕੰਮ ਕਰਨ ਦੀ ਤਾਕਤ ਦਿੰਦਾ ਹੈ। ਅਜਿਹੀ ‘ਚ ਦਿਮਾਗ ਦੀ ਸ਼ਕਤੀ ਤੇਜ਼ ਹੁੰਦੀ ਹੈ।
  • ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵੱਧਦੀ ਹੈ।
  • ਪੌਸ਼ਟਿਕ ਤੱਤਾਂ ਨਾਲ ਭਰਪੂਰ ਭਿੱਜੀ ਹੋਈ ਮੂੰਗਫਲੀ ਦਾ ਸੇਵਨ ਸਕਿਨ ਨੂੰ ਤੰਦਰੁਸਤ ਰਹਿਣ ਵਿੱਚ ਮਿਲਦੀ ਹੈ
  • ਮੂੰਗਫਲੀ ਨੂੰ ਹਰ ਰੋਜ਼ ਸਵੇਰੇ ਖਾਣ ਨਾਲ ਪੇਟ ਸਹੀ ਰਹਿੰਦਾ ਹੈ । ਪਾਚਨ ਤੰਤਰ ਮਜ਼ਬੂਤ ਹੁੰਦਾ ਹੈ ਤੇ ਪੇਟ ਦਰਦ, ਐਸਿਡਿਟੀ ਆਦਿ ਤੋਂ ਛੁਟਕਾਰਾ ਮਿਲਦਾ ਹੈ।
  • ਮੂੰਗਫਲੀ ‘ਚ ਕੈਲਸ਼ੀਅਮ, ਆਇਰਨ ਆਦਿ ਜ਼ਿਆਦਾ ਮਾਤਰਾ ‘ਚ ਹੁੰਦਾ ਹੈ ਜਿਸ ਨਾਲ ਇਹ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ਬਣਾ ਕੇ ਜੋੜਾਂ ਦੇ ਦਰਦ ਤੋਂ ਰਾਹਤ ਦਿਵਾਉਂਦੀ ਹੈ।
  • ਜਿਨ੍ਹਾਂ ਨੂੰ ਕਮਰ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਆਪਣੀ ਡਾਇਟ ‘ਚ ਭਿੱਜੀ ਹੋਈ ਮੂੰਗਫਲੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ।
  • ਦਿਲ ਦੀ ਬਿਮਾਰੀ ਵਿਚ ਭਿੱਜੀ ਮੂੰਗਫਲੀ ਖਾਣ ਨਾਲ ਲੋਕਾਂ ਦੀ ਦਿਲ ਦੀ ਸਿਹਤ ਬਰਕਰਾਰ ਰਹਿੰਦੀ ਹੈ।

You may also like