ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਵਾਇਰਲ

Written by  Shaminder   |  December 13th 2021 12:13 PM  |  Updated: December 13th 2021 12:13 PM

ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਵਾਇਰਲ

ਅੰਕਿਤਾ ਲੋਖੰਡੇ (Ankita Lokhande)  ਅਤੇ ਵਿੱਕੀ ਜੈਨ (Vicky Jain) ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ । ਦੋਵਾਂ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੇ ਹਨ । ਅੰਕਿਤਾ ਲੋਖੰਡੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।ਇਸ ਵੀਡੀਓ ‘ਚ ਅੰਕਿਤਾ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ।ਇਸ ਤੋਂ ਇਲਾਵਾ ਦੋਵਾਂ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅੰਕਿਤਾ ਦੇ ਹੱਥਾਂ ‘ਤੇ ਮਹਿੰਦੀ ਲੱਗੀ ਹੋਈ ਹੈ ਅਤੇ ਦੋਵੇਂ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ ।

Vicky Jain image From instagram

ਹੋਰ ਪੜ੍ਹੋ : ਕੈਟਰੀਨਾ ਕੈਫ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਲਾਲ ਲਹਿੰਗਾ ਚੋਲੀ ‘ਚ ਬੇਹੱਦ ਖੂਬਸੂਰਤ ਦਿਖੀ ਅਦਾਕਾਰਾ

ਮਹਿੰਦੀ ਸੈਰੇਮਨੀ ‘ਚ ਅੰਕਿਤਾ ਨੇ ਗੁਲਾਬੀ ਰੰਗ ਦਾ ਲਹਿੰਗਾ ਚੋਲੀ ਪਾਇਆ ਹੋਇਆ ਸੀ । ਜਦੋਂਕਿ ਵਿੱਕੀ ਜੈਨ ਨੇ ਆਫ ਵ੍ਹਾਈਟ ਕਲਰ ਦਾ ਪ੍ਰਿੰਟਿਡ ਕੁੜਤਾ ਪਜਾਮਾ ਪਾਇਆ ਹੋਇਆ ਸੀ। ਦੋਵਾਂ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਕਾਫੀ ਵਾਇਰਲ ਹੋ ਰਹੀਆਂ ਹਨ । ਅੰਕਿਤਾ ਲੋਖੰਡੇ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਸੀਰੀਅਲਸ ‘ਚ ਕੰਮ ਕੀਤਾ ਹੈ ।

ankita Lokhande image From instagram

ਉਨ੍ਹਾਂ ਨੂੰ ਅਸਲ ਪਛਾਣ ਮਿਲੀ ‘ਯੇ ਰਿਸ਼ਤ ਕਯਾ ਕਹਿਲਾਤਾ ਹੈ’ ਤੋਂ । ਇਸ ਸੀਰੀਅਲ ‘ਚ ਉਸ ਦੇ ਨਾਲ ਸੁਸ਼ਾਂਤ ਸਿੰਘ ਰਾਜਪੂਤ ਸਨ ।ਇਸੇ ਸੀਰੀਅਲ ਦੇ ਦੌਰਾਨ ਹੀ ਦੋਹਾਂ ਦੀ ਦੋਸਤੀ ਹੋਈ ਸੀ ਅਤੇ ਅੰਕਿਤਾ ਅਤੇ ਸੁਸ਼ਾਂਤ ਸਿੰਘ ਰਾਜਪੂਤ ਕਈ ਸਾਲਾਂ ਤੱਕ ਰਿਲੇਸ਼ਨਸ਼ਿਪ ‘ਚ ਰਹੇ ਸਨ ।

ਜਿਸ ਤੋਂ ਬਾਅਦ ਅੰਕਿਤਾ ਦੇ ਨਾਲ ਸੁਸ਼ਾਂਤ ਸਿੰਘ ਰਾਜਪੂਤ ਦੀ ਦੋਸਤੀ ਟੁੱਟ ਗਈ ਸੀ ਅਤੇ ਅੰਕਿਤਾ ਵਿੱਕੀ ਜੈਨ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ । ਜਿਸ ਤੋਂ ਬਾਅਦ ਦੋਹਾਂ ਨੇ ਇਸ ਖੂਬਸੂਰਤ ਰਿਸ਼ਤੇ ਨੂੰ ਵਿਆਹ ਦੇ ਬੰਧਨ ‘ਚ ਬੰਨਣ ਦਾ ਫੈਸਲਾ ਕਰ ਲਿਆ । ਹੁਣ ਦੋਵੇਂ ਜਲਦ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ । ਅੰਕਿਤਾ ਅਤੇ ਵਿੱਕੀ ਜੈਨ ਦੀ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ । ਅੰਕਿਤਾ ਲੋਖੰਡੇ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਹ ਵੀਡੀਓ ਦੋਵਾਂ ਦੀ ਪ੍ਰੀ-ਵੈਡਿੰਗ ਦਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network