ਫ਼ਿਲਮ ‘ਜ਼ਿੱਦੀ ਜੱਟ’ ਦੇ ਸੈੱਟ ਤੋਂ ਸਿੰਗਾ ਨੇ ਸ਼ੇਅਰ ਕੀਤੀਆਂ ਤਸਵੀਰਾਂ ਅਤੇ ਵੀਡੀਓ

written by Shaminder | February 21, 2022

ਜ਼ਿੱਦੀ ਜੱਟ (Ziddi Jatt) ਫ਼ਿਲਮ ਦੀ ਸ਼ੂਟਿੰਗ ਦੇ ਸੈੱਟ ਤੋਂ ਫ਼ਿਲਮ ‘ਚ ਮੁੱਖ ਕਿਰਦਾਰ ਨਿਭਾ ਰਹੇ ਅਦਾਕਾਰ ਅਤੇ ਗਾਇਕ ਸਿੰਗਾ (Singga) ਨੇ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਹਨ । ਜਿਸ ‘ਚ ਇਸ ਫ਼ਿਲਮ ਦੇ ਨਾਲ ਜੁੜੇ ਸਾਰੇ ਕਲਾਕਾਰ ਸ਼ੂਟਿੰਗ ‘ਚ ਰੁੱਝੇ ਹੋਏ ਨਜ਼ਰ ਆ ਰਹੇ ਹਨ । ਇਸ ਫ਼ਿਲਮ ਦੇ ਸੈੱਟ ਤੋਂ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ ।ਸਾਰਾ ਗੁਰਪਾਲ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਸਿੰਗਾ ਦੇ ਨਾਲ ਨਜ਼ਰ ਆ ਰਹੀ ਹੈ ।ਸਵੀਤਾਜ ਬਰਾੜ ਵੀ ਇਸ ਫ਼ਿਲਮ ‘ਚ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ ।

sara gurpal and singga image From instagram

ਹੋਰ ਪੜ੍ਹੋ : ਖਜੂਰਾਂ ਹਨ ਸਿਹਤ ਦੇ ਲਈ ਬਹੁਤ ਹੀ ਲਾਭਦਾਇਕ, ਕਈ ਬੀਮਾਰੀਆਂ ‘ਚ ਮਿਲਦੀ ਹੈ ਰਾਹਤ

ਸਿੰਗਾ ਨੇ ਇਸ ਫ਼ਿਲਮ ਦੇ ਸੈੱਟ ਤੋਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ‘ਨਵੀਂ ਮੂਵੀ ਦਾ ਸ਼ੂਟ ਸ਼ੁਰੁ ਹੋ ਗਿਆ ਹੈ ਵਾਹਿਗੁਰੂ ਮਿਹਰ ਕਰਿਓ ਸਾਰੀ ਟੀਮ ‘ਤੇ ਅਸੀਂ ਕੁਝ ਵਧੀਆ ‘ਤੇ ਚੰਗਾ ਕਰ ਸਕੀਏ’।ਸਿੰਗਾ ਅਤੇ ਸਵੀਤਾਜ਼ ਬਰਾੜ ਅਤੇ ਸਾਰਾ ਗੁਰਪਾਲ ਦੇ ਫੈਨਸ ਵੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਇਸ ਫ਼ਿਲਮ ‘ਚ ਸਿੰਗਾ, ਸਾਰਾ ਗੁਰਪਾਲ,ਸਵੀਤਾਜ ਬਰਾੜ ਦੇ ਨਾਲ ਨਜ਼ਰ ਆਉਣਗੇ । ਇਸ ਤੋਂ ਇਲਾਵਾ ਹੋਰ ਵੀ ਕਈ ਕਲਾਕਾਰ ਫ਼ਿਲਮ ‘ਚ ਦਿਖਾਈ ਦੇਣਗੇ ।

Sara Gurpal and Sweetaj brar image from instagram

ਸਵੀਤਾਜ ਬਰਾੜ ਜਿਸ ਨੇ ਹਾਲ ਹੀ ‘ਚ ਸਿੱਧੂ ਮੂਸੇਵਾਲਾ ਦੇ ਨਾਲ ਫ਼ਿਲਮ ਕੀਤੀ ਸੀ । ਸਾਰਾ ਗੁਰਪਾਲ ਜੋ ਕਿ ਹਾਲ ਹੀ ‘ਚ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਨਜ਼ਰ ਆਈ ਸੀ । ਉਹ ਵੀ ਇਸ ਫ਼ਿਲਮ ਦੀਆਂ ਮੁੱਖ ਭੂਮਿਕਾਵਾਂ ਚੋਂ ਇੱਕ ਨਿਭਾ ਰਹੀ ਹੈ ।ਇਸ ਦੇ ਨਾਲ ਹੀ ਉਹ ਕਈ ਗੀਤਾਂ ‘ਚ ਬਤੌਰ ਮਾਡਲ ਵੀ ਕੰਮ ਕਰ ਚੁੱਕੀ ਹੈ । ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਹੀ ਸ਼ੁਰੂ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਫ਼ਿਲਮਾਂ ‘ਚ ਅਦਾਕਾਰੀ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਉਹ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੀ ਹੈ ।ਸਿੰਗਾ ਜਿਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਉਹ ਵੀ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ ।

 

View this post on Instagram

 

A post shared by SINGGA SINGGA (@singga_official)

You may also like