ਯੂ ਕੇ ਦੇ ਵੱਡੇ ਕਾਰੋਬਾਰੀ ਪੀਟਰ ਵਿਰਦੀ ਨੇ ਲੋੜਵੰਦ ਲੋਕਾਂ ਨੂੰ ਗਰਮ ਕੱਪੜੇ ਤੇ ਲੰਗਰ ਵੰਡ ਕੇ ਮਨਾਇਆ ਨਵੇਂ ਸਾਲ ਦਾ ਜਸ਼ਨ
ਯੂ ਕੇ ਦੇ ਵੱਡੇ ਕਾਰੋਬਾਰੀ ਪੀਟਰ ਵਿਰਦੀ ਨੇ ਨਵੇਂ ਸਾਲ ਦੀ ਸ਼ੁਰੂਆਤ ਬਹੁਤ ਹੀ ਖ਼ਾਸ ਅੰਦਾਜ਼ ਨਾਲ ਕੀਤੀ । ਉਹਨਾਂ ਨੇ ਆਪਣੇ ਸਾਥੀਆਂ ਨਾਲ ਮਿਲਕੇ ਲੋੜਵੰਦ ਲੋਕਾਂ ਲਈ ਲੰਗਰ ਦਾ ਪ੍ਰਬੰਧ ਕੀਤਾ । ਜਿਸ ਦੀਆਂ ਵੀਡੀਓ ਤੇ ਤਸਵੀਰਾਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆਂ ਹਨ । ਇਹਨਾਂ ਤਸਵੀਰਾਂ ਤੇ ਵੀਡੀਓ ਨੂੰ ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਦੇ ਹਰ ਸਿਤਾਰੇ ਨੇ ਲਾਈਕ ਤੇ ਸ਼ੇਅਰ ਕੀਤਾ ਹੈ ।
ਹੋਰ ਪੜ੍ਹੋ :
ਕੜਾਕੇ ਦੀ ਠੰਡ ਵਿੱਚ ਧਰਨੇ ’ਤੇ ਬੈਠੇ ਕਿਸਾਨਾਂ ਦੀ ਸਫਲਤਾ ਲਈ ਪੀਟਰ ਵਿਰਦੀ ਨੇ ਕੀਤੀ ਅਰਦਾਸ
ਕੁਝ ਫ਼ਿਲਮੀ ਸਿਤਾਰਿਆਂ ਵੱਲੋਂ ਇਹਨਾਂ ਵੀਡੀਓ ਤੇ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਵੀ ਦਿੱਤਾ ਜਾ ਰਿਹਾ ਹੈ । ਇਹਨਾਂ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਪੀਟਰ ਵਿਰਦੀ ਆਪਣੇ ਸਾਥੀਆਂ ਨਾਲ ਯੂ ਕੇ ਦੀਆਂ ਸੜਕਾਂ ਤੇ ਲੋੜਵੰਦ ਲੋਕਾਂ ਨੂੰ ਲੰਗਰ ਵੰਡ ਰਹੇ ਹਨ ।
ਇੱਥੇ ਹੀ ਬਸ ਨਹੀਂ ਕੜਾਕੇ ਦੀ ਠੰਡ ਵਿੱਚ ਪੀਟਰ ਵਿਰਦੀ ਵੱਲੋਂ ਇਹਨਾਂ ਲੋੜਵੰਦ ਲੋਕਾਂ ਨੂੰ ਗਰਮ ਕੱਪੜੇ ਵੀ ਵੰਡੇ ਜਾ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਪੀਟਰ ਵਿਰਦੀ ਤੇ ਉਹਨਾਂ ਦੀ ਸੰਸਥਾ ਵੱਲੋਂ ਸਮਾਜ ਭਲਾਈ ਕਈ ਕੰਮ ਕੀਤੇ ਜਾ ਰਹੇ ਹਨ ।
View this post on Instagram
View this post on Instagram
View this post on Instagram