ਧਰਮਵੀਰ ਠੰਡੀ ਤੇ ਜੋਤ ਰਣਜੀਤ ਕੌਰ ਦਾ ਨਵਾਂ ‘ਫੋਟੋ ਖਿੱਚ ਮਾਹੀਆ’ ਹਰ ਇੱਕ ਨੂੰ ਆ ਰਿਹਾ ਹੈ ਪਸੰਦ

written by Rupinder Kaler | January 03, 2020

ਆਪਣੇ ਗਾਣਿਆਂ ਨਾਲ ਹਰ ਇੱਕ ਨੂੰ ਝੂਮਣ ਲਾਉਣ ਵਾਲੀ ਜੋੜੀ ਧਰਮਵੀਰ ਠੰਡੀ ਤੇ ਜੋਤ ਰਣਜੀਤ ਕੌਰ ਦਾ ਨਵਾਂ ਗਾਣਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ’ਤੇ ਰਿਲੀਜ਼ ਹੋ ਗਿਆ ਹੈ । ‘ਫੋਟੋ ਖਿੱਚ ਮਾਹੀਆ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗਾਣੇ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਯੂਟਿਊਬ ਤੇ ਵੀ ਇਸ ਗਾਣੇ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । https://www.instagram.com/p/B60ZklPF1nM/ ਗਾਣੇ ਦੇ ਵੀਵਰਜ਼ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ । ਗਾਣੇ ਦੀ ਗੱਲ ਕੀਤੀ ਜਾਵੇ ਤਾਂ ਇਸ ਦਾ ਮਿਊਜ਼ਿਕ ਲਾਡੀ ਗਿੱਲ ਨੇ ਤਿਆਰ ਕੀਤਾ ਹੈ ਤੇ ਬੋਲ ਮੰਗਲ ਹਠੂਰ ਨੇ ਲਿਖੇ ਹਨ । ਵੀਡੀਓ ਰਾਹੁਲ ਦੱਤਾ ਨੇ ਤਿਆਰ ਕੀਤਾ ਹੈ । ਧਰਮਵੀਰ ਠੰਡੀ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ । ਉਹਨਾਂ ਦੇ ਗਾਣੇ ਅਕਸਰ ਡੀਜੇ ਤੇ ਵੱਜਦੇ ਸੁਣਾਈ ਦੇ ਜਾਂਦੇ ਹਨ ।

0 Comments
0

You may also like